< ਅਸਤਰ 6 >

1 ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
فِي تِلْكَ اللَّيْلَةِ أَرِقَ الْمَلِكُ، فَأَمَرَ أَنْ يَأْتُوا إِلَيْهِ بِكِتَابِ تَاريِخِ أَيَّامِ الْمَمْلَكَةِ، فَقُرِئَ عَلَى الْمَلِكِ،١
2 ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
وَإذَا مَكْتُوبٌ فِيهِ مَا كَشَفَهُ مُرْدَخَايُ عَنْ مُؤَامَرَةِ بِغْثَانَا وَتَرَشَ خَصِيَّيِ الْمَلِكِ وَحَاجِبَيِ الْبَابِ اللَّذَيْنِ خَطَّطَا لاِغْتِيَالِ الْمَلِكِ أَحَشْوِيرُوشَ.٢
3 ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
فَسَأَلَ الْمَلِكُ: «أَيَّةُ مُكَافَأَةٍ وَإِكْرَامٍ أَجْزَلْتُهُمَا لِمُرْدَخَايَ مِنْ أَجْلِ هَذَا؟» فَأَجَابَهُ رِجَالُهُ الْقَائِمُونَ عَلَى خِدْمَتِهِ: «لَمْ يُكَافَأْ بِشَيْءٍ».٣
4 ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
فَقَالَ الْمَلِكُ: «مَنْ فِي سَاحَةِ الْقَصْرِ؟» وَكَانَ هَامَانُ قَدْ دَخَلَ سَاحَةَ قَصْرِ الْمَلِكِ الْخَارِجِيَّةَ لِيَطْلُبَ مِنَ الْمَلِكِ أَنْ يَأْمُرَ بِصَلْبِ مُرْدَخَايَ عَلَى الْخَشَبَةِ الَّتِي أَعَدَّهَا لَهُ.٤
5 ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
فَأَجَابَ رِجَالُ الْمَلِكِ: «هَا هُوَ هَامَانُ وَاقِفٌ فِي السَّاحَةِ». فَقَالَ الْمَلِكُ: «لِيَدْخُلْ».٥
6 ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
وَعِنْدَمَا مَثَلَ هَامَانُ أَمَامَهُ سَأَلَهُ الْمَلِكُ: «أَيَّةُ مُكَافَأَةٍ يَمْنَحُهَا الْمَلِكُ لِلرَّجُلِ الَّذِي يَحْرِزُ مَسَرَّتَهُ؟» فَقَالَ هَامَانُ فِي نَفْسِهِ: «مَنْ يَرْغَبُ الْمَلِكُ أَنْ يُكْرِمَهُ أَكْثَرَ مِنِّي؟»٦
7 ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
ثُمَّ أَجَابَ الْمَلِكَ: «تُخْلَعُ عَلَى الرَّجُلِ الَّذِي يَرْغَبُ الْمَلِكُ فِي إِكْرَامِهِ٧
8 ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
الثِّيَابُ الْمَلَكِيَّةُ الَّتِي يَرْتَدِيهَا الْمَلِكُ، وَيُؤْتَى بِالْفَرَسِ الَّذِي يَرْكَبُهُ الْمَلِكُ، وَالتَّاجِ الَّذِي يَضَعُهُ الْمَلِكُ عَلَى رَأْسِهِ،٨
9 ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
وَلْيُعْهَدْ بِها جَمِيعِهَا إِلَى أَحَدِ أَشْرَافِ أُمَرَاءِ الْمَلِكِ فَيُلْبِسَهَا هَذَا الرَّجُلَ وَيُرْكِبَهُ عَلَى فَرَسِ الْمَلِكِ وَيَقُودَ مَوْكِبَهُ فِي جَمِيعِ أَنْحَاءِ الْمَدِينَةِ وَهُوَ يَهْتِفُ:’هَكَذَا يُكَافَأُ الرَّجُلُ الَّذِي يَرْغَبُ الْمَلِكُ فِي إِكْرَامِهِ‘».٩
10 ੧੦ ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
عِنْدَئِذٍ قَالَ الْمَلِكُ لِهَامَانَ: «حَسَناً، أَسْرِعْ وَخُذْ هَذِهِ الثِّيَابَ الْمَلَكِيَّةَ وَفَرَسِي وَافْعَلْ كُلَّ مَا اقْتَرَحْتَهُ لِمُرْدَخَايَ الْيَهُودِيِّ حَاجِبِ الْمَلِكِ مِنْ غَيْرِ أَنْ تَغْفَلَ شَيْئاً».١٠
11 ੧੧ ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
فَأَخَذَ هَامَانُ الثِّيَابَ الْمَلَكِيَّةَ وَأَلْبَسَهَا لِمُرْدَخَايَ وَأَرْكَبَهُ عَلَى فَرَسِ الْمَلِكِ، وَقَادَ مَوْكِبَهُ عَبْرَ شَوَارِعِ الْمَدِينَةِ هَاتِفاً: «هَكَذَا يُكَافِئُونَ الرَّجُلَ الَّذِي يَرْغَبُ الْمَلِكُ فِي إكْرَامِهِ».١١
12 ੧੨ ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
ثُمَّ عَادَ مُرْدَخَايُ إِلَى عَمَلِهِ. أَمَّا هَامَانُ فَأَسْرَعَ إِلَى بَيْتِهِ يَجُرُّ وَرَاءَهُ أَذْيَالَ الْخِزْيِ١٢
13 ੧੩ ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
وَعِنْدَمَا سَرَدَ عَلَى زَوْجَتِهِ زَرَشَ وَعَلَى الْمُقَرَّبِينَ إِلَيْهِ مَا حَدَثَ لَهُ قَالَ لَهُ مُشِيرُوهُ وَزَوْجَتُهُ: «إِنْ كَانَ مُرْدَخَايُ الَّذِي أَخَذَ يَغْلِبُ عَلَيْكَ يَنْتَمِي إِلَى الْجِنْسِ اليَهُودِيِّ فَإِنَّكَ لَنْ تَتَمَكَّنَ مِنَ الْقَضَاءِ عَلَيْهِ بَلْ لابُدَّ أَنْ تَهْلِكَ أَمَامَهُ».١٣
14 ੧੪ ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।
وَفِيمَا هُمْ يَتَدَاوَلُونَ فِي الأَمْرِ أَقْبَلَ رُسُلُ الْمَلِكِ يَسْتَدْعُونَ هَامَانَ لِيُسْرِعَ فِي الْحُضُورِ إِلَى المَأْدُبَةِ الَّتِي أَقَامَتْهَا أَسْتِيرُ.١٤

< ਅਸਤਰ 6 >