< ਕੂਚ 16 >

1 ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
以色列子民全會眾從厄林起程,來到厄林和西乃之間的欣曠野時,在離埃及後第二月第十五日。
2 ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।
以色列子民全會眾在曠野裏都抱怨梅瑟和亞郎。
3 ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।
以色列子民向他們說:「巴不得我們在埃及國坐在肉鍋旁,有食物吃飽的時候,死在上主的手中! 你們領我們到這曠野裏來,是想叫這全會眾餓死啊! 」
4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।
上主向梅瑟說:「看,我要從天上給你們降下食物,百姓要每天出去收斂當日所需要的,為試探他們是否遵行我的法律。
5 ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ।
但到第六天,他們準備帶回來的食物要比每天多一倍。」
6 ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ।
梅瑟和亞郎對全以色列子民說:「今晚你們要知道,是上主領你們出了埃及國;
7 ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?
明早你們要看見上主的榮耀,因為你們抱怨上主的話,他已聽見了。我們算什麼﹖你們竟抱怨我們! 」
8 ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ।
梅瑟又說:「晚上上主要給你們肉吃,早晨你們可以吃飽,因為上主聽見了你們抱怨他所說的怨言。我們算什麼﹖你們不是抱怨我們,而是抱怨上主。」瑪納
9 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ।
梅瑟向亞郎說:「你向以色列子民全會眾說:你們應走到上主前,因為他聽見了你們的怨言。」
10 ੧੦ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।
亞郎正向以色列子民全會眾說話的時候,他們轉面朝向曠野,看見上主的榮耀顯現在雲彩中。
11 ੧੧ ਯਹੋਵਾਹ ਮੂਸਾ ਨੂੰ ਇਹ ਬੋਲਿਆ,
那時上主向梅瑟說:「
12 ੧੨ ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
我聽見了以色列子民的怨言。你給他們說:黃昏的時候你們要有肉吃,早晨要有食物吃飽,這樣你們就知道,我是上主,你們的天主。」
13 ੧੩ ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ।
到了晚上,有鵪鶉飛來,遮蓋了營幕;到了早晨,營幕四周落了一層露水。
14 ੧੪ ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।
露水昇化之後,在曠野的地面上,留下稀薄的碎屑,稀薄得好像地上的霜。
15 ੧੫ ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।
以色列子民一見,就彼此問說:「這是什麼﹖」原來他們不知道這是什麼。梅瑟告訴他們說:「這是上主賜給你們的食物。
16 ੧੬ ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ-ਇੱਕ ਓਮਰ ਆਪਣੇ ਪ੍ਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।
上主曾這樣吩咐說:你們應按每人的食量去收斂,按照你們帳幕的人數去拾取,每人一「曷默耳。」
17 ੧੭ ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ।
以色列子民就照樣作了;收斂的時候,有的多,有的少,
18 ੧੮ ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ।
但他們用「曷默耳」衝量時,那多收的,也沒有剩餘;那少收的,也沒有缺少;各人正按他們的食量收斂了。
19 ੧੯ ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੱਕ ਕੋਈ ਰੱਖ ਨਾ ਛੱਡੇ
梅瑟向他們說:「誰也不准將一些留到早晨。」
20 ੨੦ ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।
但他們沒有聽梅瑟的話;有一人把一些留到早晨,但都被虫子咬爛,發生臭味;梅瑟遂向他們發怒。
21 ੨੧ ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ।
於是他們每天早晨按各人的食量去收斂;太陽一發熱,就融化了。
22 ੨੨ ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।
於是第六天他們收斂了兩倍的食物,每人二「曷默耳;」會眾的首領來向梅瑟報告此事。
23 ੨੩ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ।
梅瑟向他們說:「上主曾這樣吩咐說:明天是安息日;是祝聖於上主的安息聖日;你們要烤的就烤罷! 要煮的,就煮罷! 凡吃了剩下的,應保留到次日。」
24 ੨੪ ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ।
他們就照梅瑟所吩咐的,把吃下剩下的,留到次日也沒有發臭,,也沒有虫咬。
25 ੨੫ ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ।
梅瑟說道:「今天吃這些罷! 因為今天是敬上主的安息日,今天在野外什麼也找不到。
26 ੨੬ ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ।
六天你們可去收斂,但第七天是安息日,什麼也沒有。」
27 ੨੭ ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ।
到了第七天,百姓中有人去收斂,但什麼也沒有找到。
28 ੨੮ ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?
上主向梅瑟說:「你們不守我的命令和我的法律要到何時呢﹖
29 ੨੯ ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।
看上主給你們立了安息日,為此到第六天他給你們兩天的食物;到第七天各人都應留在家內,不准任何人離開自己的地方。」
30 ੩੦ ਸੋ ਪਰਜਾ ਨੇ ਸੱਤਵੇਂ ਦਿਨ ਵਿਸ਼ਰਾਮ ਕੀਤਾ।
這樣百姓在第七天守了安息日。
31 ੩੧ ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।
以色列家給這食物取名叫「瑪納。」它像胡荽的種子那樣白,滋味好似蜜餅。
32 ੩੨ ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।
梅瑟說:「上主這樣吩咐說:裝滿一「曷默耳」瑪納,留給你們的後代子孫,為使他們能看到我領你們出離埃及國時,在曠野裏養活你們的食物。」
33 ੩੩ ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈ ਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੱਕ ਸਾਂਭਿਆ ਰਹੇ।
梅瑟向亞郎說:「拿一個罐子,裝滿一「曷默耳」瑪納,放在上主面前,留給你們的後代子孫。」
34 ੩੪ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ
亞郎就照上主吩咐梅瑟的話,將瑪納放在約版前面,保留起來。
35 ੩੫ ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
以色列子民吃瑪納四十年之久,直到進入有人居住的地方為止;他們吃瑪納,直到進入客納罕地的邊界。
36 ੩੬ ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ।
一「曷默耳」是一「厄法」的十分之一。

< ਕੂਚ 16 >