< ਕੂਚ 27 >

1 ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।
וְעָשִׂיתָ אֶת־הַמִּזְבֵּחַ עֲצֵי שִׁטִּים חָמֵשׁ אַמּוֹת אֹרֶךְ וְחָמֵשׁ אַמּוֹת רֹחַב רָבוּעַ יִהְיֶה הַמִּזְבֵּחַ וְשָׁלֹשׁ אַמּוֹת קֹמָתֽוֹ׃
2 ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ।
וְעָשִׂיתָ קַרְנֹתָיו עַל אַרְבַּע פִּנֹּתָיו מִמֶּנּוּ תִּהְיֶיןָ קַרְנֹתָיו וְצִפִּיתָ אֹתוֹ נְחֹֽשֶׁת׃
3 ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ।
וְעָשִׂיתָ סִּֽירֹתָיו לְדַשְּׁנוֹ וְיָעָיו וּמִזְרְקֹתָיו וּמִזְלְגֹתָיו וּמַחְתֹּתָיו לְכׇל־כֵּלָיו תַּעֲשֶׂה נְחֹֽשֶׁת׃
4 ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।
וְעָשִׂיתָ לּוֹ מִכְבָּר מַעֲשֵׂה רֶשֶׁת נְחֹשֶׁת וְעָשִׂיתָ עַל־הָרֶשֶׁת אַרְבַּע טַבְּעֹת נְחֹשֶׁת עַל אַרְבַּע קְצוֹתָֽיו׃
5 ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ।
וְנָתַתָּה אֹתָהּ תַּחַת כַּרְכֹּב הַמִּזְבֵּחַ מִלְּמָטָּה וְהָיְתָה הָרֶשֶׁת עַד חֲצִי הַמִּזְבֵּֽחַ׃
6 ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ।
וְעָשִׂיתָ בַדִּים לַמִּזְבֵּחַ בַּדֵּי עֲצֵי שִׁטִּים וְצִפִּיתָ אֹתָם נְחֹֽשֶׁת׃
7 ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ।
וְהוּבָא אֶת־בַּדָּיו בַּטַּבָּעֹת וְהָיוּ הַבַּדִּים עַל־שְׁתֵּי צַלְעֹת הַמִּזְבֵּחַ בִּשְׂאֵת אֹתֽוֹ׃
8 ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।
נְבוּב לֻחֹת תַּעֲשֶׂה אֹתוֹ כַּאֲשֶׁר הֶרְאָה אֹתְךָ בָּהָר כֵּן יַעֲשֽׂוּ׃
9 ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
וְעָשִׂיתָ אֵת חֲצַר הַמִּשְׁכָּן לִפְאַת נֶֽגֶב־תֵּימָנָה קְלָעִים לֶחָצֵר שֵׁשׁ מׇשְׁזָר מֵאָה בָֽאַמָּה אֹרֶךְ לַפֵּאָה הָאֶחָֽת׃
10 ੧੦ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
וְעַמֻּדָיו עֶשְׂרִים וְאַדְנֵיהֶם עֶשְׂרִים נְחֹשֶׁת וָוֵי הָעַמֻּדִים וַחֲשֻׁקֵיהֶם כָּֽסֶף׃
11 ੧੧ ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
וְכֵן לִפְאַת צָפוֹן בָּאֹרֶךְ קְלָעִים מֵאָה אֹרֶךְ וְעַמֻּדָו עֶשְׂרִים וְאַדְנֵיהֶם עֶשְׂרִים נְחֹשֶׁת וָוֵי הָֽעַמֻּדִים וַחֲשֻׁקֵיהֶם כָּֽסֶף׃
12 ੧੨ ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ।
וְרֹחַב הֶֽחָצֵר לִפְאַת־יָם קְלָעִים חֲמִשִּׁים אַמָּה עַמֻּדֵיהֶם עֲשָׂרָה וְאַדְנֵיהֶם עֲשָׂרָֽה׃
13 ੧੩ ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
וְרֹחַב הֶֽחָצֵר לִפְאַת קֵדְמָה מִזְרָחָה חֲמִשִּׁים אַמָּֽה׃
14 ੧੪ ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
וַחֲמֵשׁ עֶשְׂרֵה אַמָּה קְלָעִים לַכָּתֵף עַמֻּדֵיהֶם שְׁלֹשָׁה וְאַדְנֵיהֶם שְׁלֹשָֽׁה׃
15 ੧੫ ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ।
וְלַכָּתֵף הַשֵּׁנִית חֲמֵשׁ עֶשְׂרֵה קְלָעִים עַמֻּדֵיהֶם שְׁלֹשָׁה וְאַדְנֵיהֶם שְׁלֹשָֽׁה׃
16 ੧੬ ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।
וּלְשַׁעַר הֶֽחָצֵר מָסָךְ ׀ עֶשְׂרִים אַמָּה תְּכֵלֶת וְאַרְגָּמָן וְתוֹלַעַת שָׁנִי וְשֵׁשׁ מׇשְׁזָר מַעֲשֵׂה רֹקֵם עַמֻּֽדֵיהֶם אַרְבָּעָה וְאַדְנֵיהֶם אַרְבָּעָֽה׃
17 ੧੭ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।
כׇּל־עַמּוּדֵי הֶֽחָצֵר סָבִיב מְחֻשָּׁקִים כֶּסֶף וָוֵיהֶם כָּסֶף וְאַדְנֵיהֶם נְחֹֽשֶׁת׃
18 ੧੮ ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।
אֹרֶךְ הֶֽחָצֵר מֵאָה בָֽאַמָּה וְרֹחַב ׀ חֲמִשִּׁים בַּחֲמִשִּׁים וְקֹמָה חָמֵשׁ אַמּוֹת שֵׁשׁ מׇשְׁזָר וְאַדְנֵיהֶם נְחֹֽשֶׁת׃
19 ੧੯ ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।
לְכֹל כְּלֵי הַמִּשְׁכָּן בְּכֹל עֲבֹדָתוֹ וְכׇל־יְתֵדֹתָיו וְכׇל־יִתְדֹת הֶחָצֵר נְחֹֽשֶׁת׃
20 ੨੦ ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
וְאַתָּה תְּצַוֶּה ׀ אֶת־בְּנֵי יִשְׂרָאֵל וְיִקְחוּ אֵלֶיךָ שֶׁמֶן זַיִת זָךְ כָּתִית לַמָּאוֹר לְהַעֲלֹת נֵר תָּמִֽיד׃
21 ੨੧ ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।
בְּאֹהֶל מוֹעֵד מִחוּץ לַפָּרֹכֶת אֲשֶׁר עַל־הָעֵדֻת יַעֲרֹךְ אֹתוֹ אַהֲרֹן וּבָנָיו מֵעֶרֶב עַד־בֹּקֶר לִפְנֵי יְהֹוָה חֻקַּת עוֹלָם לְדֹרֹתָם מֵאֵת בְּנֵי יִשְׂרָאֵֽל׃

< ਕੂਚ 27 >