< ਅਸਤਰ 7 >

1 ਰਾਜਾ ਅਤੇ ਹਾਮਾਨ ਰਾਣੀ ਅਸਤਰ ਦੇ ਭੋਜ ਲਈ ਆ ਗਏ।
וַיָּבֹ֤א הַמֶּ֙לֶךְ֙ וְהָמָ֔ן לִשְׁתּ֖וֹת עִם־אֶסְתֵּ֥ר הַמַּלְכָּֽה׃
2 ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
וַיֹּאמֶר֩ הַמֶּ֨לֶךְ לְאֶסְתֵּ֜ר גַּ֣ם בַּיּ֤וֹם הַשֵּׁנִי֙ בְּמִשְׁתֵּ֣ה הַיַּ֔יִן מַה־שְּׁאֵלָתֵ֛ךְ אֶסְתֵּ֥ר הַמַּלְכָּ֖ה וְתִנָּ֣תֵֽן לָ֑ךְ וּמַה־בַּקָּשָׁתֵ֛ךְ עַד־חֲצִ֥י הַמַּלְכ֖וּת וְתֵעָֽשׂ׃
3 ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।
וַתַּ֨עַן אֶסְתֵּ֤ר הַמַּלְכָּה֙ וַתֹּאמַ֔ר אִם־מָצָ֨אתִי חֵ֤ן בְּעֵינֶ֙יךָ֙ הַמֶּ֔לֶךְ וְאִם־עַל־הַמֶּ֖לֶךְ ט֑וֹב תִּנָּֽתֶן־לִ֤י נַפְשִׁי֙ בִּשְׁאֵ֣לָתִ֔י וְעַמִּ֖י בְּבַקָּשָׁתִֽי׃
4 ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”
כִּ֤י נִמְכַּ֙רְנוּ֙ אֲנִ֣י וְעַמִּ֔י לְהַשְׁמִ֖יד לַהֲר֣וֹג וּלְאַבֵּ֑ד וְ֠אִלּוּ לַעֲבָדִ֨ים וְלִשְׁפָח֤וֹת נִמְכַּ֙רְנוּ֙ הֶחֱרַ֔שְׁתִּי כִּ֣י אֵ֥ין הַצָּ֛ר שֹׁוֶ֖ה בְּנֵ֥זֶק הַמֶּֽלֶךְ׃ ס
5 ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਤੋਂ ਪੁੱਛਿਆ, “ਉਹ ਕੌਣ ਹੈ, ਅਤੇ ਕਿੱਥੇ ਹੈ ਜਿਸਨੇ ਆਪਣੇ ਮਨ ਵਿੱਚ ਅਜਿਹਾ ਕਰਨ ਦਾ ਸੋਚਿਆ?”
וַיֹּ֙אמֶר֙ הַמֶּ֣לֶךְ אֲחַשְׁוֵר֔וֹשׁ וַיֹּ֖אמֶר לְאֶסְתֵּ֣ר הַמַּלְכָּ֑ה מִ֣י ה֥וּא זֶה֙ וְאֵֽי־זֶ֣ה ה֔וּא אֲשֶׁר־מְלָא֥וֹ לִבּ֖וֹ לַעֲשׂ֥וֹת כֵּֽן׃
6 ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।
וַתֹּ֣אמֶר־אֶסְתֵּ֔ר אִ֚ישׁ צַ֣ר וְאוֹיֵ֔ב הָמָ֥ן הָרָ֖ע הַזֶּ֑ה וְהָמָ֣ן נִבְעַ֔ת מִלִּפְנֵ֥י הַמֶּ֖לֶךְ וְהַמַּלְכָּֽה׃
7 ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।
וְהַמֶּ֜לֶךְ קָ֤ם בַּחֲמָתוֹ֙ מִמִּשְׁתֵּ֣ה הַיַּ֔יִן אֶל־גִּנַּ֖ת הַבִּיתָ֑ן וְהָמָ֣ן עָמַ֗ד לְבַקֵּ֤שׁ עַל־נַפְשׁוֹ֙ מֵֽאֶסְתֵּ֣ר הַמַּלְכָּ֔ה כִּ֣י רָאָ֔ה כִּֽי־כָלְתָ֥ה אֵלָ֛יו הָרָעָ֖ה מֵאֵ֥ת הַמֶּֽלֶךְ׃
8 ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।
וְהַמֶּ֡לֶךְ שָׁב֩ מִגִּנַּ֨ת הַבִּיתָ֜ן אֶל־בֵּ֣ית ׀ מִשְׁתֵּ֣ה הַיַּ֗יִן וְהָמָן֙ נֹפֵ֔ל עַל־הַמִּטָּה֙ אֲשֶׁ֣ר אֶסְתֵּ֣ר עָלֶ֔יהָ וַיֹּ֣אמֶר הַמֶּ֔לֶךְ הֲ֠גַם לִכְבּ֧וֹשׁ אֶת־הַמַּלְכָּ֛ה עִמִּ֖י בַּבָּ֑יִת הַדָּבָ֗ר יָצָא֙ מִפִּ֣י הַמֶּ֔לֶךְ וּפְנֵ֥י הָמָ֖ן חָפֽוּ׃ ס
9 ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”
וַיֹּ֣אמֶר חַ֠רְבוֹנָה אֶחָ֨ד מִן־הַסָּרִיסִ֜ים לִפְנֵ֣י הַמֶּ֗לֶךְ גַּ֣ם הִנֵּה־הָעֵ֣ץ אֲשֶׁר־עָשָׂ֪ה הָמָ֟ן לְֽמָרְדֳּכַ֞י אֲשֶׁ֧ר דִּבֶּר־ט֣וֹב עַל־הַמֶּ֗לֶךְ עֹמֵד֙ בְּבֵ֣ית הָמָ֔ן גָּבֹ֖הַּ חֲמִשִּׁ֣ים אַמָּ֑ה וַיֹּ֥אמֶר הַמֶּ֖לֶךְ תְּלֻ֥הוּ עָלָֽיו׃
10 ੧੦ ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।
וַיִּתְלוּ֙ אֶת־הָמָ֔ן עַל־הָעֵ֖ץ אֲשֶׁר־הֵכִ֣ין לְמָרְדֳּכָ֑י וַחֲמַ֥ת הַמֶּ֖לֶךְ שָׁכָֽכָה׃ פ

< ਅਸਤਰ 7 >