< ਕੂਚ 29 >

1 ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ
«وَهَذَا مَا تَصْنَعُهُ لَهُمْ لِتَقْدِيسِهِمْ لِيَكْهَنُوا لِي: خُذْ ثَوْرًا وَاحِدًا ٱبْنَ بَقَرٍ، وَكَبْشَيْنِ صَحِيحَيْنِ،١
2 ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ
وَخُبْزَ فَطِيرٍ، وَأَقْرَاصَ فَطِيرٍ مَلْتُوتَةً بِزَيْتٍ، وَرُقَاقَ فَطِيرٍ مَدْهُونَةً بِزَيْتٍ. مِنْ دَقِيقِ حِنْطَةٍ تَصْنَعُهَا.٢
3 ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ।
وَتَجْعَلُهَا فِي سَلَّةٍ وَاحِدَةٍ، وَتُقَدِّمُهَا فِي ٱلسَّلَّةِ مَعَ ٱلثَّوْرِ وَٱلْكَبْشَيْنِ.٣
4 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।
«وَتُقَدِّمُ هَارُونَ وَبَنِيهِ إِلَى بَابِ خَيْمَةِ ٱلِٱجْتِمَاعِ وَتَغْسِلُهُمْ بِمَاءٍ.٤
5 ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ।
وَتَأْخُذُ ٱلثِّيَابَ وَتُلْبِسُ هَارُونَ ٱلْقَمِيصَ وَجُبَّةَ ٱلرِّدَاءِ وَٱلرِّدَاءَ وَٱلصُّدْرَةَ، وَتَشُدُّهُ بِزُنَّارِ ٱلرِّدَاءِ،٥
6 ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ ਉੱਤੇ ਰੱਖੀਂ।
وَتَضَعُ ٱلْعِمَامَةَ عَلَى رَأْسِهِ، وَتَجْعَلُ ٱلْإِكْلِيلَ ٱلْمُقَدَّسَ عَلَى ٱلْعِمَامَةِ،٦
7 ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ।
وَتَأْخُذُ دُهْنَ ٱلْمَسْحَةِ وَتَسْكُبُهُ عَلَى رَأْسِهِ وَتَمْسَحُهُ.٧
8 ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ।
وَتُقَدِّمُ بَنِيهِ وَتُلْبِسُهُمْ أَقْمِصَةً.٨
9 ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।
وَتُنَطِّقُهُمْ بِمَنَاطِقَ، هَارُونَ وَبَنِيهِ، وَتَشُدُّ لَهُمْ قَلَانِسَ. فَيَكُونُ لَهُمْ كَهَنُوتٌ فَرِيضَةً أَبَدِيَّةً. وَتَمْلَأُ يَدَ هَارُونَ وَأَيْدِيَ بَنِيهِ.٩
10 ੧੦ ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ।
«وَتُقَدِّمُ ٱلثَّوْرَ إِلَى قُدَّامِ خَيْمَةِ ٱلِٱجْتِمَاعِ، فَيَضَعُ هَارُونُ وَبَنُوهُ أَيْدِيَهُمْ عَلَى رَأْسِ ٱلثَّوْرِ.١٠
11 ੧੧ ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ।
فَتَذْبَحُ ٱلثَّوْرَ أَمَامَ ٱلرَّبِّ عِنْدَ بَابِ خَيْمَةِ ٱلِٱجْتِمَاعِ.١١
12 ੧੨ ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ।
وَتَأْخُذُ مِنْ دَمِ ٱلثَّوْرِ وَتَجْعَلُهُ عَلَى قُرُونِ ٱلْمَذْبَحِ بِإِصْبِعِكَ، وَسَائِرَ ٱلدَّمِ تَصُبُّهُ إِلَى أَسْفَلِ ٱلْمَذْبَحِ.١٢
13 ੧੩ ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ
