< ਕੂਚ 22 >

1 ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।
כִּי יִגְנֹֽב־אִישׁ שׁוֹר אוֹ־שֶׂה וּטְבָחוֹ אוֹ מְכָרוֹ חֲמִשָּׁה בָקָר יְשַׁלֵּם תַּחַת הַשּׁוֹר וְאַרְבַּע־צֹאן תַּחַת הַשֶּֽׂה׃
2 ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ।
אִם־בַּמַּחְתֶּרֶת יִמָּצֵא הַגַּנָּב וְהֻכָּה וָמֵת אֵין לוֹ דָּמִֽים׃
3 ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।
אִם־זָרְחָה הַשֶּׁמֶשׁ עָלָיו דָּמִים לוֹ שַׁלֵּם יְשַׁלֵּם אִם־אֵין לוֹ וְנִמְכַּר בִּגְנֵבָתֽוֹ׃
4 ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ।
אִֽם־הִמָּצֵא תִמָּצֵא בְיָדוֹ הַגְּנֵבָה מִשּׁוֹר עַד־חֲמוֹר עַד־שֶׂה חַיִּים שְׁנַיִם יְשַׁלֵּֽם׃
5 ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।
כִּי יַבְעֶר־אִישׁ שָׂדֶה אוֹ־כֶרֶם וְשִׁלַּח אֶת־בעירה בְּעִירוֹ וּבִעֵר בִּשְׂדֵה אַחֵר מֵיטַב שָׂדֵהוּ וּמֵיטַב כַּרְמוֹ יְשַׁלֵּֽם
6 ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।
כִּֽי־תֵצֵא אֵשׁ וּמָצְאָה קֹצִים וְנֶאֱכַל גָּדִישׁ אוֹ הַקָּמָה אוֹ הַשָּׂדֶה שַׁלֵּם יְשַׁלֵּם הַמַּבְעִר אֶת־הַבְּעֵרָֽה׃
7 ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ।
כִּֽי־יִתֵּן אִישׁ אֶל־רֵעֵהוּ כֶּסֶף אֽוֹ־כֵלִים לִשְׁמֹר וְגֻנַּב מִבֵּית הָאִישׁ אִם־יִמָּצֵא הַגַּנָּב יְשַׁלֵּם שְׁנָֽיִם׃
8 ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।
אִם־לֹא יִמָּצֵא הַגַּנָּב וְנִקְרַב בַּֽעַל־הַבַּיִת אֶל־הָֽאֱלֹהִים אִם־לֹא שָׁלַח יָדוֹ בִּמְלֶאכֶת רֵעֵֽהוּ׃
9 ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।
עַֽל־כָּל־דְּבַר־פֶּשַׁע עַל־שׁוֹר עַל־חֲמוֹר עַל־שֶׂה עַל־שַׂלְמָה עַל־כָּל־אֲבֵדָה אֲשֶׁר יֹאמַר כִּי־הוּא זֶה עַד הָֽאֱלֹהִים יָבֹא דְּבַר־שְׁנֵיהֶם אֲשֶׁר יַרְשִׁיעֻן אֱלֹהִים יְשַׁלֵּם שְׁנַיִם לְרֵעֵֽהוּ׃
10 ੧੦ ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ
כִּֽי־יִתֵּן אִישׁ אֶל־רֵעֵהוּ חֲמוֹר אוֹ־שׁוֹר אוֹ־שֶׂה וְכָל־בְּהֵמָה לִשְׁמֹר וּמֵת אוֹ־נִשְׁבַּר אוֹ־נִשְׁבָּה אֵין רֹאֶֽה׃
11 ੧੧ ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।
שְׁבֻעַת יְהוָה תִּהְיֶה בֵּין שְׁנֵיהֶם אִם־לֹא שָׁלַח יָדוֹ בִּמְלֶאכֶת רֵעֵהוּ וְלָקַח בְּעָלָיו וְלֹא יְשַׁלֵּֽם׃
12 ੧੨ ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।
וְאִם־גָּנֹב יִגָּנֵב מֵעִמּוֹ יְשַׁלֵּם לִבְעָלָֽיו׃
13 ੧੩ ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।
אִם־טָרֹף יִטָּרֵף יְבִאֵהוּ עֵד הַטְּרֵפָה לֹא יְשַׁלֵּֽם׃
14 ੧੪ ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।
וְכִֽי־יִשְׁאַל אִישׁ מֵעִם רֵעֵהוּ וְנִשְׁבַּר אוֹ־מֵת בְּעָלָיו אֵין־עִמּוֹ שַׁלֵּם יְשַׁלֵּֽם׃
