< ਅਸਤਰ 4 >
1 ੧ ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
When Mordecai learned all that had been done, he tore his clothes and put on sackcloth and strewed ashes on his head, and went out into the city and raised a loud and bitter cry of lamentation.
2 ੨ ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।
He went as far as the king’s gate, but no one could enter the gate clothed with sackcloth.
3 ੩ ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
In every province, wherever the king’s command and decree went, there was great mourning, fasting, weeping, and wailing among the Jews. Many of them sat in sackcloth and ashes.
4 ੪ ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
When Esther’s maids and attendants told her about Mordecai’s behaviour, she was greatly troubled. She sent garments for Mordecai to put on, so that he could take off his sack-cloth, but he would not accept them.
5 ੫ ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?
So Esther called Hathach, one of the king’s eunuchs whom he had appointed to attend her, and ordered him to go to Mordecai to learn what it all meant and the reason for it.
6 ੬ ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
So Hathach went out to Mordecai, to the city square in front of the king’s gate.
7 ੭ ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।
Mordecai told him all that had happened to him and the exact amount of money that Haman had promised to pay into the king’s treasury for the destruction of the Jews.
8 ੮ ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
Also he gave him a copy of the decree to destroy them, that had been published in Susa, to show to Esther for her information. He also told her to go to the king and implore his mercy and to plead with him in behalf of her people.
9 ੯ ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।
When Hathach came and told Esther what Mordecai had said,
10 ੧੦ ਫਿਰ ਅਸਤਰ ਨੇ ਹਥਾਕ ਦੁਆਰਾ ਮਾਰਦਕਈ ਲਈ ਇਹ ਸੁਨੇਹਾ ਭੇਜਿਆ,
she instructed Hathach to go and say to Mordecai,
11 ੧੧ “ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”
‘All the king’s courtiers and the people of the king’s provinces know that for every man or woman who goes to the king into the inner court without being called there is one penalty, death, unless the king holds out the golden sceptre signifying that they may live. It has been thirty days since I have been called to go in to the king.’
12 ੧੨ ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।
When Mordecai was told what Esther had said,
13 ੧੩ ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
he sent back this reply to Esther, ‘Don’t imagine that you alone of all the Jews will escape because you belong to the king’s household.
14 ੧੪ ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
If you persist in remaining silent at this time, relief and deliverance will come to the Jews from another quarter, but you and your family will perish. Who knows? Maybe you have been raised to the throne for a time like this!’
15 ੧੫ ਤਦ ਅਸਤਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ,
Then Esther sent this message to Mordecai:
16 ੧੬ “ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
‘Go, gather all the Jews in Susa and fast for me. Don’t eat nor drink anything for three days and nights. My maids and I will fast as well. Then I will go in to the king, although it is contrary to the law, and if I die, I die.’
17 ੧੭ ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।
Mordecai did everything Esther had directed.