وَتَأْخُذُ كُلَّ ٱلشَّحْمِ ٱلَّذِي يُغَشِّي ٱلْجَوْفَ، وَزِيَادَةَ ٱلْكَبِدِ وَٱلْكُلْيَتَيْنِ وَٱلشَّحْمَ ٱلَّذِي عَلَيْهِمَا، وَتُوقِدُهَا عَلَى ٱلْمَذْبَحِ.١٣
14 ੧੪ ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ।
وَأَمَّا لَحْمُ ٱلثَّوْرِ وَجِلْدُهُ وَفَرْثُهُ فَتَحْرِقُهَا بِنَارٍ خَارِجَ ٱلْمَحَلَّةِ. هُوَ ذَبِيحَةُ خَطِيَّةٍ.١٤
15 ੧੫ ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ।
«وَتَأْخُذُ ٱلْكَبْشَ ٱلْوَاحِدَ، فَيَضَعُ هَارُونُ وَبَنُوهُ أَيْدِيَهُمْ عَلَى رَأْسِ ٱلْكَبْشِ.١٥
16 ੧੬ ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ।
فَتَذْبَحُ ٱلْكَبْشَ وَتَأْخُذُ دَمَهُ وَتَرُشُّهُ عَلَى ٱلْمَذْبَحِ مِنْ كُلِّ نَاحِيَةٍ.١٦
17 ੧੭ ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ।
وَتَقْطَعُ ٱلْكَبْشَ إِلَى قِطَعِهِ، وَتَغْسِلُ جَوْفَهُ وَأَكَارِعَهُ وَتَجْعَلُهَا عَلَى قِطَعِهِ وَعَلَى رَأْسِهِ،١٧
18 ੧੮ ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।
وَتُوقِدُ كُلَّ ٱلْكَبْشِ عَلَى ٱلْمَذْبَحِ. هُوَ مُحْرَقَةٌ لِلرَّبِّ. رَائِحَةُ سَرُورٍ، وَقُودٌ هُوَ لِلرَّبِّ.١٨
19 ੧੯ ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ।
«وَتَأْخُذُ ٱلْكَبْشَ ٱلثَّانِي، فَيَضَعُ هَارُونُ وَبَنُوهُ أَيْدِيَهُمْ عَلَى رَأْسِ ٱلْكَبْشِ.١٩
20 ੨੦ ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।
فَتَذْبَحُ ٱلْكَبْشَ وَتَأْخُذُ مِنْ دَمِهِ وَتَجْعَلُ عَلَى شَحْمَةِ أُذُنِ هَارُونَ، وَعَلَى شَحْمِ آذَانِ بَنِيهِ ٱلْيُمْنَى، وَعَلَى أَبَاهِمِ أَيْدِيهِمِ ٱلْيُمْنَى، وَعَلَى أَبَاهِمِ أَرْجُلِهِمِ ٱلْيُمْنَى. وَتَرُشُّ ٱلدَّمَ عَلَى ٱلْمَذْبَحِ مِنْ كُلِّ نَاحِيَةٍ.٢٠
21 ੨੧ ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ।
وَتَأْخُذُ مِنَ ٱلدَّمِ ٱلَّذِي عَلَى ٱلْمَذْبَحِ وَمِنْ دُهْنِ ٱلْمَسْحَةِ، وَتَنْضِحُ عَلَى هَارُونَ وَثِيَابِهِ، وَعَلَى بَنِيهِ وَثِيَابِ بَنِيهِ مَعَهُ، فَيَتَقَدَّسُ هُوَ وَثِيَابُهُ وَبَنُوهُ وَثِيَابُ بَنِيهِ مَعَهُ.٢١
22 ੨੨ ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।
ثُمَّ تَأْخُذُ مِنَ ٱلْكَبْشِ: ٱلشَّحْمَ وَٱلْإِلْيَةَ وَٱلشَّحْمَ ٱلَّذِي يُغَشِّي ٱلْجَوْفَ، وَزِيَادَةَ ٱلْكَبِدِ وَٱلْكُلْيَتَيْنِ، وَٱلشَّحْمَ ٱلَّذِي عَلَيْهِمَا، وَٱلسَّاقَ ٱلْيُمْنَى. فَإِنَّهُ كَبْشُ مِلْءٍ.٢٢
