< ਕੂਚ 25 >
1 ੧ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ
여호와께서 모세에게 일러 가라사대
2 ੨ ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ।
이스라엘 자손에게 명하여 내게 예물을 가져오라 하고 무릇 즐거운 마음으로 내는 자에게서 내게 드리는 것을 너희는 받을지니라
3 ੩ ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ
너희가 그들에게서 받을 예물은 이러하니 금과 은과 놋과
4 ੪ ਨੀਲਾ, ਬੈਂਗਣੀ, ਕਿਰਮਚੀ ਰੰਗ ਅਤੇ ਮਹੀਨ ਕਤਾਨ ਅਤੇ ਪਸ਼ਮ
청색, 자색, 홍색실과, 가는 베실과, 염소털과,
5 ੫ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
붉은 물 들인 수양의 가죽과, 해달의 가죽과, 조각목과,
6 ੬ ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ
등유와 관유에 드는 향품과 분향할 향을 만들 향품과
7 ੭ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
호마노며 에봇과 흉패에 물릴 보석이니라
8 ੮ ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ।
내가 그들 중에 거할 성소를 그들을 시켜 나를 위하여 짓되
9 ੯ ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।
무릇 내가 네게 보이는대로 장막의 식양과 그 기구의 식양을 따라 지을지니라
10 ੧੦ ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।
그들은 조각목으로 궤를 짓되 장이 이 규빗 반, 광이 일 규빗 반, 고가 일 규빗 반이 되게 하고
11 ੧੧ ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫ਼ੇਰੇ ਬਣਾਈਂ।
너는 정금으로 그것을 싸되 그 안팎을 싸고 윗가로 돌아가며 금테를 두르고
12 ੧੨ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ।
금고리 넷을 부어 만들어 그 네 발에 달되 이편에 두 고리요, 저편에 두 고리며
13 ੧੩ ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ।
조각목으로 채를 만들고 금으로 싸고
14 ੧੪ ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
그 채를 궤 양편 고리에 꿰어서 궤를 메게 하며
15 ੧੫ ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ।
채를 궤의 고리에 꿴대로 두고 빼어내지 말지며
16 ੧੬ ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।
내가 네게 줄 증거판을 궤 속에 둘지며
17 ੧੭ ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ।
정금으로 속죄소를 만들되 장이 이 규빗 반, 광이 일 규빗 반이 되게 하고
18 ੧੮ ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।
금으로 그룹 둘을 속죄소 두 끝에 쳐서 만들되
19 ੧੯ ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ।
한 그룹은 이 끝에, 한 그룹은 저 끝에 곧 속죄소 두 끝에 속죄소와 한 덩이로 연하게 할지며
20 ੨੦ ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ।
그룹들은 그 날개를 높이 펴서 그 날개로 속죄소를 덮으며 그 얼굴을 서로 대하여 속죄소를 향하게 하고
21 ੨੧ ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ।
속죄소를 궤 위에 얹고 내가 네게 줄 증거판을 궤 속에 넣으라
22 ੨੨ ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।
거기서 내가 너와 만나고 속죄소 위 곧 증거궤 위에 있는 두 그룹 사이에서 내가 이스라엘 자손을 위하여 네게 명할 모든 일을 네게 이르리라
23 ੨੩ ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ।
너는 조각목으로 상을 만들되 장이 이 규빗, 광이 일 규빗, 고가 일 규빗 반이 되게 하고
24 ੨੪ ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।
정금으로 싸고 주위에 금테를 두르고
25 ੨੫ ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।
그 사면에 손바닥 넓이만한 턱을 만들고 그 턱 주위에 금으로 테를 만들고
26 ੨੬ ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ।
그것을 위하여 금고리 넷을 만들어 네 발위 네 모퉁이에 달되
27 ੨੭ ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ।
턱 곁에 달라 이는 상 멜 채를 꿸 곳이며
28 ੨੮ ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ।
또 조각목으로 그 채를 만들고 금으로 싸라 상을 이것으로 멜 것이니라
29 ੨੯ ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ।
너는 대접과, 숟가락과, 병과 붓는 잔을 만들되 정금으로 만들지며
30 ੩੦ ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।
상 위에 진설병을 두어 항상 내 앞에 있게 할지니라!
31 ੩੧ ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ।
너는 정금으로 등대를 쳐서 만들되 그 밑판과, 줄기와, 잔과, 꽃받침과, 꽃을 한 덩이로 연하게 하고
32 ੩੨ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
가지 여섯을 등대 곁에서 나오게 하되 그 세 가지는 이편으로 나오고 그 세 가지는 저편으로 나오게 하며
33 ੩੩ ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ।
이편 가지에 살구 꽃 형상의 잔 셋과 꽃받침과 꽃이 있게 하고 저편 가지에도 살구꽃 형상의 잔 셋과 꽃받침과 꽃이 있게 하여 등대에서 나온 여섯 가지를 같게 할지며
34 ੩੪ ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ
등대 줄기에는 살구꽃 형상의 잔 넷과 꽃받침과 꽃이 있게 하고
35 ੩੫ ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ।
등대에서 나온 여섯 가지를 위하여 꽃받침이 있게 하되 두 가지 아래 한 꽃받침이 있어 줄기와 연하게 하며 또 두 가지 아래 한 꽃받침이 있어 줄기와 연하게 하고
36 ੩੬ ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ।
그 꽃받침과 가지를 줄기와 연하게 하여 전부를 정금으로 쳐 만들고
37 ੩੭ ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ।
등잔 일곱을 만들어 그 위에 두어 앞을 비추게 하며
38 ੩੮ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ
그 불집게와 불똥 그릇도 정금으로 만들지니
39 ੩੯ ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।
등대와 이 모든 기구를 정금 한 달란트로 만들되
40 ੪੦ ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।
너는 삼가 이 산에서 네게 보인 식양대로 할지니라!