< ਕੂਚ 12 >

1 ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ
ויאמר יהוה אל משה ואל אהרן בארץ מצרים לאמר
2 ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ।
החדש הזה לכם ראש חדשים ראשון הוא לכם לחדשי השנה
3 ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।
דברו אל כל עדת ישראל לאמר בעשר לחדש הזה ויקחו להם איש שה לבית אבת--שה לבית
4 ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ।
ואם ימעט הבית מהיות משה--ולקח הוא ושכנו הקרב אל ביתו במכסת נפשת איש לפי אכלו תכסו על השה
5 ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
שה תמים זכר בן שנה יהיה לכם מן הכבשים ומן העזים תקחו
6 ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
והיה לכם למשמרת עד ארבעה עשר יום לחדש הזה ושחטו אתו כל קהל עדת ישראל--בין הערבים
7 ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ।
ולקחו מן הדם ונתנו על שתי המזוזת ועל המשקוף--על הבתים אשר יאכלו אתו בהם
8 ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।
ואכלו את הבשר בלילה הזה צלי אש ומצות על מררים יאכלהו
9 ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ।
אל תאכלו ממנו נא ובשל מבשל במים כי אם צלי אש ראשו על כרעיו ועל קרבו
10 ੧੦ ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ।
ולא תותירו ממנו עד בקר והנתר ממנו עד בקר באש תשרפו
11 ੧੧ ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ।
וככה תאכלו אתו--מתניכם חגרים נעליכם ברגליכם ומקלכם בידכם ואכלתם אתו בחפזון פסח הוא ליהוה
12 ੧੨ ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।
ועברתי בארץ מצרים בלילה הזה והכיתי כל בכור בארץ מצרים מאדם ועד בהמה ובכל אלהי מצרים אעשה שפטים אני יהוה
13 ੧੩ ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।
והיה הדם לכם לאת על הבתים אשר אתם שם וראיתי את הדם ופסחתי עלכם ולא יהיה בכם נגף למשחית בהכתי בארץ מצרים
14 ੧੪ ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।
והיה היום הזה לכם לזכרון וחגתם אתו חג ליהוה לדרתיכם חקת עולם תחגהו
15 ੧੫ ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।
שבעת ימים מצות תאכלו--אך ביום הראשון תשביתו שאר מבתיכם כי כל אכל חמץ ונכרתה הנפש ההוא מישראל--מיום הראשן עד יום השבעי
16 ੧੬ ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।
וביום הראשון מקרא קדש וביום השביעי מקרא קדש יהיה לכם כל מלאכה לא יעשה בהם--אך אשר יאכל לכל נפש הוא לבדו יעשה לכם
17 ੧੭ ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ।
ושמרתם את המצות כי בעצם היום הזה הוצאתי את צבאותיכם מארץ מצרים ושמרתם את היום הזה לדרתיכם--חקת עולם
18 ੧੮ ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ।
בראשן בארבעה עשר יום לחדש בערב תאכלו מצת עד יום האחד ועשרים לחדש--בערב
19 ੧੯ ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ।
שבעת ימים--שאר לא ימצא בבתיכם כי כל אכל מחמצת ונכרתה הנפש ההוא מעדת ישראל--בגר ובאזרח הארץ
20 ੨੦ ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।
כל מחמצת לא תאכלו בכל מושבתיכם תאכלו מצות
21 ੨੧ ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਵੱਢੋ।
ויקרא משה לכל זקני ישראל ויאמר אלהם משכו וקחו לכם צאן למשפחתיכם--ושחטו הפסח
22 ੨੨ ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।
ולקחתם אגדת אזוב וטבלתם בדם אשר בסף והגעתם אל המשקוף ואל שתי המזוזת מן הדם אשר בסף ואתם לא תצאו איש מפתח ביתו--עד בקר
23 ੨੩ ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ।
ועבר יהוה לנגף את מצרים וראה את הדם על המשקוף ועל שתי המזוזת ופסח יהוה על הפתח ולא יתן המשחית לבא אל בתיכם לנגף
24 ੨੪ ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ।
ושמרתם את הדבר הזה לחק לך ולבניך עד עולם
25 ੨੫ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ
והיה כי תבאו אל הארץ אשר יתן יהוה לכם--כאשר דבר ושמרתם את העבדה הזאת
26 ੨੬ ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ?
