< ਅਸਤਰ 9 >

1 ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।
Now in the twelfth month, which is the month Adar, on the thirteenth day of the month, when the king’s commandment and his decree came near to be put in execution, on the day that the enemies of the Jews hoped to conquer them, (but it turned out that the opposite happened, that the Jews conquered those who hated them),
2 ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।
the Jews gathered themselves together in their cities throughout all the provinces of the King Ahasuerus, to lay hands on those who wanted to harm them. No one could withstand them, because the fear of them had fallen on all the people.
3 ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।
All the princes of the provinces, the local governors, the governors, and those who did the king’s business helped the Jews, because the fear of Mordecai had fallen on them.
4 ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।
For Mordecai was great in the king’s house, and his fame went out throughout all the provinces, for the man Mordecai grew greater and greater.
5 ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
The Jews struck all their enemies with the stroke of the sword, and with slaughter and destruction, and did what they wanted to those who hated them.
6 ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।
In the citadel of Susa, the Jews killed and destroyed five hundred men.
7 ਉਨ੍ਹਾਂ ਨੇ ਪਰਸ਼ਨਦਾਥਾ, ਦਿਲਫੋਨ, ਅਸਪਾਥਾ,
They killed Parshandatha, Dalphon, Aspatha,
8 ਪੋਰਾਥਾ, ਅਦਲਯਾ, ਅਰੀਦਾਥਾ,
Poratha, Adalia, Aridatha,
9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ
Parmashta, Arisai, Aridai, and Vaizatha,
10 ੧੦ ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
the ten sons of Haman the son of Hammedatha, the Jews’ enemy, but they didn’t lay their hand on the plunder.
11 ੧੧ ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
On that day, the number of those who were slain in the citadel of Susa was brought before the king.
12 ੧੨ ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
The king said to Esther the queen, “The Jews have slain and destroyed five hundred men in the citadel of Susa, including the ten sons of Haman; what then have they done in the rest of the king’s provinces! Now what is your petition? It shall be granted you. What is your further request? It shall be done.”
13 ੧੩ ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
Then Esther said, “If it pleases the king, let it be granted to the Jews who are in Susa to do tomorrow also according to today’s decree, and let Haman’s ten sons be hanged on the gallows.”
14 ੧੪ ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
The king commanded this to be done. A decree was given out in Susa; and they hanged Haman’s ten sons.
15 ੧੫ ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
The Jews who were in Susa gathered themselves together on the fourteenth day also of the month Adar, and killed three hundred men in Susa; but they didn’t lay their hand on the plunder.
16 ੧੬ ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
The other Jews who were in the king’s provinces gathered themselves together, defended their lives, had rest from their enemies, and killed seventy-five thousand of those who hated them; but they didn’t lay their hand on the plunder.
17 ੧੭ ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
This was done on the thirteenth day of the month Adar; and on the fourteenth day of that month they rested and made it a day of feasting and gladness.
18 ੧੮ ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
But the Jews who were in Susa assembled together on the thirteenth and on the fourteenth days of the month; and on the fifteenth day of that month, they rested, and made it a day of feasting and gladness.
19 ੧੯ ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
Therefore the Jews of the villages, who live in the unwalled towns, make the fourteenth day of the month Adar a day of gladness and feasting, a holiday, and a day of sending presents of food to one another.
20 ੨੦ ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
Mordecai wrote these things, and sent letters to all the Jews who were in all the provinces of the King Ahasuerus, both near and far,
21 ੨੧ ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।
to enjoin them that they should keep the fourteenth and fifteenth days of the month Adar yearly,
22 ੨੨ ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।
as the days in which the Jews had rest from their enemies, and the month which was turned to them from sorrow to gladness, and from mourning into a holiday; that they should make them days of feasting and gladness, and of sending presents of food to one another, and gifts to the needy.
23 ੨੩ ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,
The Jews accepted the custom that they had begun, as Mordecai had written to them,
24 ੨੪ ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
because Haman the son of Hammedatha, the Agagite, the enemy of all the Jews, had plotted against the Jews to destroy them, and had cast “Pur”, that is the lot, to consume them and to destroy them;
25 ੨੫ ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।
but when this became known to the king, he commanded by letters that his wicked plan, which he had planned against the Jews, should return on his own head, and that he and his sons should be hanged on the gallows.
26 ੨੬ ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,
Therefore they called these days “Purim”, from the word “Pur.” Therefore because of all the words of this letter, and of that which they had seen concerning this matter, and that which had come to them,
27 ੨੭ ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।
the Jews established and imposed on themselves, on their descendants, and on all those who joined themselves to them, so that it should not fail that they would keep these two days according to what was written and according to its appointed time every year;
28 ੨੮ ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ।
and that these days should be remembered and kept throughout every generation, every family, every province, and every city; and that these days of Purim should not fail from amongst the Jews, nor their memory perish from their offspring.
29 ੨੯ ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।
Then Esther the queen, the daughter of Abihail, and Mordecai the Jew wrote with all authority to confirm this second letter of Purim.
30 ੩੦ ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,
He sent letters to all the Jews in the hundred and twenty-seven provinces of the kingdom of Ahasuerus with words of peace and truth,
31 ੩੧ ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
to confirm these days of Purim in their appointed times, as Mordecai the Jew and Esther the queen had decreed, and as they had imposed upon themselves and their descendants in the matter of the fastings and their mourning.
32 ੩੨ ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।
The commandment of Esther confirmed these matters of Purim; and it was written in the book.

< ਅਸਤਰ 9 >