< ਅਸਤਰ 8 >

1 ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
당일에 아하수에로왕이 유다인의 대적 하만의 집을 왕후 에스더에게 주니라 에스더가 모르드개는 자기에게 어떻게 관계됨을 왕께 고한고로 모르드개가 왕의 앞에 나아오니
2 ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
왕이 하만에게 거둔 반지를 빼어 모르드개에게 준지라 에스더가 모르드개로 하만의 집을 주관하게 하니라
3 ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
에스더가 다시 왕의 앞에서 말씀하며 왕의 발 아래 엎드려 아각 사람 하만이 유다인을 해하려 한 악한 꾀를 제하기를 울며 구하니
4 ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
왕이 에스더를 향하여 금홀을 내어미는지라 에스더가 일어나 왕의 앞에 서서
5 ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
가로되 `왕이 만일 즐겨하시며 내가 왕의 목전에 은혜를 입었고 또 왕이 이 일을 선히 여기시며 나를 기쁘게 보실진대 조서를 내리사 아각 사람 함므다다의 아들 하만이 왕의 각 도에 있는 유다인을 멸하려고 꾀하고 쓴 조서를 취소하소서
6 ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
내가 어찌 내 민족의 화 당함을 참아 보며 내 친척의 멸망함을 참아 보리이까?'
7 ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
아하수에로왕이 왕후 에스더와 유다인 모르드개에게 이르되 `하만이 유다인을 살해하려 하므로 나무에 달렸고 내가 그 집으로 에스더에게 주었으니
8 ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
너희는 왕의 명의로 유다인에게 조서를 뜻대로 쓰고 왕의 반지로 인을 칠지어다 왕의 이름을 쓰고 왕의 반지로 인친 조서는 누구든지 취소할 수 없음이니라'
9 ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
그때 시완월 곧 삼월 이십 삼일에 왕의 서기관이 소집되고 무릇 모르드개의 시키는 대로 조서를 써서 인도로부터 구스까지의 일백 이십 칠도 유다인과 대신과 방백과 관원에게 전할새 각 도의 문자와 각 민족의 방언과 유다인의 문자와 방언대로 쓰되
10 ੧੦ ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
아하수에로 왕의 명의로 쓰고 왕의 반지로 인을 치고 그 조서를 역졸들에게 부쳐 전하게 하니 저희는 왕궁에서 길러서 왕의 일에 쓰는 준마를 타는 자들이라
11 ੧੧ ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
조서에는 왕이 여러 고을에 있는 유다인에게 허락하여 저희로 함께 모여 스스로 생명을 보호하여 각 도의 백성 중 세력을 가지고 저희를 치려하는 자와 그 처자를 죽이고 도륙하고 진멸하고 그 재산을 탈취하게 하되
12 ੧੨ ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
아하수에로 왕의 각 도에서 아달월 곧 십이월 십 삼일 하루 동안에 하게 하였고
13 ੧੩ ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
이 조서 초본을 각 도에 전하고 각 민족에게 반포하고 유다인으로 예비하였다가 그 날에 대적에게 원수를 갚게 한지라
14 ੧੪ ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
왕의 명이 심히 급하매 역졸이 왕의 일에 쓰는 준마를 타고 빨리 나가고 그 조서가 도성 수산에도 반포되니라
15 ੧੫ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
모르드개가 푸르고 흰 조복을 입고 큰 금면류관을 쓰고 자색 가는 베 겉옷을 입고 왕의 앞에서 나오니 수산성이 즐거이 부르며 기뻐하고
16 ੧੬ ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
유다인에게는 영광과 즐거움과 기쁨과 존귀함이 있는지라
17 ੧੭ ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।
왕의 조명이 이르는 각 도, 각 읍에서 유다인이 즐기고 기뻐하여 잔치를 베풀고 그 날로 경절을 삼으니 본토 백성이 유다인을 두려워하여 유다인 되는 자가 많더라

< ਅਸਤਰ 8 >