< ਅਸਤਰ 8 >
1 ੧ ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
१त्याच दिवशी अहश्वेरोश राजाने यहूद्यांचा शत्रू असलेल्या हामानाच्या मालकीची सर्व मालमत्ता राणी एस्तेरला दिली. आणि मर्दखय राजाकडे आला कारण त्याचे एस्तेरशी काय नाते आहे ते तिने राजाला सांगितले.
2 ੨ ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
२राजाला आपली मुद्रा हामानाकडून परत मिळाली होती. ती आपल्या बोटातून काढून राजाने मर्दखयाला दिली. मग एस्तेरने मर्दखयाला हामानाच्या मालमत्तेचा प्रमुख नेमले.
3 ੩ ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
३एस्तेर मग राजाशी पुन्हा बोलली. ती त्याच्या पाया पडून रडू लागली. अगागी हामानाने यहूद्यांचा नायनाट करण्याची आखलेली दुष्ट योजना राजाने रद्द करावी म्हणून त्यास विनंती करु लागली.
4 ੪ ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
४मग राजाने आपला सोन्याचा राजदंड एस्तेरपुढे केला; एस्तेर उठली आणि राजापुढे उभी राहिली.
5 ੫ ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
५ती म्हणाली, “जर राजाच्या मर्जीस आल्यास, आणि मजवर तुमची कृपादृष्टी झाली असल्यास, जर राजाला ही गोष्ट योग्य वाटली आणि त्यांच्या दृष्टीने मी त्यास आवडले तर हम्मदाथा अगागी याचा पुत्र हामान याने सर्व प्रांतातील यहूद्यांचा नायनाट करण्याचे पाठवलेले पत्रे रद्द करणारा आदेश लिहावा.
6 ੬ ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
६कारण माझ्या लोकांवर आलेली आपत्ती पाहून मी कशी सहन करू? माझ्या नातेवाईकांचा नाश मी कसा सहन करू शकेन?”
7 ੭ ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
७राजा अहश्वेरोशाने राणी एस्तेर आणि मर्दखय यहूदी यांना उत्तर दिले. राजा त्यांना म्हणाला, “हे, पहा, हामान यहूद्यांविरुध्द होता म्हणून त्याची मालमत्ता मी एस्तेरला दिली आणि माझ्या शिपायांनी त्यास फाशी दिले आहे. कारण तो यहूद्यांवर हल्ला करणार होता.
8 ੮ ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
८आता राजाच्या नावाने यहूद्यांविषयी दुसरा आदेश लिहा आणि मग त्या हुकमावर राजाची मोहर उमटवा. कारण राजाच्या नावाने लिहिलेले लेख आणि त्यावर झालेली राजाची मोहर कोणालाही रद्द करता येत नाही.”
9 ੯ ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
९राजाच्या लेखकांना ताबडतोब बोलवण्यात आले, तिसऱ्या म्हणजे शिवान महिन्याच्या तेविसाव्या दिवशी हे झाले. सर्व यहूदी आणि भारतापासून कूशपर्यंतच्या एकशेंसत्तावीस प्रांतांमधील अधिपती, अधिकारी आणि सरदार यांना उद्देशून मर्दखयाने दिलेले यहूदयांविषयी असलेले सर्व आदेश त्या लेखकांनी लिहून काढले. प्रत्येक प्रांताच्या भाषेत ते लिहिण्यात आले. प्रत्येक भाषिक गटाच्या भाषेत त्यांचा अनुवाद करण्यात आला. यहूद्यांच्या भाषेत आणि त्यांच्या लिपीत ते आदेश लिहिले गेले.
10 ੧੦ ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
१०मर्दखयाने राजा अहश्वेरोशाच्या नावाने पत्रे लिहून त्यावर राजाची मोहर करून ती राजाच्या तबेल्यात वाढलेल्या सरकारी वेगवान घोडे, यांच्या स्वारांबरोबर पाठवले.
11 ੧੧ ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
११राजाने त्या पत्रात सर्व नगरातील यहूद्यांनी एकत्र जमावे आणि स्वसंरक्षणासाठी उभे रहावे; त्यांना जे लोक व प्रांत उपद्रव करतील, त्यांच्या सर्व सैन्याचा, स्त्रियांचा, मुलांचाही नाश करावा व त्यांना ठार मारावे व त्यांना नाहीसे करावे, त्यांची लूट करून घ्यावी.
12 ੧੨ ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
१२अहश्वेरोश राजाच्या सर्व प्रांतांत एकाच दिवशी, बाराव्या महिन्याच्या म्हणजे अदार महिन्याच्या, तेराव्या दिवशी यहूद्यांवर कारवाई करायची असे ठरले होते.
13 ੧੩ ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
१३जो लेख हुकूम म्हणून प्रत्येक प्रांतात द्यायचा होता त्याची प्रत सर्व लोकांस जाहीर झाली, की यहूद्यांनी त्या दिवशी शत्रूचा सूड उगवण्यासाठी तयार रहावे.
14 ੧੪ ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
१४राजाच्या घोड्यांवर स्वार होऊन जासूद तातडीने निघाले. ते वेळ न गमावता जायला निघाले. राजाचा हाच आदेश शूशन राजधानीतही दिला गेला.
15 ੧੫ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
१५मर्दखय राजाकडून निघाला. त्याने राजाकडचा विशेष पोषाख घातला होता. त्याची वस्त्रे निळया आणि पांढऱ्या रंगाची होती. मोठा सोन्याचा मुकुट त्याने घातला होता. तलम सणाचा जांभळा झगा त्याने वर चढवला होता. शूशन नगरामध्ये आनंदाने जयघोष करण्यात आला.
16 ੧੬ ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
१६यहूद्यांच्या दृष्टीने ती पर्वणी होती. त्यामुळे त्यादिवशी जल्लोषाचे वातावरण होते.
17 ੧੭ ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।
१७ज्या प्रांतात आणि ज्या नगरात राजाची आज्ञा पोहोचली तिथे यहूद्यांमध्ये आनंद झाला आणि त्यांनी भोजनसमारंभ करून शुभदिन म्हणून पाळला. त्या देशाचे बरेच लोकही यहूदी झाले. कारण त्यांना यहूद्यांची भीती वाटू लागली.