< ਕੂਚ 18 >
1 ੧ ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।
Kedengaranlah kepada Yitro, imam di Midian, mertua Musa, segala yang dilakukan Allah kepada Musa dan kepada Israel, umat-Nya, yakni bahwa TUHAN telah membawa orang Israel keluar dari Mesir.
2 ੨ ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ
Lalu Yitro, mertua Musa, membawa serta Zipora, isteri Musa--yang dahulu disuruh Musa pulang--
3 ੩ ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ।
dan kedua anak laki-laki Zipora; yang seorang bernama Gersom, sebab kata Musa: "Aku telah menjadi seorang pendatang di negeri asing,"
4 ੪ ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।
dan yang seorang lagi bernama Eliezer, sebab katanya: "Allah bapaku adalah penolongku dan telah menyelamatkan aku dari pedang Firaun."
5 ੫ ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।
Ketika Yitro, mertua Musa, beserta anak-anak dan isteri Musa sampai kepadanya di padang gurun, tempat ia berkemah dekat gunung Allah,
6 ੬ ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ।
disuruhnyalah mengatakan kepada Musa: "Aku, mertuamu Yitro, datang kepadamu membawa isterimu beserta kedua anaknya."
7 ੭ ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
Lalu keluarlah Musa menyongsong mertuanya itu, sujudlah ia kepadanya dan menciumnya; mereka menanyakan keselamatan masing-masing, lalu masuk ke dalam kemah.
8 ੮ ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।
Sesudah itu Musa menceritakan kepada mertuanya segala yang dilakukan TUHAN kepada Firaun dan kepada orang Mesir karena Israel dan segala kesusahan yang mereka alami di jalan dan bagaimana TUHAN menyelamatkan mereka.
9 ੯ ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ।
Bersukacitalah Yitro tentang segala kebaikan, yang dilakukan TUHAN kepada orang Israel, bahwa Ia telah menyelamatkan mereka dari tangan orang Mesir.
10 ੧੦ ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ।
Lalu kata Yitro: "Terpujilah TUHAN, yang telah menyelamatkan kamu dari tangan orang Mesir dan dari tangan Firaun.
11 ੧੧ ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।
Sekarang aku tahu, bahwa TUHAN lebih besar dari segala allah; sebab Ia telah menyelamatkan bangsa ini dari tangan orang Mesir, karena memang orang-orang ini telah bertindak angkuh terhadap mereka."
12 ੧੨ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
Dan Yitro, mertua Musa, mempersembahkan korban bakaran dan beberapa korban sembelihan bagi Allah; lalu Harun dan semua tua-tua Israel datang untuk makan bersama-sama dengan mertua Musa di hadapan Allah.
13 ੧੩ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।
Keesokan harinya duduklah Musa mengadili di antara bangsa itu; dan bangsa itu berdiri di depan Musa, dari pagi sampai petang.
14 ੧੪ ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ?
Ketika mertua Musa melihat segala yang dilakukannya kepada bangsa itu, berkatalah ia: "Apakah ini yang kaulakukan kepada bangsa itu? Mengapakah engkau seorang diri saja yang duduk, sedang seluruh bangsa itu berdiri di depanmu dari pagi sampai petang?"
15 ੧੫ ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ।
Kata Musa kepada mertuanya itu: "Sebab bangsa ini datang kepadaku untuk menanyakan petunjuk Allah.
16 ੧੬ ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।
Apabila ada perkara di antara mereka, maka mereka datang kepadaku dan aku mengadili antara yang seorang dan yang lain; lagipula aku memberitahukan kepada mereka ketetapan-ketetapan dan keputusan-keputusan Allah."
17 ੧੭ ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।
Tetapi mertua Musa menjawabnya: "Tidak baik seperti yang kaulakukan itu.
18 ੧੮ ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ।
Engkau akan menjadi sangat lelah, baik engkau baik bangsa yang beserta engkau ini; sebab pekerjaan ini terlalu berat bagimu, takkan sanggup engkau melakukannya seorang diri saja.
19 ੧੯ ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।
Jadi sekarang dengarkanlah perkataanku, aku akan memberi nasihat kepadamu dan Allah akan menyertai engkau. Adapun engkau, wakililah bangsa itu di hadapan Allah dan kauhadapkanlah perkara-perkara mereka kepada Allah.
20 ੨੦ ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।
Kemudian haruslah engkau mengajarkan kepada mereka ketetapan-ketetapan dan keputusan-keputusan, dan memberitahukan kepada mereka jalan yang harus dijalani, dan pekerjaan yang harus dilakukan.
21 ੨੧ ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।
Di samping itu kaucarilah dari seluruh bangsa itu orang-orang yang cakap dan takut akan Allah, orang-orang yang dapat dipercaya, dan yang benci kepada pengejaran suap; tempatkanlah mereka di antara bangsa itu menjadi pemimpin seribu orang, pemimpin seratus orang, pemimpin lima puluh orang dan pemimpin sepuluh orang.
22 ੨੨ ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।
Dan sewaktu-waktu mereka harus mengadili di antara bangsa; maka segala perkara yang besar haruslah dihadapkan mereka kepadamu, tetapi segala perkara yang kecil diadili mereka sendiri; dengan demikian mereka meringankan pekerjaanmu, dan mereka bersama-sama dengan engkau turut menanggungnya.
23 ੨੩ ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।
Jika engkau berbuat demikian dan Allah memerintahkan hal itu kepadamu, maka engkau akan sanggup menahannya, dan seluruh bangsa ini akan pulang dengan puas senang ke tempatnya."
24 ੨੪ ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ।
Musa mendengarkan perkataan mertuanya itu dan dilakukannyalah segala yang dikatakannya.
25 ੨੫ ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
Dari seluruh orang Israel Musa memilih orang-orang cakap dan mengangkat mereka menjadi kepala atas bangsa itu, menjadi pemimpin seribu orang, pemimpin seratus orang, pemimpin lima puluh orang dan pemimpin sepuluh orang.
26 ੨੬ ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।
Mereka ini mengadili di antara bangsa itu sewaktu-waktu; perkara-perkara yang sukar dihadapkan mereka kepada Musa, tetapi perkara-perkara yang kecil diadili mereka sendiri.
27 ੨੭ ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।
Kemudian Musa membiarkan mertuanya itu pergi dan ia pulang ke negerinya.