< ਕੂਚ 23 >

1 ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।
“不可随伙布散谣言;不可与恶人连手妄作见证。
2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।
不可随众行恶;不可在争讼的事上随众偏行,作见证屈枉正直;
3 ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ।
也不可在争讼的事上偏护穷人。
4 ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ।
“若遇见你仇敌的牛或驴失迷了路,总要牵回来交给他。
5 ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।
若看见恨你人的驴压卧在重驮之下,不可走开,务要和驴主一同抬开重驮。
6 ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ।
“不可在穷人争讼的事上屈枉正直。
7 ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।
当远离虚假的事。不可杀无辜和有义的人,因我必不以恶人为义。
8 ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
不可受贿赂;因为贿赂能叫明眼人变瞎了,又能颠倒义人的话。
9 ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ।
“不可欺压寄居的;因为你们在埃及地作过寄居的,知道寄居的心。”
10 ੧੦ ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ।
“六年你要耕种田地,收藏土产,
11 ੧੧ ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।
只是第七年要叫地歇息,不耕不种,使你民中的穷人有吃的;他们所剩下的,野兽可以吃。你的葡萄园和橄榄园也要照样办理。
12 ੧੨ ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।
“六日你要做工,第七日要安息,使牛、驴可以歇息,并使你婢女的儿子和寄居的都可以舒畅。
13 ੧੩ ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।
“凡我对你们说的话,你们要谨守。别神的名,你不可提,也不可从你口中传说。”
14 ੧੪ ਤੂੰ ਸਾਲ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ।
“一年三次,你要向我守节。
15 ੧੫ ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।
你要守除酵节,照我所吩咐你的,在亚笔月内所定的日期,吃无酵饼七天。谁也不可空手朝见我,因为你是这月出了埃及。
16 ੧੬ ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।
又要守收割节,所收的是你田间所种、劳碌得来初熟之物。并在年底收藏,要守收藏节。
17 ੧੭ ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਪੁਰਖ ਪ੍ਰਭੂ ਯਹੋਵਾਹ ਅੱਗੇ ਹਾਜ਼ਰ ਹੋਣ।
一切的男丁要一年三次朝见主耶和华。
18 ੧੮ ਤੂੰ ਮੇਰੇ ਬਲੀ ਪਸ਼ੂ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾ। ਨਾ ਮੇਰੇ ਪਰਬ ਦੇ ਚੜ੍ਹਾਵੇ ਦੀ ਚਰਬੀ ਸਾਰੀ ਰਾਤ ਸਵੇਰ ਤੱਕ ਰਹੇ।
“不可将我祭牲的血和有酵的饼一同献上;也不可将我节上祭牲的脂油留到早晨。
19 ੧੯ ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
“地里首先初熟之物要送到耶和华—你 神的殿。 “不可用山羊羔母的奶煮山羊羔。”
20 ੨੦ ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
“看哪,我差遣使者在你前面,在路上保护你,领你到我所预备的地方去。
21 ੨੧ ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ ਹੈ।
他是奉我名来的;你们要在他面前谨慎,听从他的话,不可惹他,因为他必不赦免你们的过犯。
22 ੨੨ ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ।
“你若实在听从他的话,照着我一切所说的去行,我就向你的仇敌作仇敌,向你的敌人作敌人。
23 ੨੩ ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ।
“我的使者要在你前面行,领你到亚摩利人、赫人、比利洗人、迦南人、希未人、耶布斯人那里去,我必将他们剪除。
24 ੨੪ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ।
你不可跪拜他们的神,不可事奉他,也不可效法他们的行为,却要把神像尽行拆毁,打碎他们的柱像。
25 ੨੫ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।
你们要事奉耶和华—你们的 神,他必赐福与你的粮与你的水,也必从你们中间除去疾病。
26 ੨੬ ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।
你境内必没有坠胎的,不生产的。我要使你满了你年日的数目。
27 ੨੭ ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।
凡你所到的地方,我要使那里的众民在你面前惊骇,扰乱,又要使你一切仇敌转背逃跑。
28 ੨੮ ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ।
我要打发黄蜂飞在你前面,把希未人、迦南人、赫人撵出去。
29 ੨੯ ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ।
我不在一年之内将他们从你面前撵出去,恐怕地成为荒凉,野地的兽多起来害你。
30 ੩੦ ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ-ਹੌਲੀ ਧੱਕਾਂਗਾ ਜਦ ਤੱਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ।
我要渐渐地将他们从你面前撵出去,等到你的人数加多,承受那地为业。
31 ੩੧ ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।
我要定你的境界,从红海直到非利士海,又从旷野直到大河。我要将那地的居民交在你手中,你要将他们从你面前撵出去。
32 ੩੨ ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ।
不可和他们并他们的神立约。
33 ੩੩ ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ।
他们不可住在你的地上,恐怕他们使你得罪我。你若事奉他们的神,这必成为你的网罗。”

< ਕੂਚ 23 >