< ਕੂਚ 14 >

1 ਯਹੋਵਾਹ ਮੂਸਾ ਨਾਲ ਬੋਲਿਆ,
וידבר יהוה אל משה לאמר׃
2 ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ।
דבר אל בני ישראל וישבו ויחנו לפני פי החירת בין מגדל ובין הים לפני בעל צפן נכחו תחנו על הים׃
3 ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ।
ואמר פרעה לבני ישראל נבכים הם בארץ סגר עליהם המדבר׃
4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
וחזקתי את לב פרעה ורדף אחריהם ואכבדה בפרעה ובכל חילו וידעו מצרים כי אני יהוה ויעשו כן׃
5 ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?
ויגד למלך מצרים כי ברח העם ויהפך לבב פרעה ועבדיו אל העם ויאמרו מה זאת עשינו כי שלחנו את ישראל מעבדנו׃
6 ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ
ויאסר את רכבו ואת עמו לקח עמו׃
7 ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ।
ויקח שש מאות רכב בחור וכל רכב מצרים ושלשם על כלו׃
8 ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।
ויחזק יהוה את לב פרעה מלך מצרים וירדף אחרי בני ישראל ובני ישראל יצאים ביד רמה׃
9 ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।
וירדפו מצרים אחריהם וישיגו אותם חנים על הים כל סוס רכב פרעה ופרשיו וחילו על פי החירת לפני בעל צפן׃
10 ੧੦ ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।
ופרעה הקריב וישאו בני ישראל את עיניהם והנה מצרים נסע אחריהם וייראו מאד ויצעקו בני ישראל אל יהוה׃
11 ੧੧ ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?
ויאמרו אל משה המבלי אין קברים במצרים לקחתנו למות במדבר מה זאת עשית לנו להוציאנו ממצרים׃
12 ੧੨ ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?
הלא זה הדבר אשר דברנו אליך במצרים לאמר חדל ממנו ונעבדה את מצרים כי טוב לנו עבד את מצרים ממתנו במדבר׃
13 ੧੩ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।
ויאמר משה אל העם אל תיראו התיצבו וראו את ישועת יהוה אשר יעשה לכם היום כי אשר ראיתם את מצרים היום לא תסיפו לראתם עוד עד עולם׃
14 ੧੪ ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ।
יהוה ילחם לכם ואתם תחרישון׃
15 ੧੫ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ।
ויאמר יהוה אל משה מה תצעק אלי דבר אל בני ישראל ויסעו׃
16 ੧੬ ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।
ואתה הרם את מטך ונטה את ידך על הים ובקעהו ויבאו בני ישראל בתוך הים ביבשה׃
17 ੧੭ ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।
ואני הנני מחזק את לב מצרים ויבאו אחריהם ואכבדה בפרעה ובכל חילו ברכבו ובפרשיו׃
18 ੧੮ ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।
וידעו מצרים כי אני יהוה בהכבדי בפרעה ברכבו ובפרשיו׃
19 ੧੯ ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।
ויסע מלאך האלהים ההלך לפני מחנה ישראל וילך מאחריהם ויסע עמוד הענן מפניהם ויעמד מאחריהם׃
20 ੨੦ ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।
ויבא בין מחנה מצרים ובין מחנה ישראל ויהי הענן והחשך ויאר את הלילה ולא קרב זה אל זה כל הלילה׃
21 ੨੧ ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।
ויט משה את ידו על הים ויולך יהוה את הים ברוח קדים עזה כל הלילה וישם את הים לחרבה ויבקעו המים׃
22 ੨੨ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।
ויבאו בני ישראל בתוך הים ביבשה והמים להם חמה מימינם ומשמאלם׃
23 ੨੩ ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ।
וירדפו מצרים ויבאו אחריהם כל סוס פרעה רכבו ופרשיו אל תוך הים׃
24 ੨੪ ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।
ויהי באשמרת הבקר וישקף יהוה אל מחנה מצרים בעמוד אש וענן ויהם את מחנה מצרים׃
25 ੨੫ ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।
ויסר את אפן מרכבתיו וינהגהו בכבדת ויאמר מצרים אנוסה מפני ישראל כי יהוה נלחם להם במצרים׃
26 ੨੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।
ויאמר יהוה אל משה נטה את ידך על הים וישבו המים על מצרים על רכבו ועל פרשיו׃
27 ੨੭ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।
ויט משה את ידו על הים וישב הים לפנות בקר לאיתנו ומצרים נסים לקראתו וינער יהוה את מצרים בתוך הים׃
28 ੨੮ ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
וישבו המים ויכסו את הרכב ואת הפרשים לכל חיל פרעה הבאים אחריהם בים לא נשאר בהם עד אחד׃
29 ੨੯ ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।
ובני ישראל הלכו ביבשה בתוך הים והמים להם חמה מימינם ומשמאלם׃
30 ੩੦ ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ।
ויושע יהוה ביום ההוא את ישראל מיד מצרים וירא ישראל את מצרים מת על שפת הים׃
31 ੩੧ ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।
וירא ישראל את היד הגדלה אשר עשה יהוה במצרים וייראו העם את יהוה ויאמינו ביהוה ובמשה עבדו׃

< ਕੂਚ 14 >