< ਅਸਤਰ 3 >

1 ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
אַחַר ׀ הַדְּבָרִים הָאֵלֶּה גִּדַּל הַמֶּלֶךְ אֲחַשְׁוֵרוֹשׁ אֶת־הָמָן בֶּֽן־הַמְּדָתָא הָאֲגָגִי וַֽיְנַשְּׂאֵהוּ וַיָּשֶׂם אֶת־כִּסְאוֹ מֵעַל כָּל־הַשָּׂרִים אֲשֶׁר אִתּֽוֹ׃
2 ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
וְכָל־עַבְדֵי הַמֶּלֶךְ אֲשֶׁר־בְּשַׁעַר הַמֶּלֶךְ כֹּרְעִים וּמִֽשְׁתַּחֲוִים לְהָמָן כִּי־כֵן צִוָּה־לוֹ הַמֶּלֶךְ וּמָרְדֳּכַי לֹא יִכְרַע וְלֹא יִֽשְׁתַּחֲוֶֽה׃
3 ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
וַיֹּאמְרוּ עַבְדֵי הַמֶּלֶךְ אֲשֶׁר־בְּשַׁעַר הַמֶּלֶךְ לְמָרְדֳּכָי מַדּוּעַ אַתָּה עוֹבֵר אֵת מִצְוַת הַמֶּֽלֶךְ׃
4 ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
וַיְהִי באמרם כְּאָמְרָם אֵלָיו יוֹם וָיוֹם וְלֹא שָׁמַע אֲלֵיהֶם וַיַּגִּידוּ לְהָמָן לִרְאוֹת הֲיַֽעַמְדוּ דִּבְרֵי מָרְדֳּכַי כִּֽי־הִגִּיד לָהֶם אֲשֶׁר־הוּא יְהוּדִֽי׃
5 ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
וַיַּרְא הָמָן כִּי־אֵין מָרְדֳּכַי כֹּרֵעַ וּמִֽשְׁתַּחֲוֶה לוֹ וַיִּמָּלֵא הָמָן חֵמָֽה׃
6 ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
וַיִּבֶז בְּעֵינָיו לִשְׁלֹח יָד בְּמָרְדֳּכַי לְבַדּוֹ כִּֽי־הִגִּידוּ לוֹ אֶת־עַם מָרְדֳּכָי וַיְבַקֵּשׁ הָמָן לְהַשְׁמִיד אֶת־כָּל־הַיְּהוּדִים אֲשֶׁר בְּכָל־מַלְכוּת אֲחַשְׁוֵרוֹשׁ עַם מָרְדֳּכָֽי׃
7 ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
בַּחֹדֶשׁ הָרִאשׁוֹן הוּא־חֹדֶשׁ נִיסָן בִּשְׁנַת שְׁתֵּים עֶשְׂרֵה לַמֶּלֶךְ אֲחַשְׁוֵרוֹשׁ הִפִּיל פּוּר הוּא הַגּוֹרָל לִפְנֵי הָמָן מִיּוֹם ׀ לְיוֹם וּמֵחֹדֶשׁ לְחֹדֶשׁ שְׁנֵים־עָשָׂר הוּא־חֹדֶשׁ אֲדָֽר׃
8 ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
וַיֹּאמֶר הָמָן לַמֶּלֶךְ אֲחַשְׁוֵרוֹשׁ יֶשְׁנוֹ עַם־אֶחָד מְפֻזָּר וּמְפֹרָד בֵּין הָֽעַמִּים בְּכֹל מְדִינוֹת מַלְכוּתֶךָ וְדָתֵיהֶם שֹׁנוֹת מִכָּל־עָם וְאֶת־דָּתֵי הַמֶּלֶךְ אֵינָם עֹשִׂים וְלַמֶּלֶךְ אֵין־שֹׁוֶה לְהַנִּיחָֽם׃
9 ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
אִם־עַל־הַמֶּלֶךְ טוֹב יִכָּתֵב לְאַבְּדָם וַעֲשֶׂרֶת אֲלָפִים כִּכַּר־כֶּסֶף אֶשְׁקוֹל עַל־יְדֵי עֹשֵׂי הַמְּלָאכָה לְהָבִיא אֶל־גִּנְזֵי הַמֶּֽלֶךְ׃
10 ੧੦ ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
וַיָּסַר הַמֶּלֶךְ אֶת־טַבַּעְתּוֹ מֵעַל יָדוֹ וַֽיִּתְּנָהּ לְהָמָן בֶּֽן־הַמְּדָתָא הָאֲגָגִי צֹרֵר הַיְּהוּדִֽים׃
11 ੧੧ ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
וַיֹּאמֶר הַמֶּלֶךְ לְהָמָן הַכֶּסֶף נָתוּן לָךְ וְהָעָם לַעֲשׂוֹת בּוֹ כַּטּוֹב בְּעֵינֶֽיךָ׃
12 ੧੨ ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
וַיִּקָּרְאוּ סֹפְרֵי הַמֶּלֶךְ בַּחֹדֶשׁ הָרִאשׁוֹן בִּשְׁלוֹשָׁה עָשָׂר יוֹם בּוֹ וַיִּכָּתֵב כְּֽכָל־אֲשֶׁר־צִוָּה הָמָן אֶל אֲחַשְׁדַּרְפְּנֵֽי־הַמֶּלֶךְ וְֽאֶל־הַפַּחוֹת אֲשֶׁר ׀ עַל־מְדִינָה וּמְדִינָה וְאֶל־שָׂרֵי עַם וָעָם מְדִינָה וּמְדִינָה כִּכְתָבָהּ וְעַם וָעָם כִּלְשׁוֹנוֹ בְּשֵׁם הַמֶּלֶךְ אֲחַשְׁוֵרֹשׁ נִכְתָּב וְנֶחְתָּם בְּטַבַּעַת הַמֶּֽלֶךְ׃
13 ੧੩ ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
וְנִשְׁלוֹחַ סְפָרִים בְּיַד הָרָצִים אֶל־כָּל־מְדִינוֹת הַמֶּלֶךְ לְהַשְׁמִיד לַהֲרֹג וּלְאַבֵּד אֶת־כָּל־הַיְּהוּדִים מִנַּעַר וְעַד־זָקֵן טַף וְנָשִׁים בְּיוֹם אֶחָד בִּשְׁלוֹשָׁה עָשָׂר לְחֹדֶשׁ שְׁנֵים־עָשָׂר הוּא־חֹדֶשׁ אֲדָר וּשְׁלָלָם לָבֽוֹז׃
14 ੧੪ ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
פַּתְשֶׁגֶן הַכְּתָב לְהִנָּתֵֽן דָּת בְּכָל־מְדִינָה וּמְדִינָה גָּלוּי לְכָל־הָֽעַמִּים לִהְיוֹת עֲתִדִים לַיּוֹם הַזֶּֽה׃
15 ੧੫ ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।
הֽ͏ָרָצִים יָצְאוּ דְחוּפִים בִּדְבַר הַמֶּלֶךְ וְהַדָּת נִתְּנָה בְּשׁוּשַׁן הַבִּירָה וְהַמֶּלֶךְ וְהָמָן יָשְׁבוּ לִשְׁתּוֹת וְהָעִיר שׁוּשָׁן נָבֽוֹכָה׃

< ਅਸਤਰ 3 >