15 ੧੫ ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।
אִם־בְּעָלָיו עִמּוֹ לֹא יְשַׁלֵּם אִם־שָׂכִיר הוּא בָּא בִּשְׂכָרֽוֹ׃
16 ੧੬ ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ।
וְכִֽי־יְפַתֶּה אִישׁ בְּתוּלָה אֲשֶׁר לֹא־אֹרָשָׂה וְשָׁכַב עִמָּהּ מָהֹר יִמְהָרֶנָּה לּוֹ לְאִשָּֽׁה׃
17 ੧੭ ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।
אִם־מָאֵן יְמָאֵן אָבִיהָ לְתִתָּהּ לוֹ כֶּסֶף יִשְׁקֹל כְּמֹהַר הַבְּתוּלֹֽת׃
18 ੧੮ ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।
מְכַשֵּׁפָה לֹא תְחַיֶּֽה׃
19 ੧੯ ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
כָּל־שֹׁכֵב עִם־בְּהֵמָה מוֹת יוּמָֽת׃
20 ੨੦ ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।
זֹבֵחַ לָאֱלֹהִים יָֽחֳרָם בִּלְתִּי לַיהוָה לְבַדּֽוֹ׃
21 ੨੧ ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
וְגֵר לֹא־תוֹנֶה וְלֹא תִלְחָצֶנּוּ כִּֽי־גֵרִים הֱיִיתֶם בְּאֶרֶץ מִצְרָֽיִם׃
22 ੨੨ ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।
כָּל־אַלְמָנָה וְיָתוֹם לֹא תְעַנּֽוּן׃
23 ੨੩ ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
אִם־עַנֵּה תְעַנֶּה אֹתוֹ כִּי אִם־צָעֹק יִצְעַק אֵלַי שָׁמֹעַ אֶשְׁמַע צַעֲקָתֽוֹ׃
24 ੨੪ ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
וְחָרָה אַפִּי וְהָרַגְתִּי אֶתְכֶם בֶּחָרֶב וְהָיוּ נְשֵׁיכֶם אַלְמָנוֹת וּבְנֵיכֶם יְתֹמִֽים׃
25 ੨੫ ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
אִם־כֶּסֶף ׀ תַּלְוֶה אֶת־עַמִּי אֶת־הֶֽעָנִי עִמָּךְ לֹא־תִהְיֶה לוֹ כְּנֹשֶׁה לֹֽא־תְשִׂימוּן עָלָיו נֶֽשֶׁךְ׃
26 ੨੬ ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
אִם־חָבֹל תַּחְבֹּל שַׂלְמַת רֵעֶךָ עַד־בֹּא הַשֶּׁמֶשׁ תְּשִׁיבֶנּוּ לֽוֹ׃
27 ੨੭ ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
כִּי הִוא כסותה כְסוּתוֹ לְבַדָּהּ הִוא שִׂמְלָתוֹ לְעֹרוֹ בַּמֶּה יִשְׁכָּב וְהָיָה כִּֽי־יִצְעַק אֵלַי וְשָׁמַעְתִּי כִּֽי־חַנּוּן אָֽנִי׃
28 ੨੮ ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।
אֱלֹהִים לֹא תְקַלֵּל וְנָשִׂיא בְעַמְּךָ לֹא תָאֹֽר׃
29 ੨੯ ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।
מְלֵאָתְךָ וְדִמְעֲךָ לֹא תְאַחֵר בְּכוֹר בָּנֶיךָ תִּתֶּן־לִּֽי׃
30 ੩੦ ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।
כֵּֽן־תַּעֲשֶׂה לְשֹׁרְךָ לְצֹאנֶךָ שִׁבְעַת יָמִים יִהְיֶה עִם־אִמּוֹ בַּיּוֹם הַשְּׁמִינִי תִּתְּנוֹ־לִֽי׃
31 ੩੧ ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।
וְאַנְשֵׁי־קֹדֶשׁ תִּהְיוּן לִי וּבָשָׂר בַּשָּׂדֶה טְרֵפָה לֹא תֹאכֵלוּ לַכֶּלֶב תַּשְׁלִכוּן אֹתֽוֹ׃

< ਕੂਚ 22 >