23 ੨੩ ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ।
وَرَغِيفًا وَاحِدًا مِنَ ٱلْخُبْزِ، وَقُرْصًا وَاحِدًا مِنَ ٱلْخُبْزِ بِزَيْتٍ، وَرُقَاقَةً وَاحِدَةً مِنْ سَلَّةِ ٱلْفَطِيرِ ٱلَّتِي أَمَامَ ٱلرَّبِّ.٢٣
24 ੨੪ ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ।
وَتَضَعُ ٱلْجَمِيعَ فِي يَدَيْ هَارُونَ وَفِي أَيْدِي بَنِيهِ، وَتُرَدِّدُهَا تَرْدِيدًا أَمَامَ ٱلرَّبِّ.٢٤
25 ੨੫ ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ।
ثُمَّ تَأْخُذُهَا مِنْ أَيْدِيهِمْ وَتُوقِدُهَا عَلَى ٱلْمَذْبَحِ فَوْقَ ٱلْمُحْرَقَةِ رَائِحَةَ سَرُورٍ أَمَامَ ٱلرَّبِّ. وَقُودٌ هُوَ لِلرَّبِّ.٢٥
26 ੨੬ ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।
«ثُمَّ تَأْخُذُ ٱلْقَصَّ مِنْ كَبْشِ ٱلْمِلْءِ ٱلَّذِي لِهَارُونَ، وَتُرَدِّدُهُ تَرْدِيدًا أَمَامَ ٱلرَّبِّ، فَيَكُونُ لَكَ نَصِيبًا.٢٦
27 ੨੭ ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ।
وَتُقَدِّسُ قَصَّ ٱلتَّرْدِيدِ وَسَاقَ ٱلرَّفِيعَةِ ٱلَّذِي رُدِّدَ وَٱلَّذِي رُفِعَ مِنْ كَبْشِ ٱلْمِلْءِ مِمَّا لِهَارُونَ وَلِبَنِيهِ،٢٧
28 ੨੮ ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।
فَيَكُونَانِ لِهَارُونَ وَبَنِيهِ فَرِيضَةً أَبَدِيَّةً مِنْ بَنِي إِسْرَائِيلَ لِأَنَّهُمَا رَفِيعَةٌ. وَيَكُونَانِ رَفِيعَةً مِنْ بَنِي إِسْرَائِيلَ مِنْ ذَبَائِحِ سَلَامَتِهِمْ، رَفِيعَتَهُمْ لِلرَّبِّ.٢٨
29 ੨੯ ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ।
«وَٱلثِّيَابُ ٱلْمُقَدَّسَةُ ٱلَّتِي لِهَارُونَ تَكُونُ لِبَنِيهِ بَعْدَهُ، لِيُمْسَحُوا فِيهَا، وَلِتُمْلَأَ فِيهَا أَيْدِيهِمْ.٢٩
30 ੩੦ ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ।
سَبْعَةَ أَيَّامٍ يَلْبَسُهَا ٱلْكَاهِنُ ٱلَّذِي هُوَ عِوَضٌ عَنْهُ مِنْ بَنِيهِ، ٱلَّذِي يَدْخُلُ خَيْمَةَ ٱلِٱجْتِمَاعِ لِيَخْدِمَ فِي ٱلْقُدْسِ.٣٠
31 ੩੧ ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ
«وَأَمَّا كَبْشُ ٱلْمِلْءِ فَتَأْخُذُهُ وَتَطْبُخُ لَحْمَهُ فِي مَكَانٍ مُقَدَّسٍ.٣١
32 ੩੨ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ
فَيَأْكُلُ هَارُونُ وَبَنُوهُ لَحْمَ ٱلْكَبْشِ وَٱلْخُبْزَ ٱلَّذِي فِي ٱلسَّلَّةِ عِنْدَ بَابِ خَيْمَةِ ٱلِٱجْتِمَاعِ.٣٢
33 ੩੩ ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ।
