< ਕੂਚ 18 >
1 ੧ ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।
梅瑟的岳父,米德楊的司祭耶特洛,聽說天主為梅瑟和自己的百姓以色列所行的一切,聽說上主將以色列人領出了埃及,
2 ੨ ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ
梅瑟的岳父耶特洛便帶回梅瑟送回去的妻子漆頗辣和
3 ੩ ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ।
他兩個兒子:─一個名叫革爾雄,因為梅瑟說:「我在外方作了旅客;」
4 ੪ ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।
一個名叫厄里厄則爾,意謂:「我父親的天主是我的救援,救我脫離了法朗的刀劍。」─
5 ੫ ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।
梅瑟的岳父耶特洛同梅瑟的兒子和妻子來到了梅瑟那裏,來到曠野,近天主的山,梅瑟安營的地方,
6 ੬ ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ।
便叫人告訴梅瑟說:「看,你的岳父耶特洛來見你,你的妻子和兩個兒子也一同來了。」
7 ੭ ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
梅瑟就出來迎接他的岳父,向他下拜,口親他,彼此問安,隨後進了營幕。
8 ੮ ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।
梅瑟給他岳父講述了上主為以色列的原故,對法朗和埃及人所行的一切,以及路上遭遇的一切困難,上主怎樣整救了他們。
9 ੯ ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ।
耶特洛聽了上主賜給以色列的各種恩惠,從埃及人手中整救了他們,很是高興。
10 ੧੦ ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ।
耶特洛說:「上主應受讚頌,他從埃及人和法朗手中拯救了你們,由埃! 人手中救出了這百姓。
11 ੧੧ ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।
現今我知道「雅威」是眾神中最大的,因為他由那些傲慢對待以色列人的埃及手中,救出這百姓。」
12 ੧੨ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
梅瑟的岳父耶特洛向天主獻了全燔祭和犧牲,亞郎和以色列眾長老都來到天主前,同梅瑟的岳父聚餐。耶特洛的建議
13 ੧੩ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।
次日,梅瑟坐著審判百姓的案件,百姓從早晨到晚上站在梅瑟前。
14 ੧੪ ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ?
梅瑟的岳父看見他對百姓所行的種種,就說:「你對百姓所作的是什麼事﹖為什麼你獨自一人管理,叫眾百姓從早晨到晚上站在你前﹖」
15 ੧੫ ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ।
梅瑟回答他岳父說:「因為百姓到我跟前詢問天主。
16 ੧੬ ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।
他們有訴訟的事,就來到我跟前,我便在兩造之間施行審判,講明天主的典章和法律。」
17 ੧੭ ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।
梅瑟的岳父對他說:「你這樣作不對。
18 ੧੮ ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ।
不但使你自己疲乏,而且也使你同你一起的百姓疲勞不堪,因為這事超過你的力量,你獨自一人是不能勝任的。
19 ੧੯ ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।
現在你聽我的話,我給你出一個主意。願天主與你同在! 你在天主前代表這個百姓,將他們的案件呈到天主前;
20 ੨੦ ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।
也將典章和法律教訓他們,告訴他們應走的正路,應行的事項。
21 ੨੧ ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।
你要從百姓中挑選有才能,敬畏天主,忠實可靠,捨己無私的人,派他們作千夫長、百夫長,五十夫長、十夫長,
22 ੨੨ ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।
叫他們隨時審斷百姓的案件。若有任何重大案件,呈交你處理;其餘一切小案件,可由他們自己處理;叫他們與你分擔,你就輕鬆多了。
23 ੨੩ ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।
你若這樣作,─天主也這樣命你─你就抵受得住,眾百姓也能平安,各歸其所。」
24 ੨੪ ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ।
梅瑟聽從了他岳父的話,也都照他說的行了。
25 ੨੫ ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
梅瑟從全以色列人選拔了有才能的人,立他們作百姓的頭目,作千夫長、百夫長、五十夫長和十夫長,
26 ੨੬ ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।
叫它們隨時審斷百姓的案件;重大的案件,呈交梅瑟處理;一切小案件,由他們自己處理。
27 ੨੭ ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।
以後梅瑟送他岳父回了本地。