< ਕੂਚ 21 >
1 ੧ ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
И сия оправдания, яже да положиши пред ними:
2 ੨ ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।
аще стяжеши раба Евреина, шесть лет да поработает тебе, в седмое же лето отпустиши его свободна туне:
3 ੩ ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
аще сам един внидет, то един и изыдет: аще же жена внидет с ним, то и жена отидет с ним:
4 ੪ ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
аще же господин даст ему жену, и родит ему сыны или дщери, жена и дети да будут господину его, сам же един да отидет.
5 ੫ ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
Аще же отвещав раб речет: возлюбих господина моего и жену мою и дети моя, не отхожду свободен:
6 ੬ ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।
да приведет его господин его пред судище Божие, и тогда приведет его пред двери на праг, и да провертит ему ухо господин его шилом, и да поработает ему во веки.
7 ੭ ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।
Аще же кто продаст свою дщерь в рабыню, да не отидет, якоже отходят рабыни:
8 ੮ ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।
аще не угодит пред очима господина своего, юже он взяти в жену обеща, да отпустит ю: языку же чуждему господин да не продаст ея, понеже отверже ю:
9 ੯ ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।
аще же сыну своему обещал ю, по обыкновению дщерей да сотворит ей:
10 ੧੦ ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
аще же другую поймет себе, потребных и одежд и союбщения ея да не лишит:
11 ੧੧ ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ।
аще же сих трех не сотворит ей, да отидет без сребра туне.
12 ੧੨ ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।
И аще кого кто ударит, и умрет, смертию да умрет (и той):
13 ੧੩ ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।
аще же не хотя, но Бог предаде в руце его, дам тебе место, в неже убежит тамо убивый:
14 ੧੪ ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।
аще же кто приложит убити ближняго своего лестию и прибегнет ко олтарю, от олтаря Моего да возмеши того умертвити.
15 ੧੫ ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
Иже биет отца своего или матерь свою, смертию да умрет.
16 ੧੬ ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
Иже злословит отца своего или матерь свою, смертию да умрет.
17 ੧੭ ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
Аще кто кого украдет от сынов Израилевых, и соодолев сему продаст его, и обрящется у него, смертию да скончается.
18 ੧੮ ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
Аще же сварятся два мужа, и ударит един другаго каменем или пястию, и не умрет, но сляжет на одре:
19 ੧੯ ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
аще востав человек походит вне о жезле, неповинен будет ударивый его: точию за неделание его да даст цену и на цельбу.
20 ੨੦ ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।
Аще же кто ударит раба своего или рабу свою жезлом, и умрет от руки его, судом да отмстится:
21 ੨੧ ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ।
аще же преживет день един или два, да не мстится: сребро бо его есть.
22 ੨੨ ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
Аще же биются два мужа, и поразят жену непраздну, и изыдет младенец ея неизображен, тщетою да отщетится: якоже наложит муж жены тоя, подобающее да отдаст:
23 ੨੩ ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
аще же изображен будет, да даст душу за душу,
24 ੨੪ ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
око за око, зуб за зуб, руку за руку, ногу за ногу,
25 ੨੫ ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।
жжение за жжение, язву за язву, вред за вред.
26 ੨੬ ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।
Аще же кто исткнет око рабу своему или око рабыни своей и ослепит, свободны да отпустит я за око их:
27 ੨੭ ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।
аще же зуб рабу своему или зуб рабе своей избиет, свободны да отпустит я за зуб их.
28 ੨੮ ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
Аще же вол убодет мужа или жену, и умрет, камением да побиется вол той, и да не снедят мяса его, господин же вола неповинен будет:
29 ੨੯ ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
аще же вол бодлив будет прежде вчерашняго и третияго дне, и возвестят господину его, и не заключит его, и убиет мужа или жену: вол камением да побиется, и господин его купно да умрет:
30 ੩੦ ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ।
аще же окуп наложится ему, да даст окуп за душу свою, елико наложат ему:
31 ੩੧ ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ।
аще же сына или дщерь убодет, по сему же суду да сотворят ему:
32 ੩੨ ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
аще же раба или рабу убодет вол, сребра тридесять дидрахм да даст господину их, и вол камением да побиется.
33 ੩੩ ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ
Аще же кто отверзет яму или ископает яму и не покрыет ея, и впадется в ню телец или осля,
34 ੩੪ ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।
господин ямы отдаст (цену), сребро даст господину их: умершее же ему да будет.
35 ੩੫ ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
Аще же чий вол убодет вола ближняго, и умрет, да продадут вола живаго, и да разделят цену его, и вола умершаго да разделят:
36 ੩੬ ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।
аще же знаемь есть вол, яко бодлив есть прежде вчерашняго и третияго дне, и глаголаша господину его, и той не заключит его: да отдаст вола за вола, мертвый же ему да будет.