< ਅਸਤਰ 6 >
1 ੧ ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
On that night sleep fled from the king. And he commanded to bring the book of records of the chronicles; and they were read before the king.
2 ੨ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
And it was found written, that Mordecai had told of Bigthana and Teresh, two of the king's chamberlains, keepers of the threshold, who had sought to lay hand on king Ahasuerus.
3 ੩ ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
And the king said, What honour and dignity has been done to Mordecai for this? And the king's servants that attended upon him said, Nothing has been done for him.
4 ੪ ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
And the king said, Who is in the court? Now Haman had come into the outward court of the king's house, to speak to the king to hang Mordecai on the gallows that he had prepared for him.
5 ੫ ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
And the king's servants said to him, Behold, Haman is standing in the court. And the king said, Let him come in.
6 ੬ ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
So Haman came in. And the king said to him, What is to be done with the man whom the king delights to honour? Now Haman thought in his heart, To whom would the king delight to do honour more than to me?
7 ੭ ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
And Haman answered the king, For the man whom the king delights to honour,
8 ੮ ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
let the royal apparel be brought with which the king arrays himself, and the horse that the king rides upon, and on the head of which the royal crown is set;
9 ੯ ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
and let the apparel and horse be delivered into the hand of one of the king's most noble princes, and let them array the man whom the king delights to honour, and cause him to ride on the horse through the street of the city, and proclaim before him, Thus shall it be done to the man whom the king delights to honour!
10 ੧੦ ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
And the king said to Haman, Make haste, take the apparel and the horse, as thou hast said, and do so to Mordecai the Jew, who sits at the king's gate: let nothing fail of all that thou hast said.
11 ੧੧ ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
And Haman took the apparel and the horse, and arrayed Mordecai, and caused him to ride through the street of the city, and proclaimed before him, Thus shall it be done to the man whom the king delights to honour!
12 ੧੨ ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
And Mordecai came again to the king's gate. But Haman hasted to his house, mourning and having his head covered.
13 ੧੩ ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
And Haman recounted to Zeresh his wife and to all his friends all that had befallen him. Then said his wise men and Zeresh his wife to him, If Mordecai be of the seed of the Jews, before whom thou hast begun to fall, thou shalt not prevail against him, but wilt certainly fall before him.
14 ੧੪ ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।
While they were yet talking with him, the king's chamberlains came, and hasted to bring Haman to the banquet that Esther had prepared.