< ਅਸਤਰ 3 >

1 ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
אַחַ֣ר ׀ הַדְּבָרִ֣ים הָאֵ֗לֶּה גִּדַּל֩ הַמֶּ֨לֶךְ אֲחַשְׁוֵר֜וֹשׁ אֶת־הָמָ֧ן בֶּֽן־הַמְּדָ֛תָא הָאֲגָגִ֖י וַֽיְנַשְּׂאֵ֑הוּ וַיָּ֙שֶׂם֙ אֶת־כִּסְא֔וֹ מֵעַ֕ל כָּל־הַשָּׂרִ֖ים אֲשֶׁ֥ר אִתּֽוֹ׃
2 ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
וְכָל־עַבְדֵ֨י הַמֶּ֜לֶךְ אֲשֶׁר־בְּשַׁ֣עַר הַמֶּ֗לֶךְ כֹּרְעִ֤ים וּמִֽשְׁתַּחֲוִים֙ לְהָמָ֔ן כִּי־כֵ֖ן צִוָּה־ל֣וֹ הַמֶּ֑לֶךְ וּמָ֨רְדֳּכַ֔י לֹ֥א יִכְרַ֖ע וְלֹ֥א יִֽשְׁתַּחֲוֶֽה׃
3 ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
וַיֹּ֨אמְר֜וּ עַבְדֵ֥י הַמֶּ֛לֶךְ אֲשֶׁר־בְּשַׁ֥עַר הַמֶּ֖לֶךְ לְמָרְדֳּכָ֑י מַדּ֙וּעַ֙ אַתָּ֣ה עוֹבֵ֔ר אֵ֖ת מִצְוַ֥ת הַמֶּֽלֶךְ׃
4 ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
וַיְהִ֗י כְּאָמְרָ֤ם אֵלָיו֙ י֣וֹם וָי֔וֹם וְלֹ֥א שָׁמַ֖ע אֲלֵיהֶ֑ם וַיַּגִּ֣ידוּ לְהָמָ֗ן לִרְאוֹת֙ הֲיַֽעַמְדוּ֙ דִּבְרֵ֣י מָרְדֳּכַ֔י כִּֽי־הִגִּ֥יד לָהֶ֖ם אֲשֶׁר־ה֥וּא יְהוּדִֽי׃
5 ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
וַיַּ֣רְא הָמָ֔ן כִּי־אֵ֣ין מָרְדֳּכַ֔י כֹּרֵ֥עַ וּמִֽשְׁתַּחֲוֶ֖ה ל֑וֹ וַיִּמָּלֵ֥א הָמָ֖ן חֵמָֽה׃
6 ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
וַיִּ֣בֶז בְּעֵינָ֗יו לִשְׁלֹ֤ח יָד֙ בְּמָרְדֳּכַ֣י לְבַדּ֔וֹ כִּֽי־הִגִּ֥ידוּ ל֖וֹ אֶת־עַ֣ם מָרְדֳּכָ֑י וַיְבַקֵּ֣שׁ הָמָ֗ן לְהַשְׁמִ֧יד אֶת־כָּל־הַיְּהוּדִ֛ים אֲשֶׁ֛ר בְּכָל־מַלְכ֥וּת אֲחַשְׁוֵר֖וֹשׁ עַ֥ם מָרְדֳּכָֽי׃
7 ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
בַּחֹ֤דֶשׁ הָרִאשׁוֹן֙ הוּא־חֹ֣דֶשׁ נִיסָ֔ן בִּשְׁנַת֙ שְׁתֵּ֣ים עֶשְׂרֵ֔ה לַמֶּ֖לֶךְ אֲחַשְׁוֵר֑וֹשׁ הִפִּ֣יל פּוּר֩ ה֨וּא הַגּוֹרָ֜ל לִפְנֵ֣י הָמָ֗ן מִיּ֧וֹם ׀ לְי֛וֹם וּמֵחֹ֛דֶשׁ לְחֹ֥דֶשׁ וַיִּפֹּל הַגּוֹרָל עַל־שְׁלוֹשָׁה עָשָׂר יוֹם לְחֹדֶשׁ שְׁנֵים־עָשָׂ֖ר הוּא־חֹ֥דֶשׁ אֲדָֽר׃ ס
8 ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
וַיֹּ֤אמֶר הָמָן֙ לַמֶּ֣לֶךְ אֲחַשְׁוֵר֔וֹשׁ יֶשְׁנ֣וֹ עַם־אֶחָ֗ד מְפֻזָּ֤ר וּמְפֹרָד֙ בֵּ֣ין הָֽעַמִּ֔ים בְּכֹ֖ל מְדִינ֣וֹת מַלְכוּתֶ֑ךָ וְדָתֵיהֶ֞ם שֹׁנ֣וֹת מִכָּל־עָ֗ם וְאֶת־דָּתֵ֤י הַמֶּ֙לֶךְ֙ אֵינָ֣ם עֹשִׂ֔ים וְלַמֶּ֥לֶךְ אֵין־שֹׁוֶ֖ה לְהַנִּיחָֽם׃
