< ਅਸਤਰ 6 >

1 ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
那夜王睡不着觉,就吩咐人取历史来,念给他听。
2 ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
正遇见书上写着说:王的太监中有两个守门的,辟探和提列,想要下手害亚哈随鲁王,末底改将这事告诉王后。
3 ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
王说:“末底改行了这事,赐他什么尊荣爵位没有?”伺候王的臣仆回答说:“没有赐他什么。”
4 ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
王说:“谁在院子里?”(那时哈曼正进王宫的外院,要求王将末底改挂在他所预备的木架上。)
5 ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
臣仆说:“哈曼站在院内。”王说:“叫他进来。”
6 ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
哈曼就进去。王问他说:“王所喜悦尊荣的人,当如何待他呢?”哈曼心里说:“王所喜悦尊荣的,不是我是谁呢?”
7 ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
哈曼就回答说:“王所喜悦尊荣的,
8 ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
当将王常穿的朝服和戴冠的御马,
9 ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
都交给王极尊贵的一个大臣,命他将衣服给王所喜悦尊荣的人穿上,使他骑上马,走遍城里的街市,在他面前宣告说:王所喜悦尊荣的人,就如此待他。”
10 ੧੦ ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
王对哈曼说:“你速速将这衣服和马,照你所说的,向坐在朝门的犹大人末底改去行。凡你所说的,一样不可缺。”
11 ੧੧ ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
于是哈曼将朝服给末底改穿上,使他骑上马,走遍城里的街市,在他面前宣告说:“王所喜悦尊荣的人,就如此待他。”
12 ੧੨ ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
末底改仍回到朝门,哈曼却忧忧闷闷地蒙着头,急忙回家去了,
13 ੧੩ ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
将所遇的一切事详细说给他的妻细利斯和他的众朋友听。他的智慧人和他的妻细利斯对他说:“你在末底改面前始而败落,他如果是犹大人,你必不能胜他,终必在他面前败落。”
14 ੧੪ ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।
他们还与哈曼说话的时候,王的太监来催哈曼快去赴以斯帖所预备的筵席。

< ਅਸਤਰ 6 >