< ਕੂਚ 15 >
1 ੧ ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
Пою Господу, ибо Он высоко превознесся; коня и всадника его ввергнул в море.
2 ੨ ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
Господь крепость моя и слава моя, Он был мне спасением. Он Бог мой, и прославлю Его; Бог отца моего, и превознесу Его.
3 ੩ ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
Господь муж брани, Иегова имя Ему.
4 ੪ ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ।
Колесницы фараона и войско его ввергнул Он в море, и избранные военачальники его потонули в Чермном море.
5 ੫ ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।
Пучины покрыли их: они пошли в глубину, как камень.
6 ੬ ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
Десница Твоя, Господи, прославилась силою; десница Твоя, Господи, сразила врага.
7 ੭ ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
Величием славы Твоей Ты низложил восставших против Тебя. Ты послал гнев Твой, и он попалил их, как солому.
8 ੮ ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
От дуновения Твоего расступились воды, влага стала, как стена, огустели пучины в сердце моря.
9 ੯ ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
Враг сказал: погонюсь, настигну, разделю добычу; насытится ими душа моя, обнажу меч мой, истребит их рука моя.
10 ੧੦ ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।
Ты дунул духом Твоим, и покрыло их море: они погрузились, как свинец, в великих водах.
11 ੧੧ ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
Кто, как Ты, Господи, между богами? Кто, как Ты, величествен святостью, досточтим хвалами, Творец чудес?
12 ੧੨ ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
Ты простер десницу Твою: поглотила их земля.
13 ੧੩ ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
Ты ведешь милостью Твоею народ сей, который Ты избавил, сопровождаешь силою Твоею в жилище святыни Твоей.
14 ੧੪ ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
Услышали народы и трепещут: ужас объял жителей Филистимских;
15 ੧੫ ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ।
тогда смутились князья Едомовы, трепет объял вождей Моавитских, уныли все жители Ханаана.
16 ੧੬ ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
Да нападет на них страх и ужас; от величия мышцы Твоей да онемеют они, как камень, доколе проходит народ Твой, Господи, доколе проходит сей народ, который Ты приобрел.
17 ੧੭ ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।
Введи его и насади его на горе достояния Твоего, на месте, которое Ты соделал жилищем Себе, Господи, во святилище, которое создали руки Твои, Владыка!
18 ੧੮ ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
Господь будет царствовать вовеки и в вечность.
19 ੧੯ ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
Когда вошли кони фараона с колесницами его и с всадниками его в море, то Господь обратил на них воды морские, а сыны Израилевы прошли по суше среди моря.
20 ੨੦ ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
И взяла Мариам пророчица, сестра Ааронова, в руку свою тимпан, и вышли за нею все женщины с тимпанами и ликованием.
21 ੨੧ ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
И воспела Мариам пред ними: пойте Господу, ибо высоко превознесся Он, коня и всадника его ввергнул в море.
22 ੨੨ ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।
И повел Моисей Израильтян от Чермного моря, и они вступили в пустыню Сур; и шли они три дня по пустыне и не находили воды.
23 ੨੩ ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
Пришли в Мерру - и не могли пить воды в Мерре, ибо она была горька, почему и наречено тому месту имя: Мерра.
24 ੨੪ ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
И возроптал народ на Моисея, говоря: что нам пить?
25 ੨੫ ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
Моисей возопил к Господу, и Господь показал ему дерево, и он бросил его в воду, и вода сделалась сладкою. Там Бог дал народу устав и закон и там испытывал его.
26 ੨੬ ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
И сказал: если ты будешь слушаться гласа Господа, Бога твоего, и делать угодное пред очами Его, и внимать заповедям Его, и соблюдать все уставы Его, то не наведу на тебя ни одной из болезней, которые навел Я на Египет, ибо Я Господь Бог твой, целитель твой.
27 ੨੭ ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।
И пришли в Елим; там было двенадцать источников воды и семьдесят финиковых дерев, и расположились там станом при водах.