9 ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
אִם־עַל־הַמֶּ֣לֶךְ ט֔וֹב יִכָּתֵ֖ב לְאַבְּדָ֑ם וַעֲשֶׂ֨רֶת אֲלָפִ֜ים כִּכַּר־כֶּ֗סֶף אֶשְׁקוֹל֙ עַל־יְדֵי֙ עֹשֵׂ֣י הַמְּלָאכָ֔ה לְהָבִ֖יא אֶל־גִּנְזֵ֥י הַמֶּֽלֶךְ׃
10 ੧੦ ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
וַיָּ֧סַר הַמֶּ֛לֶךְ אֶת־טַבַּעְתּ֖וֹ מֵעַ֣ל יָד֑וֹ וַֽיִּתְּנָ֗הּ לְהָמָ֧ן בֶּֽן־הַמְּדָ֛תָא הָאֲגָגִ֖י צֹרֵ֥ר הַיְּהוּדִֽים׃
11 ੧੧ ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
וַיֹּ֤אמֶר הַמֶּ֙לֶךְ֙ לְהָמָ֔ן הַכֶּ֖סֶף נָת֣וּן לָ֑ךְ וְהָעָ֕ם לַעֲשׂ֥וֹת בּ֖וֹ כַּטּ֥וֹב בְּעֵינֶֽיךָ׃
12 ੧੨ ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
וַיִּקָּרְאוּ֩ סֹפְרֵ֨י הַמֶּ֜לֶךְ בַּחֹ֣דֶשׁ הָרִאשׁ֗וֹן בִּשְׁלוֹשָׁ֨ה עָשָׂ֣ר יוֹם֮ בּוֹ֒ וַיִּכָּתֵ֣ב כְּֽכָל־אֲשֶׁר־צִוָּ֣ה הָמָ֡ן אֶ֣ל אֲחַשְׁדַּרְפְּנֵֽי־הַ֠מֶּלֶךְ וְֽאֶל־הַפַּח֞וֹת אֲשֶׁ֣ר ׀ עַל־מְדִינָ֣ה וּמְדִינָ֗ה וְאֶל־שָׂ֤רֵי עַם֙ וָעָ֔ם מְדִינָ֤ה וּמְדִינָה֙ כִּכְתָבָ֔הּ וְעַ֥ם וָעָ֖ם כִּלְשׁוֹנ֑וֹ בְּשֵׁ֨ם הַמֶּ֤לֶךְ אֲחַשְׁוֵרֹשׁ֙ נִכְתָּ֔ב וְנֶחְתָּ֖ם בְּטַבַּ֥עַת הַמֶּֽלֶךְ׃
13 ੧੩ ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
וְנִשְׁל֨וֹחַ סְפָרִ֜ים בְּיַ֣ד הָרָצִים֮ אֶל־כָּל־מְדִינ֣וֹת הַמֶּלֶךְ֒ לְהַשְׁמִ֡יד לַהֲרֹ֣ג וּלְאַבֵּ֣ד אֶת־כָּל־הַ֠יְּהוּדִים מִנַּ֨עַר וְעַד־זָקֵ֜ן טַ֤ף וְנָשִׁים֙ בְּי֣וֹם אֶחָ֔ד בִּשְׁלוֹשָׁ֥ה עָשָׂ֛ר לְחֹ֥דֶשׁ שְׁנֵים־עָשָׂ֖ר הוּא־חֹ֣דֶשׁ אֲדָ֑ר וּשְׁלָלָ֖ם לָבֽוֹז׃
14 ੧੪ ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
פַּתְשֶׁ֣גֶן הַכְּתָ֗ב לְהִנָּ֤תֵֽן דָּת֙ בְּכָל־מְדִינָ֣ה וּמְדִינָ֔ה גָּל֖וּי לְכָל־הָֽעַמִּ֑ים לִהְי֥וֹת עֲתִדִ֖ים לַיּ֥וֹם הַזֶּֽה׃
15 ੧੫ ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।
הָֽרָצִ֞ים יָצְא֤וּ דְחוּפִים֙ בִּדְבַ֣ר הַמֶּ֔לֶךְ וְהַדָּ֥ת נִתְּנָ֖ה בְּשׁוּשַׁ֣ן הַבִּירָ֑ה וְהַמֶּ֤לֶךְ וְהָמָן֙ יָשְׁב֣וּ לִשְׁתּ֔וֹת וְהָעִ֥יר שׁוּשָׁ֖ן נָבֽוֹכָה׃ פ

< ਅਸਤਰ 3 >