< ਕੂਚ 2 >
1 ੧ ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ
Bấy giờ, có một người thuộc đại tộc Lê-vi cưới một con gái Lê-vi làm vợ
2 ੨ ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
Họ sinh được một con trai. Thấy con mình xinh đẹp, người mẹ đem giấu đi suốt ba tháng.
3 ੩ ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
Đến khi không thể giấu lâu hơn nữa, người mẹ lấy một cái thúng cói, trét nhựa thông cho khỏi thấm nước, đặt đứa bé nằm bên trong, rồi đem thúng thả bên bờ sông Nin, trong đám lau sậy.
4 ੪ ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ।
Chị đứa bé đứng xa xa để trông chừng.
5 ੫ ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
Một hôm, công chúa Ai Cập ra sông Nin tắm, còn các nữ tì dạo chơi dọc bờ sông. Công chúa chợt thấy cái thúng trong đám sậy, liền gọi các nữ tì vớt lên.
6 ੬ ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।
Mở ra, thấy một bé trai đang khóc, công chúa động lòng thương, nói rằng: “Đây là con của người Hê-bơ-rơ.”
7 ੭ ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
Chị đứa bé liền tiến lại đề nghị với công chúa: “Con đi tìm một người đàn bà Hê-bơ-rơ để nuôi em bé này cho công chúa nhá?”
8 ੮ ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
Công chúa đáp: “Phải, đi đi.” Cô bé chạy đi gọi mẹ.
9 ੯ ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
Công chúa bảo mẹ đứa trẻ: “Đem em bé này về nuôi cho tôi, tôi trả công cho.” Bà ẵm nó vào lòng, đem về nhà nuôi nấng.
10 ੧੦ ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
Khi đứa trẻ đã khôn lớn, bà dẫn nó vào cung, công chúa Ai Cập nhận làm con, đặt tên là Môi-se, vì nói rằng đã vớt nó ra khỏi nước.
11 ੧੧ ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
Thời gian thấm thoắt, Môi-se đã trưởng thành. Một hôm ông đi thăm các anh em đồng hương, thấy người Hê-bơ-rơ phải làm lụng cực nhọc. Ông cũng thấy một người Ai Cập đánh một người Hê-bơ-rơ, dân tộc của mình.
12 ੧੨ ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
Nhìn quanh chẳng thấy ai, Môi-se liền giết người Ai Cập rồi đem vùi thây trong cát.
13 ੧੩ ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
Ngày hôm sau, ông lại ra thăm. Lần này Môi-se thấy hai người Hê-bơ-rơ đánh nhau. Ông nói với người có lỗi: “Đã là anh em, sao còn đánh nhau?”
14 ੧੪ ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।
Người đó hỏi vặn: “Anh là người cai trị, xét xử chúng tôi đấy à? Anh muốn giết tôi như anh giết người Ai Cập hôm qua sao?” Môi-se biết việc đã lộ, nên lo sợ lắm.
15 ੧੫ ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
Việc đến tai Pha-ra-ôn, vua ra lệnh bắt Môi-se xử tử; nhưng ông trốn qua xứ Ma-đi-an. Đến nơi, ông ngồi bên một cái giếng.
16 ੧੬ ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
Vừa lúc ấy, có bảy cô con gái của thầy tế lễ Ma-đi-an đến múc nước đổ vào máng cho bầy gia súc uống.
17 ੧੭ ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
Nhưng có một bọn chăn chiên đến đuổi các cô đi. Môi-se đứng ra bênh vực, rồi lấy nước cho bầy thú uống giùm các cô.
18 ੧੮ ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
Khi Thầy Tế lễ Rê-u-ên thấy các con mình về, liền hỏi: “Sao hôm nay các con về sớm vậy?”
19 ੧੯ ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
Các cô thưa: “Có một người Ai Cập giúp chúng con chống bọn chăn chiên, lại còn múc nước cho bầy thú uống nữa.”
20 ੨੦ ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
Rê-u-ên hỏi: “Người ấy đâu? Sao các con bỏ đi như vậy? Ra mời anh ấy về dùng bữa.”
21 ੨੧ ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
Môi-se đến, nhận lời ở lại với Rê-u-ên. Ông gả một trong bảy con gái là Sê-phô-ra cho Môi-se làm vợ.
22 ੨੨ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
Họ sinh được một con trai, đặt tên là Ghẹt-sôn, vì Môi-se nói: “Tôi ở nơi đất lạ quê người.”
23 ੨੩ ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
Khi Môi-se ở Ma-đi-an, vua Ai Cập qua đời. Người Ít-ra-ên kêu ca ta thán vì cuộc đời nô lệ cùng khổ và khóc than với Đức Chúa Trời.
24 ੨੪ ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।
Đức Chúa Trời nghe tiếng kêu cứu của họ, nhớ lại lời Ngài đã hứa với Áp-ra-ham, Y-sác, và Gia-cốp.
25 ੨੫ ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।
Đức Chúa Trời đoái xem và thấu hiểu hoàn cảnh của con cháu Ít-ra-ên.