< ਕੂਚ 11 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
আর সদাপ্রভু মোশিকে বললেন, “আমি ফরৌণের ও মিশরের উপরে আর এক মহামারী আনব, তারপরে সে তোমাদেরকে এই স্থান থেকে ছেড়ে দেবে এবং ছেড়ে দেবার দিনের তোমাদেরকে নিশ্চয়ই এখান থেকে একেবারে তাড়িয়ে দেবে।
2 ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
তুমি লোকেদেরকে নির্দেশ দাও, আর প্রত্যেক পুরুষ তার প্রতিবেশীর থেকে ও প্রত্যেক স্ত্রী তার প্রতিবাসিনী থেকে রূপার ও সোনার গয়না চেয়ে নিক।”
3 ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।
আর সদাপ্রভু মিশরীয়দের চোখে লোকদেরকে অনুগ্রহের পাত্র করলেন। আবার মিশর দেশে মোশি ফরৌণের দাসেদের ও প্রজাদের চোখে খুব মহান ব্যক্তি হয়ে উঠলেন।
4 ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
মোশি আরও বললেন, “সদাপ্রভু এই কথা বলেন, ‘আমি মাঝরাতে মিশরের মধ্যে দিয়ে যাব।
5 ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
তাতে সিংহাসনে বসা ফরৌণের প্রথমজাত থেকে যাঁতা পেষণকারিণী দাসীর প্রথমজাত পর্যন্ত মিশর দেশের সকল প্রথমজাত মরবে।
6 ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
আর যেরকম কখনও হয়নি ও হবে না, সমস্ত মিশর দেশে এমন মহাকোলাহল হবে।
7 ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।
কিন্তু সমস্ত ইস্রায়েল সন্তানের মধ্যে মানুষের কি পশুর বিরুদ্ধে একটা কুকুরও চিত্কার করবে না, যেন আপনারা জানতে পারেন যে, সদাপ্রভু মিশরীয় ও ইস্রায়েলীয়ের মধ্যে প্রভেদ করেন।’
8 ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
আর তোমার এই দাসেরা সবাই আমার কাছে নেমে আসবে ও প্রণাম করে আমাকে বলবে, ‘তুমি ও তোমার অনুগামী সব লোকেরা যাও,’ তারপর আমি বেরিয়ে আসব।” তখন তিনি খুব রেগে গিয়ে ফরৌণের কাছ থেকে বেরিয়ে গেলেন।
9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
আর সদাপ্রভু মোশিকে বলেছিলেন, “ফরৌণ তোমাদের কথায় মনোযোগ দেবে না, আমি অনেক অদ্ভুত জিনিস মিশর দেশে করব।”
10 ੧੦ ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
১০মোশি ও হারোণ ফরৌণের সামনে এই সব অদ্ভুত কাজ করেছিলেন; আর সদাপ্রভু ফরৌণের অন্তর কঠিন করলেন, আর তিনি তাঁর দেশ থেকে ইস্রায়েলের লোকদের ছাড়লেন না।

< ਕੂਚ 11 >