< ਕੂਚ 28 >

1 ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ।
“And you, bring your brother Aaron near to you, and his sons with him, from the midst of the sons of Israel, for his being priest to Me, [even] Aaron, Nadab, and Abihu, Eleazar, and Ithamar, sons of Aaron;
2 ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ।
and you have made holy garments for your brother Aaron, for glory and for beauty;
3 ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਆਖੀਂ ਕਿ ਉਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ।
and you speak to all the wise of heart, whom I have filled [with] a spirit of wisdom, and they have made the garments of Aaron to sanctify him for his being priest to Me.
4 ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।
And these [are] the garments which they make: a breastplate, and an ephod, and an upper robe, and an embroidered coat, a turban, and a girdle; indeed, they have made holy garments for your brother Aaron, and for his sons, for his being priest to Me.
5 ਅਤੇ ਉਹ ਸੋਨਾ, ਨੀਲਾ ਬੈਂਗਣੀ, ਅਤੇ ਕਿਰਮਚੀ ਮਹੀਨ ਕਤਾਨ ਲੈਣ।
And they take the gold, and the blue, and the purple, and the scarlet, and the linen,
6 ਉਹ ਏਫ਼ੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰੀ ਦਾ ਕੰਮ ਹੋਵੇ।
and have made the ephod of gold, blue, and purple, and scarlet, and twined linen, the work of a designer;
7 ਅਤੇ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਇਸ ਤਰ੍ਹਾਂ ਉਹ ਜੋੜਿਆ ਜਾਵੇ
it has two shoulders joining at its two ends, and it is joined.
8 ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ।
And the girdle of his ephod which [is] on him, according to its work, is of the same, of gold, blue, and purple, and scarlet, and twined linen.
9 ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ।
And you have taken the two shoham stones, and have engraved the names of the sons of Israel on them;
10 ੧੦ ਉਨ੍ਹਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਅਨੁਸਾਰ।
six of their names on the first stone, and the names of the remaining six on the second stone, according to their births;
11 ੧੧ ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।
the work of an engraver of stone, [as] engravings of a signet—you engrave the names of the sons of Israel on the two stones; encompassing, you make them [with] filigrees of gold.
12 ੧੨ ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।
And you have set the two stones on the shoulders of the ephod—stones of memorial to the sons of Israel—and Aaron has borne their names before YHWH, on his two shoulders, for a memorial.
13 ੧੩ ਤੂੰ ਸੋਨੇ ਦੇ ਖ਼ਾਨੇ ਬਣਾਈਂ
And you have made filigrees of gold,
14 ੧੪ ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜ਼ੀਰੀਆਂ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਉਹ ਗੁੰਦੀਆਂ ਹੋਈਆਂ ਜੰਜ਼ੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ।
and you make them [with] two chains of pure gold [as] wreathed work, work of thick bands, and you have put the thick chains on the filigrees.
15 ੧੫ ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।
And you have made a breastplate of judgment, the work of a designer; you make it according to the work of the ephod; you make it of gold, blue, and purple, and scarlet, and twined linen;
16 ੧੬ ਉਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਹੋਵੇ।
it is square, doubled, a span its length, and a span its breadth.
17 ੧੭ ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ ਅਤੇ ਜ਼ਬਰਜਦ, ਅਰਥਾਤ ਇਹ ਪਹਿਲੀ ਪਾਲ ਹੈ।
And you have set settings of stone in it, four rows of stone: a row of sardius, topaz, and carbuncle [is] the first row;
18 ੧੮ ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
and the second row [is] emerald, sapphire, and diamond;
19 ੧੯ ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ।
and the third row [is] opal, agate, and amethyst;
20 ੨੦ ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ। ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ।
and the fourth row [is] beryl, and onyx, and jasper; they are embroidered with gold in their settings,
21 ੨੧ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।
and the stones are according to the names of the sons of Israel, twelve according to their names, [as] engravings of a signet, each with his name; they are for the twelve tribes.
22 ੨੨ ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈਂ
And you have made wreathed chains on the breastplate, [the] work of thick bands of pure gold;
23 ੨੩ ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ।
and you have made two rings of gold on the breastplate, and have put the two rings on the two ends of the breastplate;
24 ੨੪ ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ।
and you have put the two thick bands of gold on the two rings at the ends of the breastplate;
25 ੨੫ ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।
and you put the two ends of the two thick bands on the two filigrees, and you have put [them] on the shoulders of the ephod toward the front of its face.
