< ਕੂਚ 17 >
1 ੧ ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।
I podiže se iz pustinje Sina sav zbor sinova Izrailjevih putem svojim po zapovjesti Gospodnjoj, i stadoše u oko u Rafidinu; a ondje ne bješe vode da narod pije.
2 ੨ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
I narod se svaðaše s Mojsijem govoreæi: daj nam vode da pijemo. A on im reèe: što se svaðate sa mnom? što kušate Gospoda?
3 ੩ ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?
Ali narod bješe ondje žedan vode, te vikaše narod na Mojsija, i govoraše: zašto si nas izveo iz Misira da nas i sinove naše i stoku našu pomoriš žeðu?
4 ੪ ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ।
A Mojsije zavapi ka Gospodu govoreæi: šta æu èiniti s ovijem narodom? Još malo pa æe me zasuti kamenjem.
5 ੫ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇ।
A Gospod reèe Mojsiju: proði pred narod, i uzmi sa sobom starješine Izrailjske, i štap svoj kojim si udario vodu uzmi u ruku svoju, i idi.
6 ੬ ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।
A ja æu stajati pred tobom ondje na stijeni na Horivu; a ti udari u stijenu, i poteæi æe iz nje voda da pije narod. I uèini Mojsije tako pred starješinama Izrailjskim.
7 ੭ ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?
A mjesto ono prozva Masa i Meriva zato što se svaðaše sinovi Izrailjevi i što kušaše Gospoda govoreæi: je li Gospod meðu nama ili nije?
8 ੮ ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।
Ali doðe Amalik da se bije s Izrailjem u Rafidinu.
9 ੯ ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।
A Mojsije reèe Isusu: izberi nam ljude, te izaði i bij se s Amalikom; a ja æu sjutra stati na vrh brda sa štapom Božjim u ruci.
10 ੧੦ ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।
I uèini Isus kako mu reèe Mojsije, i pobi se s Amalikom; a Mojsije i Aron i Or izaðoše na vrh brda.
11 ੧੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।
I dokle Mojsije držaše u vis ruke svoje, nadbijahu Izrailjci, a kako bi spustio ruke, odmah nadbijahu Amalièani.
12 ੧੨ ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ
Ali ruke Mojsiju otežaše, zato uzeše kamen i podmetnuše poda nj, te sjede; a Aron i Or držahu mu ruke jedan s jedne strane a drugi s druge, i ne klonuše mu ruke do zahoda sunèanoga.
13 ੧੩ ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।
I razbi Isus Amalika i narod njegov oštrijem maèem.
14 ੧੪ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।
Potom reèe Gospod Mojsiju: zapiši to za spomen u knjigu, i kaži Isusu neka pamti da æu sasvijem istrijebiti spomen Amalikov ispod neba.
15 ੧੫ ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ
Tada naèini Mojsije oltar, i nazva ga: Gospod zastava moja.
16 ੧੬ ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ।
I reèe: što se ruka bješe podigla na prijesto Gospodnji, Gospod æe ratovati na Amalika od koljena do koljena.