< ਕੂਚ 10 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।
Chúa Hằng Hữu lại phán bảo Môi-se: “Con cứ đi yết kiến Pha-ra-ôn lần nữa, nhưng nên nhớ rằng Ta đã làm cho Pha-ra-ôn và quần thần chai lì, nhân đó Ta sẽ làm thêm nhiều phép lạ khác nữa.
2 ੨ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
Như vậy sau này con được dịp kể lại cho con cháu mình nghe những việc kỳ diệu của Ta, cùng cách Ta đối xử với người Ai Cập, để chúng nó biết rằng Ta là Chúa Hằng Hữu.”
3 ੩ ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
Vậy Môi-se và A-rôn đi gặp Pha-ra-ôn, nói: “Chúa Hằng Hữu, Đức Chúa Trời của người Hê-bơ-rơ, hỏi: Bao giờ ngươi mới chịu khuất phục Ta? Ngươi nên để cho dân Ta đi phụng thờ Ta.
4 ੪ ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।
Nếu không, ngày mai Ta sẽ sai châu chấu đến,
5 ੫ ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।
phủ dày trên Ai Cập đến độ không còn thấy đất được nữa. Châu chấu sẽ cắn phá những gì còn sót lại sau trận mưa đá.
6 ੬ ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।
Châu chấu sẽ tràn vào cung ngươi, nhà của bầy tôi ngươi và nhà của mọi người Ai Cập. Đây là một tai nạn chưa hề thấy trong lịch sử nước ngươi.” Nói xong, Môi-se quay mặt đi ra.
7 ੭ ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
Quần thần Pha-ra-ôn tâu: “Đến bao giờ dân này mới không còn là mối đe dọa cho dân ta? Vua không thấy đất nước Ai Cập đã trở nên điêu tàn hay sao? Xin vua, cứ cho họ đi phục vụ Chúa Hằng Hữu, Đức Chúa Trời của họ cho khuất mắt.”
8 ੮ ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?
Sau đó, Môi-se và A-rôn được mời đến. Pha-ra-ôn nói: “Đi phụng thờ Chúa Hằng Hữu, Đức Chúa Trời các ngươi, đi! Nhưng phải nói cho ta biết thành phần nào trong dân sẽ ra đi.”
9 ੯ ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।
Môi-se đáp: “Tất cả nam, phụ, lão, ấu đều ra đi, cùng với cả bầy súc vật, vì tất cả chúng tôi đều phải dự lễ của Chúa Hằng Hữu.”
10 ੧੦ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।
Nghe thấy thế, Pha-ra-ôn liền nói: “Xin Chúa Hằng Hữu chứng giám, ta không thể nào để cho các ngươi đem theo tất cả con cái như thế được. Ta hiểu rõ âm mưu trong trí các ngươi rồi.
11 ੧੧ ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।
Không! Chỉ đàn ông được đi phụng thờ Chúa Hằng Hữu mà thôi. Đó là điều các ngươi đã xin.” Vậy, họ đuổi Môi-se và A-rôn ra.
12 ੧੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।
Chúa Hằng Hữu phán bảo Môi-se: “Hãy dang tay con ra trên đất Ai Cập, đem châu chấu đến. Châu chấu sẽ cắn phá những gì mưa đá còn để lại.”
13 ੧੩ ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
Môi-se dang tay đưa gậy ra trên Ai Cập, Chúa Hằng Hữu làm cho gió đông thổi suốt ngày và đêm đó. Gió đông đem châu chấu đến.
14 ੧੪ ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।
Qua sáng hôm sau, gió đông đem châu chấu đến đầy dẫy lãnh thổ Ai Cập. Trong lịch sử nước này, chưa hề có nạn châu chấu nào tai hại đến thế, và trong tương lai cũng sẽ không có như vậy.
15 ੧੫ ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।
Châu chấu quá nhiều đến nỗi chúng bay phủ mặt đất, bay rợp cả trời, che hết ánh nắng. Chúng cắn hại rau cỏ và cây cối còn sót lại sau trận mưa đá, làm cho không còn cây lá xanh tươi gì nữa trên xứ Ai Cập.
16 ੧੬ ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।
Pha-ra-ôn vội vã mời Môi-se và A-rôn đến, nói: “Ta có tội với Chúa Hằng Hữu, Đức Chúa Trời các ngươi, và cũng có tội với các ngươi nữa.
17 ੧੭ ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।
Xin tha lỗi cho ta lần này nữa mà thôi, và cầu giùm với Chúa Hằng Hữu, Đức Chúa Trời các ngươi, để Ngài thu tai họa hiểm nghèo này lại.”
18 ੧੮ ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
Môi-se rời Pha-ra-ôn, cầu khẩn Chúa Hằng Hữu.
19 ੧੯ ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।
Chúa Hằng Hữu cho gió tây thổi rất mạnh, đùa hết bầy châu chấu xuống Biển Đỏ. Trên khắp đất nước Ai Cập không còn lại một con nào.
20 ੨੦ ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
Nhưng Chúa Hằng Hữu lại làm cho lòng Pha-ra-ôn chai lì, không cho người Ít-ra-ên đi.
21 ੨੧ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।
Chúa Hằng Hữu phán bảo Môi-se: “Đưa tay con lên trời, Ai Cập sẽ tối tăm.”
22 ੨੨ ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।
Môi-se đưa tay lên, bóng tối dày đặc phủ khắp Ai Cập suốt ba ngày.
23 ੨੩ ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।
Trong ba ngày ấy, người Ai Cập không đi đâu được cả. Nhưng nơi người Ít-ra-ên ở vẫn có ánh sáng như thường.
24 ੨੪ ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।
Pha-ra-ôn mời Môi-se đến, nói: “Đi thờ phụng Chúa Hằng Hữu đi! Các ngươi được phép đem cả trẻ con đi nữa, nhưng phải để bầy súc vật ở lại.”
25 ੨੫ ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।
Môi-se đáp: “Vua phải để cho chúng tôi đem theo các lễ vật và con sinh làm tế lễ thiêu dâng lên Chúa Hằng Hữu, Đức Chúa Trời của chúng tôi.
26 ੨੬ ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।
Cả bầy súc vật sẽ đi theo chúng tôi, dù một cái móng cũng không thể để lại, vì chúng tôi sẽ dùng chúng làm lễ vật dâng lên Chúa Hằng Hữu, Đức Chúa Trời chúng tôi. Hiện nay chúng tôi chưa biết con nào sẽ được chọn, chỉ khi đến nơi mới biết được.”
27 ੨੭ ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।
Vào lúc ấy, Chúa Hằng Hữu lại làm cho lòng Pha-ra-ôn chai đá, vua không cho người Ít-ra-ên đi.
28 ੨੮ ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।
Pha-ra-ôn đuổi Môi-se: “Đi ra! Đừng bao giờ nhìn mặt ta nữa. Ngày nào ngươi trở lại gặp ta, ngày đó ngươi sẽ chết.”
29 ੨੯ ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।
Môi-se đáp: “Đúng! Tôi sẽ chẳng thấy mặt vua nữa đâu.”