< ਅਸਤਰ 5 >
1 ੧ ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ।
На третий день Есфирь оделась по-царски, и стала она на внутреннем дворе царского дома, перед домом царя; царь же сидел тогда на царском престоле своем, в царском доме, прямо против входа в дом. Когда царь увидел царицу Есфирь, стоящую на дворе, она нашла милость в глазах его.
2 ੨ ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।
И простер царь к Есфири золотой скипетр, который был в руке его, и подошла Есфирь и коснулась конца скипетра.
3 ੩ ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”
И сказал ей царь: что тебе, царица Есфирь, и какая просьба твоя? Даже до полуцарства будет дано тебе.
4 ੪ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”
И сказала Есфирь: если царю благоугодно, пусть придет царь с Аманом сегодня на пир, который я приготовила ему.
5 ੫ ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।
И сказал царь: сходите скорее за Аманом, чтобы сделать по слову Есфири. И пришел царь с Аманом на пир, который приготовила Есфирь.
6 ੬ ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
И сказал царь Есфири при питье вина: какое желание твое? оно будет удовлетворено; и какая просьба твоя? хотя бы до полуцарства, она будет исполнена.
7 ੭ ਅਸਤਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ,
И отвечала Есфирь, и сказала: вот мое желание и моя просьба:
8 ੮ ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”
если я нашла благоволение в очах царя, и если царю благоугодно удовлетворить желание мое и исполнить просьбу мою, то пусть царь с Аманом придет на пир, который я приготовлю для них, и завтра я исполню слово царя.
9 ੯ ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
И вышел Аман в тот день веселый и благодушный. Но когда увидел Аман Мардохея у ворот царских, и тот не встал и с места не тронулся пред ним, тогда исполнился Аман гневом на Мардохея.
10 ੧੦ ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।
Однако же скрепился Аман. А когда пришел в дом свой, то послал позвать друзей своих и Зерешь, жену свою.
11 ੧੧ ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।
И рассказывал им Аман о великом богатстве своем и о множестве сыновей своих и обо всем том, как возвеличил его царь и как вознес его над князьями и слугами царскими.
12 ੧੨ ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
И сказал Аман: да и царица Есфирь никого не позвала с царем на пир, который она приготовила, кроме меня; так и на завтра я зван к ней с царем.
13 ੧੩ ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।
Но всего этого не довольно для меня, доколе я вижу Мардохея Иудеянина сидящим у ворот царских.
14 ੧੪ ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।
И сказала ему Зерешь, жена его, и все друзья его: пусть приготовят дерево вышиною в пятьдесят локтей, и утром скажи царю, чтобы повесили Мардохея на нем, и тогда весело иди на пир с царем. И понравилось это слово Аману, и он приготовил дерево.