< ਕੂਚ 10 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।
ויאמר יהוה אל משה בא אל פרעה כי אני הכבדתי את לבו ואת לב עבדיו למען שתי אתתי אלה בקרבו׃
2 ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
ולמען תספר באזני בנך ובן בנך את אשר התעללתי במצרים ואת אתתי אשר שמתי בם וידעתם כי אני יהוה׃
3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
ויבא משה ואהרן אל פרעה ויאמרו אליו כה אמר יהוה אלהי העברים עד מתי מאנת לענת מפני שלח עמי ויעבדני׃
4 ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।
כי אם מאן אתה לשלח את עמי הנני מביא מחר ארבה בגבלך׃
5 ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।
וכסה את עין הארץ ולא יוכל לראת את הארץ ואכל את יתר הפלטה הנשארת לכם מן הברד ואכל את כל העץ הצמח לכם מן השדה׃
6 ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।
ומלאו בתיך ובתי כל עבדיך ובתי כל מצרים אשר לא ראו אבתיך ואבות אבתיך מיום היותם על האדמה עד היום הזה ויפן ויצא מעם פרעה׃
7 ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
ויאמרו עבדי פרעה אליו עד מתי יהיה זה לנו למוקש שלח את האנשים ויעבדו את יהוה אלהיהם הטרם תדע כי אבדה מצרים׃
8 ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?
ויושב את משה ואת אהרן אל פרעה ויאמר אלהם לכו עבדו את יהוה אלהיכם מי ומי ההלכים׃
9 ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।
ויאמר משה בנערינו ובזקנינו נלך בבנינו ובבנותנו בצאננו ובבקרנו נלך כי חג יהוה לנו׃
10 ੧੦ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।
ויאמר אלהם יהי כן יהוה עמכם כאשר אשלח אתכם ואת טפכם ראו כי רעה נגד פניכם׃
11 ੧੧ ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।
לא כן לכו נא הגברים ועבדו את יהוה כי אתה אתם מבקשים ויגרש אתם מאת פני פרעה׃
12 ੧੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।
ויאמר יהוה אל משה נטה ידך על ארץ מצרים בארבה ויעל על ארץ מצרים ויאכל את כל עשב הארץ את כל אשר השאיר הברד׃
13 ੧੩ ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
ויט משה את מטהו על ארץ מצרים ויהוה נהג רוח קדים בארץ כל היום ההוא וכל הלילה הבקר היה ורוח הקדים נשא את הארבה׃
14 ੧੪ ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।
ויעל הארבה על כל ארץ מצרים וינח בכל גבול מצרים כבד מאד לפניו לא היה כן ארבה כמהו ואחריו לא יהיה כן׃
15 ੧੫ ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।
ויכס את עין כל הארץ ותחשך הארץ ויאכל את כל עשב הארץ ואת כל פרי העץ אשר הותיר הברד ולא נותר כל ירק בעץ ובעשב השדה בכל ארץ מצרים׃
16 ੧੬ ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।
וימהר פרעה לקרא למשה ולאהרן ויאמר חטאתי ליהוה אלהיכם ולכם׃
17 ੧੭ ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।
ועתה שא נא חטאתי אך הפעם והעתירו ליהוה אלהיכם ויסר מעלי רק את המות הזה׃
18 ੧੮ ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
ויצא מעם פרעה ויעתר אל יהוה׃
19 ੧੯ ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।
ויהפך יהוה רוח ים חזק מאד וישא את הארבה ויתקעהו ימה סוף לא נשאר ארבה אחד בכל גבול מצרים׃
20 ੨੦ ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
ויחזק יהוה את לב פרעה ולא שלח את בני ישראל׃
21 ੨੧ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।
ויאמר יהוה אל משה נטה ידך על השמים ויהי חשך על ארץ מצרים וימש חשך׃
22 ੨੨ ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।
ויט משה את ידו על השמים ויהי חשך אפלה בכל ארץ מצרים שלשת ימים׃
23 ੨੩ ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।
לא ראו איש את אחיו ולא קמו איש מתחתיו שלשת ימים ולכל בני ישראל היה אור במושבתם׃
24 ੨੪ ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।
ויקרא פרעה אל משה ויאמר לכו עבדו את יהוה רק צאנכם ובקרכם יצג גם טפכם ילך עמכם׃
25 ੨੫ ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।
ויאמר משה גם אתה תתן בידנו זבחים ועלות ועשינו ליהוה אלהינו׃
26 ੨੬ ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।
וגם מקננו ילך עמנו לא תשאר פרסה כי ממנו נקח לעבד את יהוה אלהינו ואנחנו לא נדע מה נעבד את יהוה עד באנו שמה׃
27 ੨੭ ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।
ויחזק יהוה את לב פרעה ולא אבה לשלחם׃
28 ੨੮ ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।
ויאמר לו פרעה לך מעלי השמר לך אל תסף ראות פני כי ביום ראתך פני תמות׃
29 ੨੯ ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।
ויאמר משה כן דברת לא אסף עוד ראות פניך׃

< ਕੂਚ 10 >