< ਅਸਤਰ 8 >

1 ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
તે જ દિવસે અહાશ્વેરોશ રાજાએ એસ્તેર રાણીને યહૂદીઓના શત્રુ હામાનનું ઘરબાર આપી દીધાં. અને એસ્તેરે યહૂદી મોર્દખાય સાથે સગપણ જણાવ્યું. એટલે મોર્દખાયને રાજા સમક્ષ તેંડવામાં આવ્યો.
2 ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
રાજાએ હામાન પાસેથી પાછી લીધેલી મુદ્રિકા કાઢીને મોર્દખાયને આપી અને એસ્તેરે મોર્દખાયને હામાનના ઘરબારનો કારભારી ઠરાવ્યો.
3 ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
એસ્તેર રાણી ફરીથી એકવાર રાજાના દરબારમાં આવી અને રાજાના પગમાં પડીને તેણે આંખમાં આંસુ સાથે અગાગી હામાને યહૂદીઓની વિરુદ્ધ ઘડેલું કાવતરું રદ કરવા કાલાવાલા કર્યા.
4 ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
પછી રાજાએ એસ્તેર તરફ સોનાનો રાજદંડ ધર્યો, એટલે તે ઊઠીને રાજાની સમક્ષ ઊભી રહી.
5 ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
એસ્તરે કહ્યું, “જો આપની મરજી હોય અને જો આપની મારા પર કૃપાદૃષ્ટિ હોય અને જો આ વિચાર આપને સારો લાગે તો અને આપની આંખોને હું ગમતી હોઉં તો અગાગી હામ્મદાથાના પુત્ર હામાને યહૂદીઓનો નાશ કરવાનો જે પત્ર રાજાના સર્વ પ્રાંતોમાં મોકલી આપ્યો છે તેને રદ કરતો આદેશ તમે મોકલી આપો.
6 ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
કેમ કે મારા લોકો પર જે વિપત્તિ આવી પડવાની છે તે મારાથી શી રીતે જોઈ શકાય? અથવા મારા સગાંનો નાશ મારાથી શી રીતે જોઈ શકાય?”
7 ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
ત્યારે અહાશ્વેરોશ રાજાએ યહૂદી મોર્દખાય તથા એસ્તેર રાણીને કહ્યું, “જુઓ, હામાનનાં ઘરબાર મેં એસ્તેરને સોંપ્યાં છે તથા તેને તેઓએ ફાંસી પર લટકાવ્યો છે, કેમ કે તેણે યહૂદીઓનો નાશ કરવાનો પ્રયત્ન કર્યો હતો.
8 ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
તમને યોગ્ય લાગે તે પ્રમાણે તમે યહૂદીઓ પર રાજાના નામથી લખાણ કરો અને રાજાની મુદ્રિકાથી તે મુદ્રિત કરો કેમ કે રાજાના નામથી લખાયેલો તથા રાજાની મુદ્રિકાથી મુદ્રિત થયેલો લેખ કોઈથી રદ થતો નથી.”
9 ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
ત્યારે ત્રીજા મહિનાના એટલે સીવાન મહિનાના ત્રેવીસમા દિવસે રાજાના મંત્રીઓને બોલાવવામાં આવ્યા અને મોર્દખાયની આજ્ઞા પ્રમાણે યહૂદીઓને લગતો એક હુકમ ભારત દેશથી તે કૂશ સુધીના એકસો સત્તાવીશ પ્રાંતના સૂબાઓ, રાજ્યપાલો અને અમલદારોને તે પ્રાંતની ભાષાઓમાં અને લિપિમાં, તેમ જ યહૂદીઓની ભાષા અને લિપિમાં લખાવવામાં આવ્યો.
10 ੧੦ ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
૧૦મોર્દખાયે આ હુકમ રાજાના નામે લખાવ્યો. અને રાજાની મુદ્રિકાથી મુદ્રિત કરીને ઘોડેસવાર ખેપિયાઓની એટલે રાજાની સેવામાં વપરાતા તથા રાજાની અશ્વશાળાના ઘોડાઓ પર સવારી કરતા સંદેશાવાહકો મારફતે સર્વ જગ્યાઓએ આ પત્રો મોકલી આપવામાં આવ્યા.
11 ੧੧ ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
૧૧એ પત્રોમાં રાજાએ પ્રત્યેક નગરના યહૂદીઓ તેઓ એકત્ર થઈને પોતાના જીવના રક્ષણને માટે એટલે સુધી સામનો કરે કે જે લોક તથા પ્રાંત તેઓના પર હુમલો કરે તો કોઈ પણ પ્રાંતની સતાનો, બાળકોનો તથા સ્ત્રીઓને મારી નાખવાની તથા લૂંટી લેવાની પરવાનગી આપવામાં આવી.
12 ੧੨ ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
૧૨આ હુકમ રાજા અહાશ્વેરોશના સર્વ પ્રાંતોમાં એક જ દિવસે એટલે કે બારમેં મહિને એટલે અદાર મહિનાના, તેરમા દિવસે અમલમાં આવવાનો હતો.
13 ੧੩ ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
૧૩એ હુકમ સર્વ પ્રાંતોમાં પ્રગટ કરવામાં આવે એટલા માટે તેની એક એક નકલ બધી પ્રજાઓમાં મોકલવામાં આવી તે જ દિવસે યહૂદીઓએ પોતાના શત્રુઓ પર વેર વાળવાને તૈયાર રહેવાનું હતું.
14 ੧੪ ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
૧૪રાજાની સેવામાં વપરાતા ઘોડાઓ પર સવાર થયેલા ખેપિયાઓને રાજાની આજ્ઞાથી તાકીદ કરવામાં આવી હતી તેથી તેઓ જલ્દી ચાલી નીકળ્યા. આ હુકમ સૂસાના મહેલમાં પણ પ્રગટ કરવામાં આવ્યો.
15 ੧੫ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
૧૫મોર્દખાય ભૂરા અને સફેદ રાજપોશાક તથા માથે મોટો સોનાનો મુગટ મૂકી અને બારીક શણનો જાંબુડી રંગનો ઝભ્ભો પહેરીને રાજાની હજૂરમાંથી નીકળ્યો. અને સૂસા નગરમાં હર્ષનો પોકાર થઈ રહ્યો.
16 ੧੬ ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
૧૬યહૂદીઓએ ખૂબ આનંદ અને ખુશીથી ઉજવણી કરી. અને તેઓને માન પણ આપવામાં આવ્યું.
17 ੧੭ ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।
૧૭સર્વ નગર તથા સર્વ પ્રાંતોમાં રાજાનો આદેશ પહોંચ્યો ત્યાં યહૂદીઓમાં આનંદ વ્યાપી ગયો અને હર્ષ પ્રદર્શિત કરવા માટે તે ઉત્સવનો દિવસ બની રહ્યો અને તેઓએ તે મહાઆનંદપૂર્વક ઊજવ્યો. ઘણાં લોકોએ પોતાને યહૂદી તરીકે ઓળખાવ્યા કારણ કે તે લોકોને યહૂદીઓનો ડર લાગ્યો.

< ਅਸਤਰ 8 >