< ਕੂਚ 22 >

1 ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।
وَإذَا سَرَقَ إِنْسَانٌ ثَوْراً أَوْ خَرُوفاً وَذَبَحَهُ أَوْ بَاعَهُ، فَعَلَيْهِ أَنْ يُعَوِّضَ صَاحِبَ الثَّوْرِ بِخَمْسَةِ ثِيرَانٍ، وَصَاحِبَ الْخَرُوفِ بِأَرْبَعَةٍ مِنَ الْغَنَمِ.١
2 ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ।
إِذَا ضُبِطَ السَّارِقُ وَهُوَ يَنْقُبُ لَيْلاً وَضُرِبَ فَمَاتَ، يَذْهَبُ دَمُهُ هَدْراً.٢
3 ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।
وَلَكِنْ إِنْ ضُبِطَ بَعْدَ شُرُوقِ الشَّمْسِ وَهُوَ يَنْقُبُ وَضُرِبَ حَتَّى قُتِلَ، يَكُونُ الضَّارِبُ مُطَالَباً بِدَمِهِ. عَلَى اللِّصِّ أَنْ يَدْفَعَ تَعْوِيضاً. إِنْ كَانَ مُعْدَماً، يُبَاعُ بِسَرِقَتِهِ.٣
4 ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ।
وَإذَا وُجِدَ الْحَيَوَانُ الْمَسْرُوقُ حَيًّا فِي حَوْزَتِهِ، ثَوْراً كَانَ أَمْ حِمَاراً أَمْ خَرُوفاً، يُعَوِّضُ السَّارِقُ بِمِثْلَيْنِ.٤
5 ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।
إِذَا سَرَّحَ إِنْسَانٌ بَهَائِمَهُ لِتَرْعَى فِي حَقْلِ جَارِهِ أَوِ كَرْمِهِ، فَعَلَيْهِ أَنْ يُعَوِّضَ صَاحِبَ الْحَقْلِ أَوِ الْكَرْمِ مِنْ أَجْوَدِ نِتَاجِ حَقْلِهِ أَوْ كَرْمِهِ.٥
6 ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।
إذَا انْدَلَعَتْ نَارٌ وَامْتَدَّتْ مِنَ الشَّوْكِ إِلَى أَكْدَاسِ الْقَمْحِ أَوِ السَّنَابِلِ النَّامِيَةِ أَوْ مَزْرُوعَاتِ الْحُقُولِ، فَعَلَى مَنْ أَوْقَدَ النَّارَ أَنْ يُعَوِّضَ الْخَسَارَةَ.٦
7 ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ।
إذَا أَوْدَعَ إِنْسَانٌ صَاحِبَهُ فِضَّةً أَوْ أَمْتِعَةً أَمَانَةً، ثُمَّ سُرِقَتْ مِنْ بَيْتِ صَاحِبِهِ، فَعَلَى السَّارِقِ إِذَا اكْتُشِفَ أَمْرُهُ أَنْ يَدْفَعَ ضِعْفَيْ قِيمَةِ الْمَسْرُوقِ كَتَعْوِيضٍ.٧
8 ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।
وَلَكِنْ إِذَا لَمْ يُقْبَضْ عَلَى اللِّصِّ، يَمْثُلُ صَاحِبُ الْبَيْتِ أَمَامَ الْقُضَاةِ لِيُقَرِّرُوا إنْ كَانَ هُوَ الَّذِي امْتَدَّتْ يَدُهُ إِلَى أَمْتِعَةِ صَاحِبِهِ.٨
9 ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।
فِي كُلِّ قَضِيَّةِ حِيَازَةٍ غَيْرِ شَرْعِيَّةٍ سَوَاءَ أَكَانَتْ مُتَعَلِّقَةً بِثَوْبٍ أَمْ حِمَارٍ أَمْ خَرُوفٍ أَمْ ثَوْرٍ أَمْ أَيِّ شَيْءٍ مَفْقُودٍ، يَدَّعِي شَخْصٌ مَا أَنَّهُ يمْلِكُهُ، يَمْثُلُ الطَّرَفَانِ الْمُتَنَازِعَانِ أَمَامَ الْقُضَاةِ، وَمَنْ يَحْكُمُ عَلَيْهِ الْقُضَاةُ بِالذَّنْبِ يُعَوِّضُ صَاحِبَهُ بِمِثْلَيْنِ.٩
10 ੧੦ ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ
إِذَا أَوْدَعَ إِنْسَانٌ ثَوْراً أَوْ حِمَاراً أَوْ بَهِيمَةً أَمَانَةً، فَمَاتَ أَوْ تَأَذَّى أَوْ سُرِقَ فِي غَفْلَةٍ.١٠
11 ੧੧ ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।
يَحْلِفُ صَاحِبُ الْبَيْتِ بِالرَّبِّ أَنَّهُ لَمْ يَمُدَّ يَدَهُ إِلَى مِلْكِ جَارِهِ، فَيَقْبَلُ مِنْهُ صَاحِبُهُ الْيَمِينَ وَلا يَأْخُذُ تَعْوِيضاً.١١
12 ੧੨ ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।
وَلَكِنْ إِنْ سُرِقَ مِنْهُ بِفِعْلِ الْإِهْمَالِ فَعَلَيْهِ أَنْ يُعَوِّضَ صَاحِبَهُ.١٢
13 ੧੩ ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।
أَمَّا إِذَا افْتُرِسَ فَعَلَيْهِ أَنْ يَأْتِيَ بِأَشْلائِهِ شَهَادَةً عَلَى ذَلِكَ، وَلا يُطَالَبُ بِالتَّعْوِيضِ عَنِ الْحَيَوَانِ الْمُفْتَرَسِ.١٣
