< ਕੂਚ 26 >

1 ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।
This chapter is missing in the source text.
2 ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
3 ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।
4 ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
5 ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।
6 ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ।
7 ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।
8 ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।
9 ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।
10 ੧੦ ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।
11 ੧੧ ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ।
12 ੧੨ ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।
13 ੧੩ ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।
14 ੧੪ ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।
15 ੧੫ ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।
16 ੧੬ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ
17 ੧੭ ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ।
18 ੧੮ ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ
19 ੧੯ ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
20 ੨੦ ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ
21 ੨੧ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।
22 ੨੨ ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।
23 ੨੩ ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ
24 ੨੪ ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ
25 ੨੫ ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ।
26 ੨੬ ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ।
27 ੨੭ ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
28 ੨੮ ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ।
29 ੨੯ ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।
30 ੩੦ ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।
31 ੩੧ ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।
32 ੩੨ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।
33 ੩੩ ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।
34 ੩੪ ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।
35 ੩੫ ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।
36 ੩੬ ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।
37 ੩੭ ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।

< ਕੂਚ 26 >