< ਅਸਤਰ 8 >
1 ੧ ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
On that day king Ahasuerus gave the house of Haman the Jews' enemy to Esther the queen. And Mordecai came before the king, for Esther had told what he was to her.
2 ੨ ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
And the king took off his ring, which he had taken from Haman, and gave it to Mordecai. And Esther set Mordecai over the house of Haman.
3 ੩ ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
And Esther spoke yet again before the king, and fell down at his feet, and besought him with tears to put away the mischief of Haman the Agagite, and his device that he had devised against the Jews.
4 ੪ ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
Then the king held out to Esther the golden scepter. So Esther arose, and stood before the king.
5 ੫ ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
And she said, If it please the king, and if I have found favor in his sight, and the thing seem right before the king, and I be pleasing in his eyes, let it be written to reverse the letters devised by Haman, the son of Hammedatha the Agagite, which he wrote to destroy the Jews that are in all the king's provinces.
6 ੬ ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
For how can I endure to see the evil that shall come to my people? Or how can I endure to see the destruction of my kindred?
7 ੭ ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
Then the king Ahasuerus said to Esther the queen and to Mordecai the Jew, Behold, I have given Esther the house of Haman, and him they have hanged upon the gallows, because he laid his hand upon the Jews.
8 ੮ ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
Write ye also to the Jews, as it pleases you, in the king's name, and seal it with the king's ring, for the writing which is written in the king's name, and sealed with the king's ring, may no man reverse.
9 ੯ ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
Then the king's scribes were called at that time, in the third month Sivan, on the twenty-third day of it. And it was written according to all that Mordecai commanded to the Jews, and to the satraps, and the governors and rulers of the provinces which are from India to Ethiopia, a hundred twenty-seven provinces, to every province according to the writing of it, and to every people after their language, and to the Jews according to their writing, and according to their language.
10 ੧੦ ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
And he wrote the name of king Ahasuerus, and sealed it with the king's ring, and sent letters by post on horseback, riding on swift steeds that were used in the king's service bred of the stud,
11 ੧੧ ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
in which the king granted the Jews that were in every city to gather themselves together, and to stand for their life, to destroy, to kill, and to cause to perish, all the power of the people and province who would assault them, their little ones and women, and to take the spoil of them for a prey,
12 ੧੨ ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
upon one day in all the provinces of king Ahasuerus, namely, upon the thirteenth day of the twelfth month, which is the month Adar.
13 ੧੩ ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
A copy of the writing, that the decree should be given out in every province, was published to all the peoples, and that the Jews should be ready against that day to avenge themselves on their enemies.
14 ੧੪ ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
So the posts that rode upon swift steeds that were used in the king's service went out, being hastened and pressed on by the king's commandment, and the decree was given out in Shushan the palace.
15 ੧੫ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
And Mordecai went forth from the presence of the king in royal apparel of blue and white, and with a great crown of gold, and with a robe of fine linen and purple. And the city of Shushan shouted and was glad.
16 ੧੬ ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
The Jews had light and gladness, and joy and honor.
17 ੧੭ ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।
And in every province, and in every city, wherever the king's commandment and his decree came, the Jews had gladness and joy, a feast and a good day. And many from among the peoples of the land became Jews, for the fear of the Jews was fallen upon them.