14 ੧੪ ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।
إِذَا اسْتَعَارَ إِنْسَانٌ مِنْ صَاحِبِهِ شَيْئاً فَانْكَسَرَ أَوْ مَاتَ فِي غِيَابِ صَاحِبِهِ، يَدْفَعُ المُسْتَعِيرُ تَعْوِيضاً.١٤
15 ੧੫ ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।
لَكِنْ إِنْ كَانَ صَاحِبُ الْحَيَوَانِ حَاضِراً، فَلا يَدْفَعُ الْمُسْتَعِيرُ تَعْوِيضاً. أَمَّا إِذَا كَانَ الْحَيَوَانُ أَوِ الشَّيْءُ مُسْتَأْجَراً، فَتُغَطِّي الأُجْرَةُ الْمَدْفُوعَةُ قِيمَةَ الْخَسَارَةِ.١٥
16 ੧੬ ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ।
إِذَا رَاوَدَ رَجُلٌ عَذْرَاءَ غَيْرَ مَخْطُوبَةٍ، وَعَاشَرَهَا، يَدْفَعُ مَهْرَهَا وَيَتَزَوَّجُهَا،١٦
17 ੧੭ ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।
وَإِنْ أَبَى وَالِدُهَا قَطْعِيًّا أَنْ يُزَوِّجَهَا مِنْهُ، يَتَحَتَّمْ عَلَيْهِ أَيْضاً أَنْ يَدْفَعَ لَهُ مَهْرَ العَذَارَى.١٧
18 ੧੮ ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।
لَا تَدَعْ سَاحِرَةً تَعِيشُ.١٨
19 ੧੯ ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
كُلُّ مَنْ ضَاجَعَ بَهِيمَةً حَتْماً يُقْتَلُ.١٩
20 ੨੦ ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।
مَنْ يُقَرِّبْ ذَبَائِحَ لِآلِهَةٍ غَيْرِ الرَّبِّ وَحْدَهُ، يُبَدْ.٢٠
21 ੨੧ ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
لَا تَضْطَهِدْ غَرِيباً وَلا تُضَايِقْهُ، فَقَدْ كُنْتُمْ غُرَبَاءَ فِي دِيَارِ مِصْرَ.٢١
22 ੨੨ ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।
لَا تُسِئْ إِلَى أَرْمَلَةٍ أَوْ يَتِيمٍ،٢٢
23 ੨੩ ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
لأَنَّكَ إِنْ أَسَأْتَ إِلَيْهِمَا وَصَرَخَا إِلَيَّ أَسْمَعْ صُرَاخَهُمَا،٢٣
24 ੨੪ ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
فَيَحْتَدِمُ غَضَبِي وَأَقْتُلُكُمْ بِالسَّيْفِ، فَتُصْبِحُ زَوْجَاتُكُمْ أَرَامِلَ وَأَوْلادُكُمْ يَتَامَى.٢٤
25 ੨੫ ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
إِنْ أَقْرَضْتَ فَقِيراً مِنْ شَعْبِيَ الْمُقِيمِ عِنْدَكَ فَلا تُعَامِلْهُ كَالْمُرَابيِ، وَلا تَتَقَاضَ مِنْهُ فَائِدَةً.٢٥
26 ੨੬ ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
إِذَا اسْتَرْهَنْتَ ثَوْبَ صَاحِبِكَ لِقَاءَ دَيْنٍ، فَرُدَّهُ إِلَيْهِ عِنْدَ مَغِيبِ الشَّمْسِ،٢٦
27 ੨੭ ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
لأَنَّ ذَلِكَ الثَّوْبَ هُوَ ثَوْبُهُ الَّذِي يَقِي بِهِ بَدَنَهُ، وَإلَّا فَبِأَيِّ شَيْءٍ يَنَامُ؟ إِذَا صَرَخَ إِلَيَّ أَسْمَعُهُ لأَنِّي رَحِيمٌ.٢٧
28 ੨੮ ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।
لَا تَشْتِمِ الْقُضَاةَ وَلا تَلْعَنْ رُؤَسَاءَ شَعْبِكَ.٢٨
29 ੨੯ ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।
لَا تُؤَخِّرْ تَقْدِيمَ بَاكُورَةِ مَحْصُولِ بَيْدَرِكَ وَمَعْصَرَتِكَ، وَأَعْطِنِي أَبْكَارَ بَنِيكَ.٢٩
30 ੩੦ ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।
وَكَذَلِكَ تَفْعَلُ بِبَقَرِكَ وَغَنَمِكَ. سَبْعَةَ أَيَّامٍ تُبْقِي الْبِكْرَ مَعَ أُمِّهِ، وَفِي يَوْمِهِ الثَّامِنِ تُقَدِّمُهُ لِي.٣٠
31 ੩੧ ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।
وَتَكُونُونَ لِي شَعْباً مُقَدَّساً. لَا تَأْكُلُوا لَحْمَ فَرِيسَةٍ فِي الصَّحْرَاءِ، بَلِ اطْرَحُوهُ طَعَاماً لِلْكِلابِ.٣١

< ਕੂਚ 22 >