< ਕੂਚ 11 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
主はモーセに言われた、「わたしは、なお一つの災を、パロとエジプトの上にくだし、その後、彼はあなたがたをここから去らせるであろう。彼が去らせるとき、彼はあなたがたを、ことごとくここから追い出すであろう。
2 ੨ ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
あなたは民の耳に語って、男は隣の男から、女は隣の女から、それぞれ銀の飾り、金の飾りを請い求めさせなさい」。
3 ੩ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।
主は民にエジプトびとの好意を得させられた。またモーセその人は、エジプトの国で、パロの家来たちの目と民の目とに、はなはだ大いなるものと見えた。
4 ੪ ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
モーセは言った、「主はこう仰せられる、『真夜中ごろ、わたしはエジプトの中へ出て行くであろう。
5 ੫ ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
エジプトの国のうちのういごは、位に座するパロのういごをはじめ、ひきうすの後にいる、はしためのういごに至るまで、みな死に、また家畜のういごもみな死ぬであろう。
6 ੬ ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
そしてエジプト全国に大いなる叫びが起るであろう。このようなことはかつてなく、また、ふたたびないであろう』と。
7 ੭ ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।
しかし、すべて、イスラエルの人々にむかっては、人にむかっても、獣にむかっても、犬さえその舌を鳴らさないであろう。これによって主がエジプトびととイスラエルびととの間の区別をされるのを、あなたがたは知るであろう。
8 ੮ ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
これらのあなたの家来たちは、みな、わたしのもとに下ってきて、ひれ伏して言うであろう、『あなたもあなたに従う民もみな出て行ってください』と。その後、わたしは出て行きます」。彼は激しく怒ってパロのもとから出て行った。
9 ੯ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
主はモーセに言われた、「パロはあなたがたの言うことを聞かないであろう。それゆえ、わたしはエジプトの国に不思議を増し加えるであろう」。
10 ੧੦ ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
モーセとアロンは、すべてこれらの不思議をパロの前に行ったが、主がパロの心をかたくなにされたので、彼はイスラエルの人々をその国から去らせなかった。