< ਅਸਤਰ 3 >
1 ੧ ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
Apre evènman sa yo, Wa Assuérus te elve pozisyon a Haman, fis a Hammedatha a, Agagit la. Li te pouse l devan e te etabli otorite li sou tout chèf ki te avèk li yo.
2 ੨ ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
Tout sèvitè a wa yo ki te nan pòtay a wa a te bese ba e te bay onè a Haman; paske, se sa wa a te kòmande pa li menm. Men Mardochée pa t bese, ni pa t bay onè.
3 ੩ ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
Alò, sèvitè a wa yo te di a Mardochée: “Poukisa w ap dezobeyi lòd a wa a?”
4 ੪ ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
Alò, li te rive ke lè yo te pale chak jou avèk li e li te refize koute yo, ke yo te pale Haman pou wè si koz a Mardochée a ta kanpe, paske li te di yo ke se yon Jwif li te ye.
5 ੫ ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
Lè Haman te wè ke Mardochée pa t bese ni ba li onè, Haman te ranpli avèk laraj.
6 ੬ ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
Men li pa t satisfè pou mete men l sou Mardochée sèl, paske yo te fè l konnen pèp Mardochée a. Konsa, Haman te chache detwi tout Jwif yo, pèp Mardochée a, ki te toupatou nan tout wayòm Assuérus la.
7 ੭ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
Nan premye mwa ki se mwa Nisan an, nan douzyèm ane Wa Assuérus la, bagay Pur a, sa vle di tiraj osò a, te voye devan Haman jou apre jou e soti mwa apre mwa, jis rive nan douzyèm mwa a, sa vle di, mwa Adar a.
8 ੮ ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
Epi Haman te di a Wa Assuérus: “Genyen yon sèten pèp ki gaye toupatou pami pèp la nan tout pwovens nan wayòm ou an; lwa pa yo pa menm ak tout lòt pèp nan pwovens a wayòm ou an. Yo menm, yo pa swiv lwa a wa a, e konsa, li pa nan enterè a wa a pou kite yo rete la.
9 ੯ ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
Si se plezi a wa a, kite yon dekrè pibliye pou yo ta detwi, e mwen va peye di-mil talan ajan nan men a sila ki akonpli afè wa a, pou mete li nan kès a wa a.”
10 ੧੦ ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
Konsa, wa a te retire bag so li nan men l, e te bay li a Haman, fis a Hammedatha a, Agagit la, lènmi a Jwif yo.
11 ੧੧ ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
Wa a te di Haman: “Ajan an se pa w, ni pèp la, pou fè avèk yo sa ou pito.”
12 ੧੨ ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
Konsa, grefye a wa yo te rele nan trèzyèm jou nan premye mwa a, e li te ekri jan ke Haman te kòmande a reprezantan a wa a nan tout pwovens yo, a gouvènè ki te sou chak pwovens yo e a chèf a chak pèp, chak pwovens selon ekriti pa li, chak pèp selon langaj pa li, tout sa ekri nan non Wa Assuérus e sele avèk bag so a wa a.
13 ੧੩ ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
Lèt yo te voye pa mesaje wa yo nan tout pwovens a wa yo pou detwi, pou touye e anile tout Jwif yo, ni jèn, ni granmoun, fanm avèk timoun, nan yon sèl jou, nan trèzyèm jou a douzyèm mwa a, ki se mwa Adar a, e pou sezi tout byen pa yo kon piyaj.
14 ੧੪ ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
Yon kopi a dekrè a te dwe sikile kon lwa nan chak pwovens e te pibliye a tout pèp yo pou yo ta prepare pou jou sa a.
15 ੧੫ ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।
Mesaje wa yo te sòti, ranfòse pa dekrè a wa a, pandan dekrè a te pibliye nan sitadèl Suse la. Wa a avèk Haman te chita ansanm pou bwè, men lavil Suse te twouble.