< ਕੂਚ 23 >
1 ੧ ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।
Do not let a false statement go further; do not make an agreement with evil-doers to be a false witness.
2 ੨ ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।
Do not be moved to do wrong by the general opinion, or give the support of your words to a wrong decision:
3 ੩ ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ।
But, on the other hand, do not be turned from what is right in order to give support to a poor man's cause.
4 ੪ ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ।
If you come across the ox or the ass of one who is no friend to you wandering from its way, you are to take it back to him.
5 ੫ ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।
If you see the ass of one who has no love for you bent down to the earth under the weight which is put on it, you are to come to its help, even against your desire.
6 ੬ ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ।
Let no wrong decisions be given in the poor man's cause.
7 ੭ ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।
Keep yourselves far from any false business; never let the upright or him who has done no wrong be put to death: for I will make the evil-doer responsible for his sin.
8 ੮ ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
Take no rewards in a cause: for rewards make blind those who have eyes to see, and make the decisions of the upright false.
9 ੯ ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ।
Do not be hard on the man from a strange country who is living among you; for you have had experience of the feelings of one who is far from the land of his birth, because you yourselves were living in Egypt, in a strange land.
10 ੧੦ ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ।
For six years put seed into your fields and get in the increase;
11 ੧੧ ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।
But in the seventh year let the land have a rest and be unplanted; so that the poor may have food from it: and let the beasts of the field take the rest. Do the same with your vine-gardens and your olive-trees.
12 ੧੨ ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।
For six days do your work, and on the seventh day keep the Sabbath; so that your ox and your ass may have rest, together with the son of your servant and the man from a strange land living among you.
13 ੧੩ ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।
Take note of all these things which I have said to you, and let not the names of other gods come into your minds or from your lips.
14 ੧੪ ਤੂੰ ਸਾਲ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ।
Three times in the year you are to keep a feast to me.
15 ੧੫ ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।
You are to keep the feast of unleavened bread; for seven days let your bread be without leaven, as I gave you orders, at the regular time in the month Abib (for in it you came out of Egypt); and let no one come before me without an offering:
16 ੧੬ ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।
And the feast of the grain-cutting, the first-fruits of your planted fields: and the feast at the start of the year, when you have got in all the fruit from your fields.
17 ੧੭ ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਪੁਰਖ ਪ੍ਰਭੂ ਯਹੋਵਾਹ ਅੱਗੇ ਹਾਜ਼ਰ ਹੋਣ।
Three times in the year let all your males come before the Lord God.
18 ੧੮ ਤੂੰ ਮੇਰੇ ਬਲੀ ਪਸ਼ੂ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾ। ਨਾ ਮੇਰੇ ਪਰਬ ਦੇ ਚੜ੍ਹਾਵੇ ਦੀ ਚਰਬੀ ਸਾਰੀ ਰਾਤ ਸਵੇਰ ਤੱਕ ਰਹੇ।
Do not give the blood of my offering with leavened bread; and do not let the fat of my feast be kept all night till the morning.
19 ੧੯ ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
The best of the first-fruits of your land are to be taken into the house of the Lord your God. The young goat is not to be cooked in its mother's milk.
20 ੨੦ ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
See, I am sending an angel before you, to keep you on your way and to be your guide into the place which I have made ready for you.
21 ੨੧ ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ ਹੈ।
Give attention to him and give ear to his voice; do not go against him; for your wrongdoing will not be overlooked by him, because my name is in him.
22 ੨੨ ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ।
But if you truly give ear to his voice, and do whatever I say, then I will be against those who are against you, fighting those who are fighting you.
23 ੨੩ ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ।
And my angel will go before you, guiding you into the land of the Amorite and the Hittite and the Perizzite and the Canaanite and the Hivite and the Jebusite, and they will be cut off by my hand.
24 ੨੪ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ।
Do not go down on your faces and give worship to their gods, or do as they do; but overcome them completely, and let their pillars be broken down.
25 ੨੫ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।
And give worship to the Lord your God, who will send his blessing on your bread and on your water; and I will take all disease away from among you.
26 ੨੬ ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।
All your animals will give birth without loss, not one will be without young in all your land; I will give you a full measure of life.
27 ੨੭ ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।
I will send my fear before you, putting to flight all the people to whom you come; all those who are against you will go in flight, turning their backs before you.
28 ੨੮ ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ।
I will send hornets before you, driving out the Hivite and the Canaanite and the Hittite before your face.
29 ੨੯ ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ।
I will not send them all out in one year, for fear that their land may become waste, and the beasts of the field be increased overmuch against you.
30 ੩੦ ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ-ਹੌਲੀ ਧੱਕਾਂਗਾ ਜਦ ਤੱਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ।
Little by little I will send them away before you, till your numbers are increased and you take up your heritage in the land.
31 ੩੧ ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।
I will let the limits of your land be from the Red Sea to the sea of the Philistines, and from the waste land to the river Euphrates: for I will give the people of those lands into your power; and you will send them out before you.
32 ੩੨ ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ।
Make no agreement with them or with their gods.
33 ੩੩ ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ।
Let them not go on living in your land, or they will make you do evil against me: for if you give worship to their gods, it will certainly be a cause of sin to you.