< ਕੂਚ 28 >
1 ੧ ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ।
너는 이스라엘 자손 중 네 형 아론과 그 아들들 곧 나답과 아비후와 엘르아살과 이다말을 그와 함께 네게로 나아오게 하여 나를 섬기는 제사장 직분을 행하게 하되
2 ੨ ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ।
네 형 아론을 위하여 거룩한 옷을 지어서 영화롭고 아름답게 할지니
3 ੩ ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਆਖੀਂ ਕਿ ਉਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ।
너는 무릇 마음에 지혜 있는자 곧 내가 지혜로운 영으로 채운 자들에게 말하여 아론의 옷을 지어 그를 거룩하게하여 내게 제사장 직분을 행하게 하라
4 ੪ ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।
그들의 지을 옷은 이러하니 곧 흉패와 에봇과 겉옷과 반포 속옷과 관과 띠라 그들이 네 형 아론과 그 아들들을 위하여 거룩한 옷을 지어 아론으로 내게 제사장 직분을 행하게 할지며
5 ੫ ਅਤੇ ਉਹ ਸੋਨਾ, ਨੀਲਾ ਬੈਂਗਣੀ, ਅਤੇ ਕਿਰਮਚੀ ਮਹੀਨ ਕਤਾਨ ਲੈਣ।
그들의 쓸 것은 금실과 청색 자색 홍색실과 가늘게 꼰 베실이니라
6 ੬ ਉਹ ਏਫ਼ੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰੀ ਦਾ ਕੰਮ ਹੋਵੇ।
그들이 금실과 청색 자색 홍색실과 가늘게 꼰 베실로 공교히 짜서 에봇을 짓되
7 ੭ ਅਤੇ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਇਸ ਤਰ੍ਹਾਂ ਉਹ ਜੋੜਿਆ ਜਾਵੇ
그것에 견대 둘을 달아 그 두 끝을 연하게 하고
8 ੮ ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ।
에봇 위에 매는 띠는 에봇 짜는 법으로 금실과 청색 자색 홍색실과 가늘게 꼰 베실로 에봇에 공교히 붙여 짤지며
9 ੯ ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ।
호마노 두개를 취하여 그 위에 이스라엘 아들들의 이름을 새기되
10 ੧੦ ਉਨ੍ਹਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਅਨੁਸਾਰ।
그들의 연치대로 여섯 이름을 한 보석에 나머지 여섯 이름은 다른 보석에
11 ੧੧ ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।
보석을 새기는 자가 인에 새김 같이 너는 이스라엘 아들들의 이름을 그 두 보석에 새겨 금테에 물리고
12 ੧੨ ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।
그 두 보석을 에봇 두 견대에 붙여 이스라엘 아들들의 기념 보석을 삼되 아론이 여호와 앞에서 그들의 이름을 그 두 어께에 메어서 기념이 되게 할지며
13 ੧੩ ਤੂੰ ਸੋਨੇ ਦੇ ਖ਼ਾਨੇ ਬਣਾਈਂ
너는 금으로 테를 만들고
14 ੧੪ ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜ਼ੀਰੀਆਂ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਉਹ ਗੁੰਦੀਆਂ ਹੋਈਆਂ ਜੰਜ਼ੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ।
정금으로 노끈처럼 두 사슬을 땋고 그 땋은 사슬을 그 테에 달지니라
15 ੧੫ ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।
너는 판결 흉패를 에봇 짜는 법으로 금실과 청색 자색 홍색실과 가늘게 꼰 베실로 공교히 짜서 만들되
16 ੧੬ ਉਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਹੋਵੇ।
장광이 한뼘씩 두 겹으로 네모 반듯하게 하고
17 ੧੭ ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ ਅਤੇ ਜ਼ਬਰਜਦ, ਅਰਥਾਤ ਇਹ ਪਹਿਲੀ ਪਾਲ ਹੈ।
그것에 네 줄로 보석을 물리되 첫 줄은 홍보석 황옥 녹주옥이요
18 ੧੮ ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
둘째 줄은 석류석 남보석 홍마노요
19 ੧੯ ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ।
셋째 줄은 호박 백마노 자수정이요
20 ੨੦ ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ। ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ।
넷째 줄은 녹보석 호마노 벽옥으로 다 금테에 물릴지니
21 ੨੧ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।
이 보석들은 이스라엘 아들들의 이름대로 열둘이라 매 보석에 열두 지파의 한 이름씩 인을 새기는 법으로 새기고
22 ੨੨ ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈਂ
정금으로 노끈처럼 땋은 사슬을 흉패 위에 붙이고
23 ੨੩ ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ।
또 금고리 둘을 만들어 흉패 위 곧 흉패 두 끝에 그 두 고리를 달고
