< ਕੂਚ 13 >
1 ੧ ਯਹੋਵਾਹ ਮੂਸਾ ਨਾਲ ਬੋਲਿਆ ਕਿ
And the Lord spoke to Moses, saying:
2 ੨ ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।
“Sanctify to me every firstborn which opens the womb among the sons of Israel, as much of men as of cattle. For they are all mine.”
3 ੩ ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
And Moses said to the people: “Remember this day, on which you were taken away from Egypt and from the house of servitude. For with a strong hand the Lord has led you away from this place. Thus, you shall eat no leavened bread.
4 ੪ ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ।
Today, you go forth in the month of new grain.
5 ੫ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ।
And when the Lord has brought you into the land of the Canaanite, and the Hittite, and the Amorite, and the Hivite, and the Jebusite, which he swore to your fathers that he would give to you, a land flowing with milk and honey, you will celebrate this manner of sacred rites in this month.
6 ੬ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।
For seven days, you shall feed on unleavened bread. And on the seventh day, it will be the solemnity of the Lord.
7 ੭ ਪਤੀਰੀ ਰੋਟੀ ਸੱਤਾਂ ਦਿਨਾਂ ਤੱਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ।
You shall consume unleavened bread for seven days. There shall not be seen anything leavened with you, nor in all your parts.
8 ੮ ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ।
And you will explain to your son in that day, saying: ‘This is what the Lord did for me when I was taken away from Egypt.’
9 ੯ ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।
And it will be like a sign in your hand and like a memorial before your eyes. And so may the law of the Lord be always in your mouth. For with a strong hand, the Lord led you away from the land of Egypt.
10 ੧੦ ਤੁਸੀਂ ਇਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਸਾਲ ਦੇ ਸਾਲ ਮਨਾਇਆ ਕਰੋ।
You will keep this observance, at the established time, from day to day.
11 ੧੧ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।
And when the Lord has brought you into the land of the Canaanite, just as he swore to you and to your fathers, and when he will give it you,
12 ੧੨ ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ।
then you shall set aside for the Lord all that opens the womb and all that is first to go forth among your cattle. Whatever you will have of the male sex, you shall consecrate to the Lord.
13 ੧੩ ਹਰ ਗਧੇ ਦੇ ਪਹਿਲੌਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।
The firstborn of a donkey you will exchange for a sheep. And if you will not redeem it, you shall put it to death. But every firstborn of man among your sons, you shall redeem with a price.
14 ੧੪ ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।
And when your son will question you tomorrow, saying, ‘What is this?’ you will respond, ‘With a strong hand the Lord led us away from the land of Egypt, from the house of servitude.
15 ੧੫ ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।
For when Pharaoh had been hardened and was unwilling to release us, the Lord killed every firstborn in the land of Egypt, from the firstborn of man, even to the firstborn of beasts. For this reason, I immolate to the Lord all of the male sex that opens the womb, and all the firstborn of my sons I redeem.’
16 ੧੬ ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।
Therefore, it will be like a sign in your hand and like something hanging between your eyes as a remembrance, because with a strong hand the Lord has led us away from Egypt.”
17 ੧੭ ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।
And so, when Pharaoh had sent the people away, God did not lead them by the way of the land of the Philistines, which is nearby, considering that perhaps they might relapse, if they saw wars rise up against them, and then they might return to Egypt.
18 ੧੮ ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆਂ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਤੇ ਇਸਰਾਏਲੀ ਸ਼ਸਤਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ।
But he led them around by the way of the desert, which is next to the Red Sea. And so the sons of Israel ascended, armed, out of the land of Egypt.
19 ੧੯ ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।
Also, Moses took the bones of Joseph with him, because he had sworn to the sons of Israel, saying: “God will visit you. Carry my bones away from here with you.”
20 ੨੦ ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ।
And setting out from Soccoth, they encamped at Etham, in the most distant parts of the wilderness.
21 ੨੧ ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।
Now the Lord preceded them to show them the way, by day with a pillar of cloud, and by night with a pillar of fire, so that he might be the leader of their journey at both times.
22 ੨੨ ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।
These never failed: a pillar of cloud by day, and a pillar of fire by night, in the sight of the people.