26 ੨੬ ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਹਨ।
And you have made two rings of gold, and have set them on the two ends of the breastplate, on its border, which [is] toward the side of the ephod within it;
27 ੨੭ ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ
and you have made two rings of gold, and have put them on the two shoulders of the ephod, from beneath, in front of its face, close by its joining, above the girdle of the ephod,
28 ੨੮ ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਉਹ ਅਜਿਹਾ ਬੰਨ੍ਹਣ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲ੍ਹੇ।
and they bind the breastplate by its rings to the rings of the ephod with a ribbon of blue, to be above the girdle of the ephod, and the breastplate is not loosed from the ephod.
29 ੨੯ ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ।
And Aaron has borne the names of the sons of Israel in the breastplate of judgment, on his heart, in his going into the holy place, for a memorial before YHWH continually.
30 ੩੦ ਤੂੰ ਨਿਆਂ ਦੇ ਸੀਨੇ ਬੰਦ ਵਿੱਚ ਊਰੀਮ ਅਤੇ ਤੁੰਮੀਮ ਪਾਵੀਂ ਅਤੇ ਇਸ ਤਰ੍ਹਾਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਤੇ ਹਾਰੂਨ ਇਸਰਾਏਲ ਦੇ ਪੁੱਤਰਾਂ ਦਾ ਨਿਆਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।
And you have put the Lights and the Perfections into the breastplate of judgment, and they have been on the heart of Aaron, in his going in before YHWH, and Aaron has borne the judgment of the sons of Israel on his heart before YHWH continually.
31 ੩੧ ਤੂੰ ਏਫ਼ੋਦ ਦੇ ਚੋਗੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ
And you have made the upper robe of the ephod completely of blue,
32 ੩੨ ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫ਼ੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ।
and the opening for his head has been in its midst; there is a border for its opening all around—the work of a weaver—[and] there is as the opening of a [linen] habergeon for it; it is not torn.
33 ੩੩ ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
And you have made on its hem pomegranates of blue, and purple, and scarlet, on its hem all around, and bells of gold in their midst all around;
34 ੩੪ ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਤੇ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ।
a bell of gold and a pomegranate [and] a bell of gold and a pomegranate [are] on the hems of the upper robe all around.
35 ੩੫ ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤਰ ਸਥਾਨ ਵਿੱਚ ਵੜੇ ਜਾਂ ਨਿੱਕਲੇ ਤਾਂ ਜੋ ਉਹ ਮਰ ਨਾ ਜਾਵੇ।
And it has been on Aaron to minister in, and its sound has been heard in his coming into the holy place before YHWH, and in his going out, and he does not die.
36 ੩੬ ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
And you have made a flower of pure gold, and have engraved engravings of a signet on it: Holy to YHWH;
37 ੩੭ ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ।
and you have put it on a blue ribbon, and it has been on the turban—it is toward the front of the face of the turban;
38 ੩੮ ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ।
and it has been on the forehead of Aaron, and Aaron has borne the iniquity of the holy things which the sons of Israel hallow, even all their holy gifts; and it has been on his forehead continually for a pleasing thing for them before YHWH.
39 ੩੯ ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।
And you have embroidered the coat of linen, and have made a turban of linen, and you make a girdle—the work of an embroiderer.
40 ੪੦ ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
And you make coats for the sons of Aaron, and you have made girdles for them, and you make caps for them, for glory and for beauty;
41 ੪੧ ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।
and you have clothed your brother Aaron with them, and his sons with him, and have anointed them, and have consecrated their hand, and have sanctified them, and they have been priests to Me.
42 ੪੨ ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ਼ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੱਕ ਹੋਵੇ
And make linen trousers for them to cover the naked flesh; they are from the loins even to the thighs;
43 ੪੩ ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।
and they have been on Aaron and on his sons in their going into the Tent of Meeting, or in their drawing near to the altar to minister in the holy place, and they do not bear iniquity nor have they died; [it is] a continuous statute to him and to his seed after him.”

< ਕੂਚ 28 >