והיה כי יאמרו אליכם בניכם מה העבדה הזאת לכם
27 ੨੭ ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।
ואמרתם זבח פסח הוא ליהוה אשר פסח על בתי בני ישראל במצרים בנגפו את מצרים ואת בתינו הציל ויקד העם וישתחוו
28 ੨੮ ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।
וילכו ויעשו בני ישראל כאשר צוה יהוה את משה ואהרן כן עשו
29 ੨੯ ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।
ויהי בחצי הלילה ויהוה הכה כל בכור בארץ מצרים מבכר פרעה הישב על כסאו עד בכור השבי אשר בבית הבור וכל בכור בהמה
30 ੩੦ ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।
ויקם פרעה לילה הוא וכל עבדיו וכל מצרים ותהי צעקה גדלה במצרים כי אין בית אשר אין שם מת
31 ੩੧ ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।
ויקרא למשה ולאהרן לילה ויאמר קומו צאו מתוך עמי--גם אתם גם בני ישראל ולכו עבדו את יהוה כדברכם
32 ੩੨ ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ।
גם צאנכם גם בקרכם קחו כאשר דברתם ולכו וברכתם גם אתי
33 ੩੩ ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!
ותחזק מצרים על העם למהר לשלחם מן הארץ כי אמרו כלנו מתים
34 ੩੪ ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ
וישא העם את בצקו טרם יחמץ משארתם צררת בשמלתם על שכמם
35 ੩੫ ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।
ובני ישראל עשו כדבר משה וישאלו ממצרים כלי כסף וכלי זהב ושמלת
36 ੩੬ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।
ויהוה נתן את חן העם בעיני מצרים--וישאלום וינצלו את מצרים
37 ੩੭ ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।
ויסעו בני ישראל מרעמסס סכתה כשש מאות אלף רגלי הגברים לבד מטף
38 ੩੮ ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ।
וגם ערב רב עלה אתם וצאן ובקר מקנה כבד מאד
39 ੩੯ ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।
ויאפו את הבצק אשר הוציאו ממצרים עגת מצות--כי לא חמץ כי גרשו ממצרים ולא יכלו להתמהמה וגם צדה לא עשו להם
40 ੪੦ ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ।
ומושב בני ישראל אשר ישבו במצרים--שלשים שנה וארבע מאות שנה
41 ੪੧ ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ।
ויהי מקץ שלשים שנה וארבע מאות שנה ויהי בעצם היום הזה יצאו כל צבאות יהוה מארץ מצרים
42 ੪੨ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ।
ליל שמרים הוא ליהוה להוציאם מארץ מצרים הוא הלילה הזה ליהוה שמרים לכל בני ישראל לדרתם
43 ੪੩ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ
ויאמר יהוה אל משה ואהרן זאת חקת הפסח כל בן נכר לא יאכל בו
44 ੪੪ ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁੱਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ।
וכל עבד איש מקנת כסף--ומלתה אתו אז יאכל בו
45 ੪੫ ਪਰਦੇਸੀ ਅਤੇ ਮਜ਼ਦੂਰ ਉਸ ਵਿੱਚੋਂ ਨਾ ਖਾਣ।
תושב ושכיר לא יאכל בו
46 ੪੬ ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ।
בבית אחד יאכל לא תוציא מן הבית מן הבשר חוצה ועצם לא תשברו בו
47 ੪੭ ਇਸਰਾਏਲ ਦੀ ਸਾਰੀ ਮੰਡਲੀ ਉਸ ਨੂੰ ਮਨਾਇਆ ਕਰੇ।
כל עדת ישראל יעשו אתו
48 ੪੮ ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਸੁੰਨਤੀ ਨਰ ਉਸ ਵਿੱਚੋਂ ਨਾ ਖਾਵੇ।
וכי יגור אתך גר ועשה פסח ליהוה--המול לו כל זכר ואז יקרב לעשתו והיה כאזרח הארץ וכל ערל לא יאכל בו
49 ੪੯ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ।
תורה אחת יהיה לאזרח ולגר הגר בתוככם
50 ੫੦ ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
ויעשו כל בני ישראל כאשר צוה יהוה את משה ואת אהרן כן עשו
51 ੫੧ ਅਤੇ ਉਸੇ ਦਿਨ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ।
ויהי בעצם היום הזה הוציא יהוה את בני ישראל מארץ מצרים--על צבאתם

< ਕੂਚ 12 >