24 ੨੪ ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ।
땋은 두 금사슬로 흉패 두 끝 두 고리에 꿰어 매고
25 ੨੫ ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।
두 땋은 사슬의 다른 두 끝을 에봇 앞 두 견대의 금테에 매고
26 ੨੬ ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਹਨ।
또 금고리 둘을 만들어 흉패 아래 양편 가 안쪽 곧 에봇에 닿은 곳에 달고
27 ੨੭ ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ
또 금고리 둘을 만들어 에봇 앞 두 견대 아래 매는 자리 가까운 편 곧 공교히 짠 띠 윗편에 달고
28 ੨੮ ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਉਹ ਅਜਿਹਾ ਬੰਨ੍ਹਣ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲ੍ਹੇ।
청색 끈으로 흉패 고리와 에봇 고리에 꿰어 흉패로 공교히 짠 에봇 띠 위에 붙여 떠나지 않게 하라
29 ੨੯ ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ।
아론이 성소에 들어갈 때에는 이스라엘 아들들의 이름을 기록한 이 판결 흉패를 가슴에 붙여 여호와 앞에 영원한 기념을 삼을 것이니라
30 ੩੦ ਤੂੰ ਨਿਆਂ ਦੇ ਸੀਨੇ ਬੰਦ ਵਿੱਚ ਊਰੀਮ ਅਤੇ ਤੁੰਮੀਮ ਪਾਵੀਂ ਅਤੇ ਇਸ ਤਰ੍ਹਾਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਤੇ ਹਾਰੂਨ ਇਸਰਾਏਲ ਦੇ ਪੁੱਤਰਾਂ ਦਾ ਨਿਆਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।
너는 우림과 둠밈을 판결 흉패 안에 넣어 아론으로 여호와 앞에 들어 갈 때에 그 가슴 위에 있게 하라 아론이 여호와 앞에서 이스라엘 자손의 판결을 항상 그 가슴 위에 둘지니라
31 ੩੧ ਤੂੰ ਏਫ਼ੋਦ ਦੇ ਚੋਗੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ
너는 에봇 받침 겉옷을 전부 청색으로 하되
32 ੩੨ ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫ਼ੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ।
두 어깨 사이에 머리 들어갈 구멍을 내고 그 주위에 갑옷 깃 같이 깃을 짜서 찢어지지 않게하고
33 ੩੩ ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
그 옷 가장자리로 돌아가며 청색 자색 홍색실로 석류를 수놓고 금방울을 간격하여 달되
34 ੩੪ ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਤੇ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ।
그 옷 가장자리로 돌아가며 한 금방울, 한 석류, 한 금방울, 한 석류가 있게 하라
35 ੩੫ ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤਰ ਸਥਾਨ ਵਿੱਚ ਵੜੇ ਜਾਂ ਨਿੱਕਲੇ ਤਾਂ ਜੋ ਉਹ ਮਰ ਨਾ ਜਾਵੇ।
아론이 입고 여호와를 섬기러 성소에 들어갈 때와 성소에서 나갈 때에 그 소리가 들릴 것이라 그리하면 그가 죽지 아니하리라
36 ੩੬ ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
너는 또 정금으로 패를 만들어 인을 새기는 법으로 그 위에 새기되 여호와께 성결이라 하고
37 ੩੭ ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ।
그 패를 청색 끈으로 관 위에 매되 곧 전면에 있게 하라
38 ੩੮ ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ।
이 패가 아론의 이마에 있어서 그로 이스라엘 자손의 거룩하게 드리는 성물의 죄건을 담당하게 하라 그 패가 아론의 이마에 늘 있으므로 그 성물을 여호와께서 받으시게 되리라
39 ੩੯ ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।
너는 가는 베실로 반포 속옷을 짜고 가는 베실로 관을 만드고 띠를 수 놓아 만들지니라
40 ੪੦ ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
너는 아론의 아들들을 위하여 속옷을 만들며 그들을 위하여 띠를 만들며 그들을 위하여 관을 만들어서 영화롭고 아름답게 하되
41 ੪੧ ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।
너는 그것들로 네 형 아론과 그와 함께한 그 아들들에게 입히고 그들에게 기름을 부어 위임하고 거룩하게 하여 그들로 제사장 직분을 내게 행하게 할지며
42 ੪੨ ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ਼ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੱਕ ਹੋਵੇ
또 그들을 위하여 베로 고의를 만들어 허리에서부터 넓적다리까지 이르게 하여 하체를 가리게 하라
43 ੪੩ ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।
아론과 그 아들들이 회막에 들어갈 때에나 제단에 가까이 하여 거룩한 곳에서 섬길 때에 그것들을 입어야 죄를 지어서 죽지 아니하리니 그와 후손의 영원히 지킬 규례니라