< ਕੂਚ 13 >

1 ਯਹੋਵਾਹ ਮੂਸਾ ਨਾਲ ਬੋਲਿਆ ਕਿ
И рече Господь к Моисею глаголя:
2 ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।
освяти Ми всякаго первенца перворожденнаго, разверзающаго всякая ложесна в сынех Израилевых от человека до скота, яко Мне есть.
3 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
Рече же Моисей к людем: помните день сей, в оньже изыдосте от земли Египетския, из дому работы: рукою бо крепкою изведе вас Господь отсюду: и не ядите квасна,
4 ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ।
понеже в днешний день исходите в месяце плодов новых:
5 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ।
и будет, егда введет тя Господь Бог твой в землю Хананейску и Хеттейску, и Аморрейску и Евейску, и Иевусейску и Гергесейску и Ферезейску, еюже клятся ко отцем твоим, дати тебе землю точащую млеко и мед, и сотвориши службу сию сего месяца:
6 ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।
шесть дний ядите опресноки, в седмый же день праздник Господу,
7 ਪਤੀਰੀ ਰੋਟੀ ਸੱਤਾਂ ਦਿਨਾਂ ਤੱਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ।
опресноки ядите седмь дний: да не явится тебе квасное, ниже будет тебе квас во всех пределех твоих,
8 ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ।
и возвестиши сыну твоему в день он, глаголя: сего ради сотворил Господь Бог мне, егда исхождах из Египта:
9 ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।
и будет тебе знамение на руце твоей, и воспоминание пред очима твоима, яко да будет закон Господнь во устех твоих, рукою бо крепкою изведе тя Господь Бог из Египта:
10 ੧੦ ਤੁਸੀਂ ਇਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਸਾਲ ਦੇ ਸਾਲ ਮਨਾਇਆ ਕਰੋ।
и сохраните закон сей по временом уставленым, от дний до дний,
11 ੧੧ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।
и будет егда введет тя Господь Бог твой в землю Хананейску, якоже кляся отцем твоим, и даст ю тебе:
12 ੧੨ ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ।
и отлучиши всякое разверзающее ложесна, мужеск пол Господу: всякое разверзающее ложесна от стад или от скот твоих, елика будут тебе, мужеск пол освятиши Господу:
13 ੧੩ ਹਰ ਗਧੇ ਦੇ ਪਹਿਲੌਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।
всякое разверзающее утробу ослю премениши овцею: аще же не премениши, искупиши е: и всякаго первенца человеча сынов твоих да искупиши:
14 ੧੪ ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।
аще же вопросит тя сын твой по сих, глаголя: что сие? И речеши ему: яко рукою крепкою изведе нас Господь из земли Египетския, из дому работы,
15 ੧੫ ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।
егда бо ожесточися фараон отпустити нас, изби Господь всякаго первенца в земли Египетстей, от первенца человеча до первенца скотия: сего ради аз в жертву приношу всякое разверзающее ложесна, мужеск пол Господу, и всякаго первенца сынов моих искуплю,
16 ੧੬ ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।
и будет в знамение на руце твоей, и непоколебимо пред очесы твоими: рукою бо крепкою изведе тя Господь из Египта.
17 ੧੭ ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।
Егда же отпусти фараон люди, не поведе их Бог путем земли Филистимския, яко близ бяше, ибо рече Бог: да не когда раскаются людие, видевше рать, и возвратятся во Египет.
18 ੧੮ ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆਂ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਤੇ ਇਸਰਾਏਲੀ ਸ਼ਸਤਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ।
И обведе Бог люди путем, иже в пустыню к Чермному морю. Пятаго же рода изыдоша сынове Израилевы от земли Египетския.
19 ੧੯ ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।
И взя Моисей кости Иосифовы с собою: клятвою бо закля Иосиф сыны Израилевы, глаголя: присещением присетит вас Господь, и изнесете отсюду кости моя с собою.
20 ੨੦ ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ।
Воздвигшеся же сынове Израилевы от Сокхофа, ополчишася во Офоме при пустыни.
21 ੨੧ ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।
Бог же вождаше их, в день убо столпом облачным, показати им путь, нощию же столпом огненным, светити им:
22 ੨੨ ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।
и не оскуде столп облачный во дни и столп огненный нощию пред всеми людьми.

< ਕੂਚ 13 >