< ਕੂਚ 16 >
1 ੧ ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
Profectique sunt de Elim, et venit omnis multitudo filiorum Israel in desertum Sin, quod est inter Elim et Sinai: quintodecimo die mensis secundi, postquam egressi sunt de terra Aegypti.
2 ੨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।
Et murmuravit omnis congregatio filiorum Israel contra Moysen et Aaron in solitudine.
3 ੩ ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।
Dixeruntque filii Israel ad eos: Utinam mortui essemus per manum Domini in Terra Aegypti, quando sedebamus super ollas carnium, et comedebamus panem in saturitate: cur induxistis nos in desertum istud, ut occideretis omnem multitudinem fame?
4 ੪ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।
Dixit autem Dominus ad Moysen: Ecce, ego pluam vobis panes de caelo: egrediatur populus, et colligat quae sufficiunt per singulos dies: ut tentem eum utrum ambulet in lege mea, an non.
5 ੫ ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ।
Die autem sexto parent quod inferant: et sit duplum quam colligere solebant per singulos dies.
6 ੬ ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ।
Dixeruntque Moyses et Aaron ad omnes filios Israel: Vespere scietis quod Dominus eduxerit vos de terra Aegypti:
7 ੭ ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?
et mane videbitis gloriam Domini: audivi enim murmur vestrum contra Dominum: nos vero quid sumus, quia mussitastis contra nos?
8 ੮ ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ।
Et ait Moyses: Dabit vobis Dominus vespere carnes edere, et mane panes in saturitate: eo quod audierit murmurationes vestras quibus murmurati estis contra eum, nos enim quid sumus? nec contra nos est murmur vestrum, sed contra Dominum.
9 ੯ ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ।
Dixit quoque Moyses ad Aaron: Dic universae congregationi filiorum Israel: Accedite coram Domino: audivit enim murmur vestrum.
10 ੧੦ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।
Cumque loqueretur Aaron ad omnem coetum filiorum Israel, respexerunt ad solitudinem: et ecce gloria Domini apparuit in nube.
11 ੧੧ ਯਹੋਵਾਹ ਮੂਸਾ ਨੂੰ ਇਹ ਬੋਲਿਆ,
Locutus est autem Dominus ad Moysen, dicens:
12 ੧੨ ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Audivi murmurationes filiorum Israel, loquere ad eos: Vespere comedetis carnes, et mane saturabimini panibus: scietisque quod ego sum Dominus Deus vester.
13 ੧੩ ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ।
Factum est ergo vespere, et ascendens coturnix, cooperuit castra: mane quoque ros iacuit per circuitum castrorum.
14 ੧੪ ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।
Cumque operuisset superficiem terrae, apparuit in solitudine minutum, et quasi pilo tusum in similitudinem pruinae super terram.
15 ੧੫ ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।
Quod cum vidissent filii Israel, dixerunt ad invicem: Manhu? quod significat: Quid est hoc? ignorabant enim quid esset. Quibus ait Moyses: Iste est panis, quem Dominus dedit vobis ad vescendum.
16 ੧੬ ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ-ਇੱਕ ਓਮਰ ਆਪਣੇ ਪ੍ਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।
Hic est sermo, quem praecepit Dominus: Colligat unusquisque ex eo quantum sufficit ad vescendum: gomor per singula capita, iuxta numerum animarum vestrarum quae habitant in tabernaculo sic tolletis.
17 ੧੭ ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ।
Feceruntque ita filii Israel: et collegerunt, alius plus, alius minus.
18 ੧੮ ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ।
Et mensi sunt ad mensuram gomor: nec qui plus collegerat, habuit amplius: nec qui minus paraverat, reperit minus: sed singuli iuxta id quod edere poterant, congregaverunt.
19 ੧੯ ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੱਕ ਕੋਈ ਰੱਖ ਨਾ ਛੱਡੇ
Dixitque Moyses ad eos: Nullus relinquat ex eo in mane.
20 ੨੦ ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।
Qui non audierunt eum, sed dimiserunt quidam ex eis usque mane, et scatere coepit vermibus, atque computruit. et iratus est contra eos Moyses.
21 ੨੧ ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ।
Colligebant autem mane singuli, quantum sufficere poterat ad vescendum: cumque incaluisset sol, liquefiebat.
22 ੨੨ ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।
In die autem sexta collegerunt cibos duplices, id est, duo gomor per singulos homines: venerunt autem omnes principes multitudinis, et narraverunt Moysi.
23 ੨੩ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ।
Qui ait eis: Hoc est quod locutus est Dominus: Requies sabbati sanctificata est Domino cras. quodcumque operandum est, facite: et quae coquenda sunt coquite: quidquid autem reliquum fuerit, reponite usque in mane.
24 ੨੪ ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ।
Feceruntque ita ut praeceperat Moyses, et non computruit, neque vermis inventus est in eo.
25 ੨੫ ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ।
Dixitque Moyses: Comedite illud hodie, quia sabbatum est Domini: non invenietur hodie in agro.
26 ੨੬ ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ।
Sex diebus colligite: in die autem septimo sabbatum est Domini, idcirco non invenietur.
27 ੨੭ ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ।
Venitque septima dies: et egressi de populo ut colligerent, non invenerunt.
28 ੨੮ ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?
Dixit autem Dominus ad Moysen: Usquequo non vultis custodire mandata mea, et legem meam?
29 ੨੯ ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।
Videte quod Dominus dederit vobis sabbatum, et propter hoc die sexta tribuit vobis cibos duplices: maneat unusquisque apud semetipsum: nullus egrediatur de loco suo die septimo.
30 ੩੦ ਸੋ ਪਰਜਾ ਨੇ ਸੱਤਵੇਂ ਦਿਨ ਵਿਸ਼ਰਾਮ ਕੀਤਾ।
Et sabbatizavit populus die septimo.
31 ੩੧ ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।
Appellavitque domus Israel nomen eius Man: quod erat quasi semen coriandri album, gustusque eius quasi similae cum melle.
32 ੩੨ ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।
Dixit autem Moyses: Iste est sermo, quem praecepit Dominus: Imple gomor ex eo, et custodiatur in futuras retro generationes: ut noverint panem, quo alui vos in solitudine, quando educti estis de Terra Aegypti.
33 ੩੩ ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈ ਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੱਕ ਸਾਂਭਿਆ ਰਹੇ।
Dixitque Moyses ad Aaron: Sume vas unum, et mitte ibi Man, quantum potest capere gomor: et repone coram Domino ad servandum in generationes vestras:
34 ੩੪ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ
sicut praecepit Dominus Moysi. Posuitque illud Aaron in tabernaculo reservandum.
35 ੩੫ ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
Filii autem Israel comederunt Man quadraginta annis, donec venirent in terram habitabilem: hoc cibo aliti sunt, usquequo tangerent fines terrae Chanaan.
36 ੩੬ ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ।
Gomor autem decima pars est ephi.