< ਕੂਚ 24 >

1 ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ।
וְאֶל־מֹשֶׁה אָמַר עֲלֵה אֶל־יְהוָה אַתָּה וְאַהֲרֹן נָדָב וַאֲבִיהוּא וְשִׁבְעִים מִזִּקְנֵי יִשְׂרָאֵל וְהִשְׁתַּחֲוִיתֶם מֵרָחֹֽק׃
2 ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ।
וְנִגַּשׁ מֹשֶׁה לְבַדּוֹ אֶל־יְהוָה וְהֵם לֹא יִגָּשׁוּ וְהָעָם לֹא יַעֲלוּ עִמּֽוֹ׃
3 ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ।
וַיָּבֹא מֹשֶׁה וַיְסַפֵּר לָעָם אֵת כָּל־דִּבְרֵי יְהוָה וְאֵת כָּל־הַמִּשְׁפָּטִים וַיַּעַן כָּל־הָעָם קוֹל אֶחָד וַיֹּאמְרוּ כָּל־הַדְּבָרִים אֲשֶׁר־דִּבֶּר יְהוָה נַעֲשֶֽׂה׃
4 ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ।
וַיִּכְתֹּב מֹשֶׁה אֵת כָּל־דִּבְרֵי יְהוָה וַיַּשְׁכֵּם בַּבֹּקֶר וַיִּבֶן מִזְבֵּחַ תַּחַת הָהָר וּשְׁתֵּים עֶשְׂרֵה מַצֵּבָה לִשְׁנֵים עָשָׂר שִׁבְטֵי יִשְׂרָאֵֽל׃
5 ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।
וַיִּשְׁלַח אֶֽת־נַעֲרֵי בְּנֵי יִשְׂרָאֵל וַיּֽ͏ַעֲלוּ עֹלֹת וַֽיִּזְבְּחוּ זְבָחִים שְׁלָמִים לַיהוָה פָּרִֽים׃
6 ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ
וַיִּקַּח מֹשֶׁה חֲצִי הַדָּם וַיָּשֶׂם בָּאַגָּנֹת וַחֲצִי הַדָּם זָרַק עַל־הַמִּזְבֵּֽחַ׃
7 ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ।
וַיִּקַּח סֵפֶר הַבְּרִית וַיִּקְרָא בְּאָזְנֵי הָעָם וַיֹּאמְרוּ כֹּל אֲשֶׁר־דִּבֶּר יְהוָה נַעֲשֶׂה וְנִשְׁמָֽע׃
8 ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ।
וַיִּקַּח מֹשֶׁה אֶת־הַדָּם וַיִּזְרֹק עַל־הָעָם וַיֹּאמֶר הִנֵּה דַֽם־הַבְּרִית אֲשֶׁר כָּרַת יְהוָה עִמָּכֶם עַל כָּל־הַדְּבָרִים הָאֵֽלֶּה׃
9 ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ।
וַיַּעַל מֹשֶׁה וְאַהֲרֹן נָדָב וַאֲבִיהוּא וְשִׁבְעִים מִזִּקְנֵי יִשְׂרָאֵֽל׃
10 ੧੦ ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕ ਅਕਾਸ਼ ਹੀ ਵਰਗੀ ਸੀ।
וַיִּרְאוּ אֵת אֱלֹהֵי יִשְׂרָאֵל וְתַחַת רַגְלָיו כְּמַעֲשֵׂה לִבְנַת הַסַּפִּיר וּכְעֶצֶם הַשָּׁמַיִם לָטֹֽהַר׃
11 ੧੧ ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ।
וְאֶל־אֲצִילֵי בְּנֵי יִשְׂרָאֵל לֹא שָׁלַח יָדוֹ וַֽיֶּחֱזוּ אֶת־הָאֱלֹהִים וַיֹּאכְלוּ וַיִּשְׁתּֽוּ׃
12 ੧੨ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ।
וַיֹּאמֶר יְהוָה אֶל־מֹשֶׁה עֲלֵה אֵלַי הָהָרָה וֶהְיֵה־שָׁם וְאֶתְּנָה לְךָ אֶת־לֻחֹת הָאֶבֶן וְהַתּוֹרָה וְהַמִּצְוָה אֲשֶׁר כָּתַבְתִּי לְהוֹרֹתָֽם׃
13 ੧੩ ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।
וַיָּקָם מֹשֶׁה וִיהוֹשֻׁעַ מְשָׁרְתוֹ וַיַּעַל מֹשֶׁה אֶל־הַר הָאֱלֹהִֽים׃
14 ੧੪ ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ।
וְאֶל־הַזְּקֵנִים אָמַר שְׁבוּ־לָנוּ בָזֶה עַד אֲשֶׁר־נָשׁוּב אֲלֵיכֶם וְהִנֵּה אַהֲרֹן וְחוּר עִמָּכֶם מִי־בַעַל דְּבָרִים יִגַּשׁ אֲלֵהֶֽם׃
15 ੧੫ ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ।
וַיַּעַל מֹשֶׁה אֶל־הָהָר וַיְכַס הֶעָנָן אֶת־הָהָֽר׃
16 ੧੬ ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ।
וַיִּשְׁכֹּן כְּבוֹד־יְהוָה עַל־הַר סִינַי וַיְכַסֵּהוּ הֶעָנָן שֵׁשֶׁת יָמִים וַיִּקְרָא אֶל־מֹשֶׁה בַּיּוֹם הַשְּׁבִיעִי מִתּוֹךְ הֶעָנָֽן׃
17 ੧੭ ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ।
וּמַרְאֵה כְּבוֹד יְהוָה כְּאֵשׁ אֹכֶלֶת בְּרֹאשׁ הָהָר לְעֵינֵי בְּנֵי יִשְׂרָאֵֽל׃
18 ੧੮ ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।
וַיָּבֹא מֹשֶׁה בְּתוֹךְ הֶעָנָן וַיַּעַל אֶל־הָהָר וַיְהִי מֹשֶׁה בָּהָר אַרְבָּעִים יוֹם וְאַרְבָּעִים לָֽיְלָה׃

< ਕੂਚ 24 >