< ਅਸਤਰ 7 >
1 ੧ ਰਾਜਾ ਅਤੇ ਹਾਮਾਨ ਰਾਣੀ ਅਸਤਰ ਦੇ ਭੋਜ ਲਈ ਆ ਗਏ।
왕이 하만과 함께 또 왕후 에스더의 잔치에 나아가니라
2 ੨ ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
왕이 이 둘째 날 잔치에 술을 마실때에 다시 에스더에게 물어 가로되 왕후 에스더여! 그대의 소청이 무엇이뇨? 곧 허락하겠노라 그대의 요구가 무엇이뇨? 곧 나라의 절반이라 할지라도 시행하겠노라
3 ੩ ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।
왕후 에스더가 대답하여 가로되 `왕이여! 내가 만일 왕의 목전에서 은혜를 입었으며 왕이 선히 여기시거든 내 소청대로 내 생명을 내게 주시고 내 요구대로 내 민족을 내게 주소서
4 ੪ ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”
나와 내 민족이 팔려서 죽임과 도륙함과 진멸함을 당하게 되었나이다 만일 우리가 노비로 팔렸더면 내가 잠잠하였으리이다 그래도 대적이 왕의 손해를 보충하지 못하였으리이다'
5 ੫ ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਤੋਂ ਪੁੱਛਿਆ, “ਉਹ ਕੌਣ ਹੈ, ਅਤੇ ਕਿੱਥੇ ਹੈ ਜਿਸਨੇ ਆਪਣੇ ਮਨ ਵਿੱਚ ਅਜਿਹਾ ਕਰਨ ਦਾ ਸੋਚਿਆ?”
아하수에로 왕이 왕후 에스더에게 일러 가로되 `감히 이런 일을 심중에 품은 자가 누구며 그가 어디 있느뇨'
6 ੬ ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।
에스더가 가로되 `대적과 원수는 이 악한 하만이니이다!' 하니 하만이 왕과 왕후 앞에서 두려워하거늘
7 ੭ ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।
왕이 노하여 일어나서 잔치 자리를 떠나 왕궁 후원으로 들어가니라 하만이 일어서서 왕후 에스더에게 생명을 구하니 이는 왕이 자기에게 화를 내리기로 결심한 줄 앎이더라
8 ੮ ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।
왕이 후원으로부터 잔치 자리에 돌아오니 하만이 에스더의 앉은 걸상 위에 엎드렸거늘 왕이 가로되 `저가 궁중 내 앞에서 왕후를 강간까지 하고자 하는가' 이 말이 왕의 입에서 나오매 무리가 하만의 얼굴을 싸더라
9 ੯ ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”
왕을 모신 내시 중에 하르보나가 왕에게 아뢰되 `왕을 위하여 충성된 말로 고발한 모르드개를 달고자 하여 하만이 고가 오십 규빗되는 나무를 준비하였는데 이제 그 나무가 하만의 집에 섰나이다' 왕이 가로되 '하만을 그 나무에 달라' 하매
10 ੧੦ ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।
모르드개를 달고자 한 나무에 하만을 다니 왕의 노가 그치니라