< ਅਸਤਰ 9 >

1 ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।
十二月,「阿達爾」月十三日,是該執行君令和上諭的那一天,也是猶太人的敵人原想殲滅猶太人的日期,卻變成了猶太人制服敵人的日子。
2 ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।
住在薛西斯王各省各城的猶太人,都聚集起來,動手攻打那些想謀害他們的人,但沒有一個人能敵擋他們,因為所有人民都害怕他們。
3 ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।
各省的首長,御史大臣和省長,以及為君王服務的人,都擁護猶太人,因為害怕摩爾德開。
4 ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।
的確,摩爾德開在王宮裏已掌大權,聲譽傳遍各省,而摩爾德開的權力越來越大。
5 ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
這樣猶太人就用刀屠殺,消滅了一切敵人,任意對待了仇恨他們的人;
6 ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।
只在穌撒禁城,猶太人就殺死了五百人,
7 ਉਨ੍ਹਾਂ ਨੇ ਪਰਸ਼ਨਦਾਥਾ, ਦਿਲਫੋਨ, ਅਸਪਾਥਾ,
也殺了帕商大達、達耳豐、阿斯帕達、
8 ਪੋਰਾਥਾ, ਅਦਲਯਾ, ਅਰੀਦਾਥਾ,
頗辣達、阿黎大達、
9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ
帕瑪市達、阿黎賽、阿黎待與耶匝達,
10 ੧੦ ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
即哈曼大達的兒子,猶太人的仇人哈曼的十個兒子,但沒有下手搶奪財物。
11 ੧੧ ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
當天,君王就知道了在穌撒禁城內殺死的人數。
12 ੧੨ ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
對艾斯德爾后說:「在穌撒禁城內,猶太人已殺死了五百人和哈曼的十個兒子,在帝國其他各省內,他們更將做出何事﹖如今你還請求什麼,我必賜給你;你還要求什麼,我都必履行。」
13 ੧੩ ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
艾斯德爾答說:「如蒙大王賜恩,請恩准住在穌撒的猶太人,明天也照今天的法律行事,把哈曼的十個兒子懸在刑架上。」
14 ੧੪ ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
王就下令照辦。於是在穌撒發出了一道諭旨,要把哈曼的十個兒子懸在刑架上。
15 ੧੫ ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
在「阿達爾」月十四日那一天,住在穌撒的猶太人又集合起來,在那裏擊殺了三百人,但沒有下手搶奪財物。
16 ੧੬ ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
住在君王各省的他猶太人,也聚集起來保衛自己,擺脫敵人的侵害,把他們的七萬五千仇人殺死,但沒有下手搶奪財物。
17 ੧੭ ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
這是「阿達爾」月十三日的事;十四日那天,他們安息,舉行慶功的歡宴。
18 ੧੮ ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
住在穌撒的猶太人,因為在十三十四日聚集復仇,便於十五日安息,舉行慶功的歡宴。
19 ੧੯ ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
從此以後,那些住在村莊的猶太鄉民,奉「阿達爾」月十四日為慶日,歡宴慶祝,互送禮物;但居住在城市的猶太人卻以「阿達爾」月十五日為慶日,互送禮物。
20 ੨੦ ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
摩爾德開於是將這些事記錄下來,並向薛西斯王各省遠近的猶太人頒發文書,
21 ੨੧ ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।
通告他們應每年慶祝「阿達爾」月十四十五兩天,
22 ੨੨ ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।
因為這兩是猶太人徹底擺脫仇敵的日子,而這一月為他們是化憂為喜,化凶為吉的一月,因此該以歡宴慶祝這兩天,互贈禮物,救濟窮困。
23 ੨੩ ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,
猶太人便把已開始舉行的和摩爾德開給他們規定的事,奉為永遠當守的盛典。
24 ੨੪ ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
原來阿加格人哈默大達的兒子哈曼,那全猶太人的仇人曾蓄意加害猶太人,要將他們滅絕,就抽出「普爾」即籤,來擇定剷除殲滅他們的日子。
25 ੨੫ ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।
但是君王一洞悉此事,便下諭令說:「哈曼加害猶太人想出來的陰謀,應加在他自己頭上! 」就判處他和他的兒子們懸在刑架上。
26 ੨੬ ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,
從此,人就援用「普爾」一名,稱這兩天為「普凌節。」依照這文書記載的,和他們有關此事親身看見及經歷的一切,
27 ੨੭ ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।
猶太人便給自己,給自己的子孫,給一切加入他們集會的人,規定了「每年該照規定依時慶祝這兩天」為不可更改的法律;
28 ੨੮ ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ।
世世代代,家家戶戶,各省各城,應紀念和慶祝這兩天;猶太人決不可廢除這兩天的「普凌節,」他們的子孫也決不可忘掉這慶節。
29 ੨੯ ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।
阿彼海耳的女兒艾斯德爾后與猶太人摩爾德開,又以全權再度寫了一道核准「普凌節」的文書。
30 ੩੦ ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,
然後把此文書分發給所有住在薛西斯帝國一百二十七省內的猶太人,以平如誠懇的言詞,
31 ੩੧ ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
勸他們遵照猶太人摩爾德開對這「普凌節」所規定的,依時舉行。至於禁食和哀歌的吟詠等禮,則可依照他們自己及自己的後代所規定的去行。
32 ੩੨ ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।
從此,艾斯德爾的命令,便成了「普凌節」的規定,並記載於史冊。

< ਅਸਤਰ 9 >