< ਕੂਚ 20 >
1 ੧ ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ
Sai Allah ya faɗi waɗannan kalmomi ya ce,
2 ੨ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
“Ni ne Ubangiji Allahnka, wanda ya fitar da ku daga Masar, daga ƙasar bauta.
3 ੩ ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
“Ba za ka yi wa kanka waɗansu alloli ba sai ni.
4 ੪ ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
Ba za ka yi wa kanka waɗansu alloli a siffar wani abu a sama a bisa, ko a ƙarƙashin ƙasa, ko a ƙarƙashin ruwa ba.
5 ੫ ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
Ba za ka durƙusa gare su, ko ka yi musu sujada ba. Gama ni, Ubangiji Allahnka mai kishi ne, nakan hukunta’ya’ya har tsara ta uku da ta huɗu na waɗanda suke ƙina,
6 ੬ ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।
amma ina nuna ƙauna ga tsara dubbai na waɗanda suke ƙaunata, suke kuma kiyaye umarnaina.
7 ੭ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।
Ba za ka yi amfani da sunan Ubangiji Allahnka a banza ba, gama Ubangiji zai hukunta duk wanda ya mai da sunansa banza.
8 ੮ ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ।
Ka tuna da ranar Asabbaci domin ka kiyaye ta da tsarki.
9 ੯ ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ
Kwana shida za ka yi dukan aikinka,
10 ੧੦ ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।
amma rana ta bakwai Asabbaci ne ga Ubangiji, Allahnka. A ranar ba za ka yi wani aiki ba, ko kai, ko ɗanka, ko’yarka, ko bawa, ko baiwa, ko dabbarka, ko baƙon da yake zama tare da kai.
11 ੧੧ ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
Gama kwana shida Ubangiji ya halicci sama da ƙasa, da teku, da duk abin da yake cikinsu, amma ya huta a rana ta bakwai. Saboda haka Ubangiji ya albarkaci ranar Asabbaci, ya kuma mai da ita mai tsarki.
12 ੧੨ ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
Ka girmama mahaifinka da mahaifiyarka, domin ka yi tsawon rai a ƙasar da Ubangiji Allahnka yake ba ka.
16 ੧੬ ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
Ba za ka ba da shaidar ƙarya a kan maƙwabcinka ba.
17 ੧੭ ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
Ba za ka yi ƙyashin gidan maƙwabcinka ba. Ba za ka yi ƙyashin matar maƙwabcinka ba, ko bawansa, ko baiwarsa, ko sansa, ko jakinsa, ko duk abin da yake na maƙwabcinka ba.”
18 ੧੮ ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।
Da mutane suka ga tsawa da walƙiya, suka ji karar ƙaho, suka kuma ga dutsen yana hayaƙi, sai suka yi rawar jiki don tsoro. Suka tsaya da nisa
19 ੧੯ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ।
suka ce wa Musa, “Ka yi magana da mu da kanka, za mu kasa kunne. Amma kada Allah ya yi mana magana, don kada mu mutu.”
20 ੨੦ ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।
Musa ya ce wa mutane, “Kada ku ji tsoro, gama Allah ya zo don yă gwada ku, don ku riƙa girmama shi, don kuma kada ku yi zunubi.”
21 ੨੧ ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।
Sa’ad da mutane suka tsattsaya da nesa, sai Musa ya matsa kusa da girgije mai duhu, inda Allah yake.
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ।
Sa’an nan Ubangiji ya ce wa Musa, “Ka faɗa wa Isra’ilawa wannan. ‘Kun gani da kanku cewa na yi magana da ku daga sama.
23 ੨੩ ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ।
Kada ku yi waɗansu alloli in ban da ni, kada ku yi wa kanku allolin azurfa ko na zinariya.
24 ੨੪ ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।
“‘Ku yi mini bagaden ƙasa, ku kuma miƙa mini hadaya ta ƙonawa da hadaya ta salama, za ku hadayar da tumakinku da awakinku da shanu. Duk inda na sa a girmama sunana, zan zo wurinku, in sa muku albarka.
25 ੨੫ ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।
In kuka yi mini bagade dutse, kada ku gina shi da sassaƙaƙƙun duwatsu, gama inda guduma ta taɓa duwatsun, sun haramtu ke nan.
26 ੨੬ ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ।
Kada ku gina wa bagadena matakala, domin kada yayinda wani yana hawa, mutane su ga tsiraicinsa.’