< ਕੂਚ 26 >
1 ੧ ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।
“फिर पवित्र स्थान के लिए कुशल कारीगरों द्वारा दस पर्दे बनाना, जो बंटी हुई मलमल और नीले, बैंगनी और लाल रंग के कपड़ों से बने हों और उस पर कढ़ाई के काम किए हुए करूबों के चित्र हों.
2 ੨ ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
हर पर्दे की लंबाई बारह मीटर साठ सेंटीमीटर और चौड़ाई एक मीटर अस्सी सेंटीमीटर हो. हर पर्दा एक ही नाप का हो.
3 ੩ ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।
पांच पर्दों को एक साथ जोड़ना और इसी प्रकार दूसरे पांच पर्दे भी एक साथ जुड़े.
4 ੪ ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
फिर पहले पांच पर्दे के किनारी पर तथा इसी तरह दूसरी पांच पर्दे के किनारी पर भी नीले रंग का फंदा बनाना.
5 ੫ ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।
एक पर्दे में पचास फंदे और दूसरे में भी पचास फंदे. वे फंदे एक दूसरे के सामने बनाना.
6 ੬ ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ।
फिर, सोने के पचास अंकुड़े बनवाना. और उन अंकुड़ों से दोनों पर्दों को मिलाना, जिससे पवित्र स्थान मिलकर एक हो जाए.
7 ੭ ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।
“फिर बकरे के रोमों से ग्यारह पर्दे बनवाना जो पवित्र स्थान के ऊपर का हिस्सा है.
8 ੮ ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।
हर पर्दे की लंबाई साढ़े तेरह मीटर और चौड़ाई एक मीटर अस्सी सेंटीमीटर हो. ग्यारहों पर्दे एक ही नाप के हों.
9 ੯ ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।
उन पर्दों में पांच को जोड़कर एक पर्दा बनवाना. और बाकी छः पर्दों को जोड़कर एक और पर्दा बनवाना. छठे पर्दे को तंबू के सामने मोड़ देना.
10 ੧੦ ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।
और दोनों अलग-अलग पर्दों की एक-एक किनारी पर पचास-पचास फंदे लगाना.
11 ੧੧ ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ।
फिर कांसे के पचास अंकुड़े बनवाना. उन अंकुड़ों में फंदे लगवाना और तंबू के दोनों तरफ इस प्रकार जोड़ना कि वे एक बन जाए.
12 ੧੨ ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।
पर्दों का जो भाग बचा है, उसका आधा भाग पवित्र स्थान के पीछे लटका देना
13 ੧੩ ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।
और पर्दों की लंबाई में बचा हुआ भाग पवित्र स्थान के दोनों तरफ ढकने के लिए पैंतालीस-पैंतालीस सेंटीमीटर दोनों ओर लटका हुआ छोड़ देना.
14 ੧੪ ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।
तंबू के लिए लाल रंग से रंगी हुई भेडों की खाल का एक ओढ़ना बनवाना और फिर उसके ऊपर लगाने के लिए सूस के चमड़े का एक और ओढ़ना बनवाना.
15 ੧੫ ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।
“फिर पवित्र स्थान को खड़ा करने के लिए बबूल की लकड़ी के तख्ते बनवाना.
16 ੧੬ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ
हर तख्ते की लंबाई साढ़े चार मीटर और चौड़ाई साढ़े सड़सठ सेंटीमीटर की हो.
17 ੧੭ ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ।
तख्ते को जोड़ने के लिए दो समानांतर चूल्हे हों. पवित्र स्थान के सब तख्ते इसी तरह बनवाना.
18 ੧੮ ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ
पवित्र स्थान के लिए बीस तख्ते दक्षिण की ओर बनवाना.
19 ੧੯ ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
उनके नीचे चांदी की चालीस कुर्सियां बनवाना जो तख्तों के नीचे रखी जायेंगी. हर तख्ते के नीचे उसकी दो चूलों के लिए दो कुर्सियां बनवाना.
20 ੨੦ ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ
और इसी प्रकार उत्तर की ओर भी बीस तख्ते बनवाना.
21 ੨੧ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।
और चांदी की चालीस कुर्सियां, हर एक तख्ते के नीचे दो कुर्सियां बनवाना.
22 ੨੨ ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।
पवित्र स्थान के पीछे पश्चिम की ओर छः तख्ते बनवाना.
23 ੨੩ ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ
और पीछे के भाग के कोनों के लिए दो तख्ते बनवाना.
24 ੨੪ ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ
कोने के दोनों तख्ते एक साथ जोड़ देना चाहिए. तले में दोनों तख्तों की खूंटियां चांदी के एक ही आधार में लगेंगी और दोनों भाग ऊपर से जुड़े हों, और नीचे का भाग अलग हो.
25 ੨੫ ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ।
इस प्रकार आठ तख्ते बनवाना, जिनके नीचे चांदी की सोलह कुर्सियां हों, हर तख्ते के नीचे दो कुर्सियां हों.
26 ੨੬ ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ।
“फिर बबूल की लकड़ी की छड़ें बनवाना. अर्थात् पवित्र स्थान की एक तरफ के तख्तों के लिए पांच छड़ें हों,
27 ੨੭ ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
और तथा पवित्र स्थान की दूसरी तरफ के तख्तों के लिए पांच कड़े तथा पवित्र स्थान के पश्चिमी दिशा के तख्ते के लिए पांच कड़े बनवाना.
28 ੨੮ ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ।
तख्ते के एक तरफ से दूसरी तरफ जाने के लिए तख्ते के बीच में कड़े बनवाना.
29 ੨੯ ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।
तख्तों के ऊपर सोना लगवाना और कड़े में भी सोना लगवाना. लकड़े की डंड़ियों को भी सोना लगवाना.
30 ੩੦ ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।
“इसी प्रकार पवित्र स्थान को बनाना, जैसे तुमको पर्वत पर दिखाया गया था.
31 ੩੧ ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।
“फिर नीले, बैंगनी और लाल रंग के कपड़ों से और बंटी हुई मलमल से एक बीच वाला पर्दा बनवाना, जिस पर कढ़ाई के काम द्वारा करूबों के रूप बने हुए हों.
32 ੩੨ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।
बबूल की लकड़ी के चार खंभे बनवाना और उनके ऊपर सोना लगाना. इन खंभों पर पर्दों के लिए सोने की कड़ियां और चांदी की चार कुर्सियां बनवाना.
33 ੩੩ ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।
बीचवाले पर्दे को अंकुड़ियों के नीचे लटकाकर उसकी आड़ में साक्षी पत्र का संदूक अंदर रखना. बीचवाले पर्दे के एक तरफ पवित्र स्थान तथा दूसरी तरफ परम पवित्र स्थान होगा.
34 ੩੪ ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।
परम पवित्र स्थान में साक्षी पत्र के संदूक के ऊपर करुणासन को रखना.
35 ੩੫ ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।
पर्दे के बाहर पवित्र स्थान के उत्तरी भाग में मेज़ रखना और उसके दक्षिण की ओर मेज़ के सामने दीया रखना.
36 ੩੬ ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।
“तंबू के द्वार के लिए नीले, बैंगनी और लाल रंग के कपड़ों का तथा बंटी हुई बारीक़ सनी वाले कपड़ो की कढ़ाई का काम किया हुआ एक पर्दा बनवाना.
37 ੩੭ ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।
इस पर्दे को लटकाने के लिए बबूल की लकड़ी के सोने से मढ़े हुए पांच खंभे बनवाना. उनकी कुण्डियां सोने की हों और उनके लिए कांसे की पांच कुर्सियां बनवाना.