< ਕੂਚ 1 >
1 ੧ ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
Jen estas la nomoj de la filoj de Izrael, kiuj venis Egiptujon kun Jakob; ĉiu venis kun siaj domanoj:
2 ੨ ਰਊਬੇਨ ਸ਼ਿਮਓਨ ਲੇਵੀ ਯਹੂਦਾਹ
Ruben, Simeon, Levi, kaj Jehuda;
3 ੩ ਯਿੱਸਾਕਾਰ ਜ਼ਬੂਲੁਨ ਬਿਨਯਾਮੀਨ
Isaĥar, Zebulun, kaj Benjamen;
4 ੪ ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ।
Dan kaj Naftali, Gad kaj Aŝer.
5 ੫ ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ।
Kaj la nombro de ĉiuj animoj, kiuj eliris el la lumbo de Jakob, estis sepdek; kaj Jozef estis jam en Egiptujo.
6 ੬ ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ।
Kaj mortis Jozef kaj ĉiuj liaj fratoj kaj tiu tuta generacio.
7 ੭ ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
Kaj la Izraelidoj fruktis kaj diskreskis kaj multiĝis kaj treege fortiĝis, kaj la lando pleniĝis de ili.
8 ੮ ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
Aperis en Egiptujo nova reĝo, kiu ne konis Jozefon.
9 ੯ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।
Kaj li diris al sia popolo: Jen la popolo de la Izraelidoj estas pli multenombra kaj pli forta ol ni;
10 ੧੦ ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।
ni uzu do ruzon kontraŭ ĝi, por ke ĝi ne multiĝu, ĉar se okazos milito, tiam ankaŭ tiu popolo aliĝos al niaj malamikoj kaj militos kontraŭ ni kaj foriros el la lando.
11 ੧੧ ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
Kaj oni metis super ilin laborestrojn, por premi ilin per malfacilaj laboroj. Kaj ili konstruis por Faraono provizejajn urbojn Pitom kaj Rameses.
12 ੧੨ ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
Sed ju pli oni premis ilin, des pli ili multiĝis kaj kreskis; kaj la Izraelidoj fariĝis teruraĵo.
13 ੧੩ ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।
Kaj la Egiptoj laborigis la Izraelidojn kruele.
14 ੧੪ ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
Kaj ili maldolĉigis al ili la vivon per malfacila laboro super argilo kaj brikoj, kaj per ĉia laboro sur la kampo, per ĉiaj laboroj, kiujn ili kruele metis sur ilin.
15 ੧੫ ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ
Kaj la reĝo de Egiptujo parolis al la Hebreaj akuŝistinoj, el kiuj unu estis nomata Ŝifra kaj la dua estis nomata Pua.
16 ੧੬ ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।
Li diris: Kiam vi akuŝigos la Hebreinojn, rigardu la kuŝejon; se estas filo, mortigu lin, kaj se estas filino, lasu ŝin vivi.
17 ੧੭ ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
Sed la akuŝistinoj timis Dion, kaj ili ne faris, kiel diris al ili la reĝo de Egiptujo; kaj ili lasis la vivon al la virseksaj infanoj.
18 ੧੮ ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ?
Kaj la reĝo de Egiptujo alvokis la akuŝistinojn, kaj diris al ili: Kial vi tion faras kaj lasas la vivon al la virseksaj infanoj?
19 ੧੯ ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
Tiam la akuŝistinoj diris al Faraono: Ne kiel la Egiptaj virinoj estas la Hebreinoj; ili estas viglaj: antaŭ ol venas al ili la akuŝistino, ili jam estas naskintaj.
20 ੨੦ ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।
Kaj Dio faris bonon al la akuŝistinoj, kaj la popolo multiĝis kaj tre fortiĝis.
21 ੨੧ ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।
Kaj ĉar la akuŝistinoj timis Dion, Li konstruis al ili domojn.
22 ੨੨ ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।
Kaj Faraono ordonis al sia tuta popolo, dirante: Ĉiun filon, kiu naskiĝis, ĵetu en la Riveron, kaj ĉiun filinon lasu viva.