< ਕੂਚ 19 >
1 ੧ ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।
Третього місяця по ви́ході Ізраїлевих синів із єгипетського краю, того дня прибули́ вони на Сіна́йську пустиню.
2 ੨ ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।
І рушили вони з Рефідіму, і ввійшли до Сінайської пустині, та й ота́борилися в пустині. І ота́борився там Ізраїль навпроти гори.
3 ੩ ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
А Мойсей увійшов до Бога. І кликнув до нього Господь із гори, говорячи: „Скажеш отак дому Якова, і звістиш синам Ізраїля:
4 ੪ ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।
Ви бачили, що́ Я зробив був Єгиптові, і носив вас на кри́лах орли́них, і привів вас до Себе.
5 ੫ ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
А тепер, коли справді послухаєте Мого голосу, і будете дотримувати запові́ту Мого, то станете Мені власністю більше всіх народів, бо вся земля — то Моя!
6 ੬ ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
А ви станете Мені ца́рством священиків та народом святим. Оце ті речі, що про них будеш казати Ізраїлевим синам“.
7 ੭ ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
І прибув Мойсей, і покликав і старши́х наро́дніх, та й виложив перед ними всі ті слова́, що Господь наказав був йому.
8 ੮ ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।
І відповів увесь народ ра́зом, та й сказав: „Усе, що Господь говорив, зро́бимо!“А Мойсей доніс слова́ народу до Господа.
9 ੯ ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
І промовив Господь до Мойсея: „Ось Я до те́бе прийду́ в густій хмарі, щоб чув народ, коли Я говоритиму з тобою, і щоб повірив і тобі навіки!“І переповів Мойсей слова народу до Господа.
10 ੧੦ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।
І промовив Господь до Мойсея: „Іди до люде́й, і освяти їх сьогодні та взавтра, і нехай вони ви́перуть одіж свою.
11 ੧੧ ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।
І нехай вони будуть готові на третій день, бо третього дня зі́йде Господь на го́ру Сіна́й на оча́х усього народу.
12 ੧੨ ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।
І обведеш границею народ довко́ла, говорячи: Стережіться схо́дити на го́ру й доторкуватися до кра́ю її. Кожен, хто доторкне́ться до гори́, буде ко́нче забитий!
13 ੧੩ ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ।
Нехай не доторкне́ться до неї рука, бо буде ко́нче вкамено́ваний, або буде справді застрілений, чи то худо́бина, чи то люди́на, — не буде жити вона. Як сурма засурмить протяжливо, вони вийдуть на го́ру“.
14 ੧੪ ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
І зійшов Мойсей з гори до народу, і освятив народ, а вони ви́прали одежу свою.
15 ੧੫ ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
І він сказав до народу: „Будьте готові на третій день; не входьте до жіно́к “.
16 ੧੬ ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।
І сталося третього дня, коли ра́нок настав, — і знялися гро́ми та бли́скавки, і густа хмара над горою та сильний голос сурми! І затремтів увесь народ, що був у табо́рі...
17 ੧੭ ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ।
І вивів Мойсей наро́д із табо́ру назустріч Богові, і вони стали під горою.
18 ੧੮ ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
А гора Сіна́й — уся вона димува́ла через те, що Господь зійшов на неї в огні! І піднявся дим її, немов дим вапня́рки, і сильно затремтіла вся гора.
19 ੧੯ ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ।
І розлігся голос сурми́, і він сильно все могутнів: Мойсей говорить, а Бог відповідає йому голосно.
20 ੨੦ ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।
І зійшов Господь на го́ру Сіна́й, на верхі́в'я гори. І покликав Господь Мойсея на верхів'я гори. І вийшов Мойсей.
21 ੨੧ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ।
І промовив Господь до Мойсея: „Зійди, остережи народ, щоб не рвався до Господа, щоб побачити, бо багато з нього загине.
22 ੨੨ ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।
А також священики, що будуть підходити до Господа, нехай перше освятяться, щоб Господь їх не повбива́в“.
23 ੨੩ ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ।
І сказав Мойсей до Господа: „Не зможе народ вийти на го́ру Сінай, бо Ти засві́дчив між нами, говорячи: Обведи границею цю го́ру, і освяти її“.
24 ੨੪ ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾ ਅਤੇ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਆਉਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ।
І промовив до нього Господь: „Іди, зійди, а потім вийди ти й Аарон з тобою, а священики й народ нехай не рвуться до Господа, щоб Я не повбива́в їх.
25 ੨੫ ਤਦ ਮੂਸਾ ਪਰਜਾ ਕੋਲ ਉਤਰਿਆ ਅਤੇ ਉਨ੍ਹਾਂ ਨੂੰ ਦੱਸਿਆ।
І зійшов Мойсей до народу, і сказав їм це все.