< ਅਸਤਰ 4 >

1 ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
末底改知道所做的这一切事,就撕裂衣服,穿麻衣,蒙灰尘,在城中行走,痛哭哀号。
2 ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।
到了朝门前停住脚步,因为穿麻衣的不可进朝门。
3 ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
王的谕旨所到的各省各处,犹大人大大悲哀,禁食哭泣哀号,穿麻衣躺在灰中的甚多。
4 ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
王后以斯帖的宫女和太监来把这事告诉以斯帖,她甚是忧愁,就送衣服给末底改穿,要他脱下麻衣,他却不受。
5 ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?
以斯帖就把王所派伺候她的一个太监,名叫哈他革召来,吩咐他去见末底改,要知道这是什么事,是什么缘故。
6 ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
于是哈他革出到朝门前的宽阔处见末底改。
7 ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।
末底改将自己所遇的事,并哈曼为灭绝犹大人应许捐入王库的银数都告诉了他;
8 ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
又将所抄写传遍书珊城要灭绝犹大人的旨意交给哈他革,要给以斯帖看,又要给她说明,并嘱咐她进去见王,为本族的人在王面前恳切祈求。
9 ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।
哈他革回来,将末底改的话告诉以斯帖;
10 ੧੦ ਫਿਰ ਅਸਤਰ ਨੇ ਹਥਾਕ ਦੁਆਰਾ ਮਾਰਦਕਈ ਲਈ ਇਹ ਸੁਨੇਹਾ ਭੇਜਿਆ,
以斯帖就吩咐哈他革去见末底改,说:
11 ੧੧ “ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”
“王的一切臣仆和各省的人民都知道有一个定例:若不蒙召,擅入内院见王的,无论男女必被治死;除非王向他伸出金杖,不得存活。现在我没有蒙召进去见王已经三十日了。”
12 ੧੨ ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।
人就把以斯帖这话告诉末底改。
13 ੧੩ ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
末底改托人回复以斯帖说:“你莫想在王宫里强过一切犹大人,得免这祸。
14 ੧੪ ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
此时你若闭口不言,犹大人必从别处得解脱,蒙拯救;你和你父家必致灭亡。焉知你得了王后的位分不是为现今的机会吗?”
15 ੧੫ ਤਦ ਅਸਤਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ,
以斯帖就吩咐人回报末底改说:
16 ੧੬ “ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
“你当去招聚书珊城所有的犹大人,为我禁食三昼三夜,不吃不喝;我和我的宫女也要这样禁食。然后我违例进去见王,我若死就死吧!”
17 ੧੭ ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।
于是末底改照以斯帖一切所吩咐的去行。

< ਅਸਤਰ 4 >