يَأْكُلُهَا ٱلَّذِينَ كُفِّرَ بِهَا عَنْهُمْ لِمِلْءِ أَيْدِيهِمْ لِتَقْدِيسِهِمْ. وَأَمَّا ٱلْأَجْنَبِيُّ فَلَا يَأْكُلُ لِأَنَّهَا مُقَدَّسَةٌ.٣٣
34 ੩੪ ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ।
وَإِنْ بَقِيَ شَيْءٌ مِنْ لَحْمِ ٱلْمِلْءِ أَوْ مِنَ ٱلْخُبْزِ إِلَى ٱلصَّبَاحِ، تُحْرِقُ ٱلْبَاقِيَ بِٱلنَّارِ. لَا يُؤْكَلُ لِأَنَّهُ مُقَدَّسٌ.٣٤
35 ੩੫ ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।
وَتَصْنَعُ لِهَارُونَ وَبَنِيهِ هَكَذَا بِحَسَبِ كُلِّ مَا أَمَرْتُكَ. سَبْعَةَ أَيَّامٍ تَمْلَأُ أَيْدِيَهُمْ.٣٥
36 ੩੬ ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ।
وَتُقَدِّمُ ثَوْرَ خَطِيَّةٍ كُلَّ يَوْمٍ لِأَجْلِ ٱلْكَفَّارَةِ. وَتُطَهِّرُ ٱلْمَذْبَحَ بِتَكْفِيرِكَ عَلَيْهِ، وَتَمْسَحُهُ لِتَقْدِيسِهِ.٣٦
37 ੩੭ ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ।
سَبْعَةَ أَيَّامٍ تُكَفِّرُ عَلَى ٱلْمَذْبَحِ وَتُقَدِّسُهُ، فَيَكُونُ ٱلْمَذْبَحُ قُدْسَ أَقْدَاسٍ. كُلُّ مَا مَسَّ ٱلْمَذْبَحَ يَكُونُ مُقَدَّسًا.٣٧
38 ੩੮ ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
«وَهَذَا مَا تُقَدِّمُهُ عَلَى ٱلْمَذْبَحِ: خَرُوفَانِ حَوْلِيَّانِ كُلَّ يَوْمٍ دَائِمًا.٣٨
39 ੩੯ ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
ٱلْخَرُوفُ ٱلْوَاحِدُ تُقَدِّمُهُ صَبَاحًا، وَٱلْخَرُوفُ ٱلثَّانِي تُقَدِّمُهُ فِي ٱلْعَشِيَّةِ.٣٩
40 ੪੦ ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
وَعُشْرٌ مِنْ دَقِيقٍ مَلْتُوتٍ بِرُبْعِ ٱلْهِينِ مِنْ زَيْتِ ٱلرَّضِّ، وَسَكِيبٌ رُبْعُ ٱلْهِينِ مِنَ ٱلْخَمْرِ لِلْخَرُوفِ ٱلْوَاحِدِ.٤٠
41 ੪੧ ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।
وَٱلْخَرُوفُ ٱلثَّانِي تُقَدِّمُهُ فِي ٱلْعَشِيَّةِ. مِثْلَ تَقْدِمَةِ ٱلصَّبَاحِ وَسَكِيبِهِ تَصْنَعُ لَهُ. رَائِحَةُ سَرُورٍ، وَقُودٌ لِلرَّبِّ.٤١
42 ੪੨ ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
مُحْرَقَةٌ دَائِمَةٌ فِي أَجْيَالِكُمْ عِنْدَ بَابِ خَيْمَةِ ٱلِٱجْتِمَاعِ أَمَامَ ٱلرَّبِّ، حَيْثُ أَجْتَمِعُ بِكُمْ لِأُكَلِّمَكَ هُنَاكَ.٤٢
43 ੪੩ ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ।
وَأَجْتَمِعُ هُنَاكَ بِبَنِي إِسْرَائِيلَ فَيُقَدَّسُ بِمَجْدِي.٤٣
44 ੪੪ ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ।
وَأُقَدِّسُ خَيْمَةَ الِٱجْتِمَاعِ وَٱلْمَذْبَحَ، وَهَارُونُ وَبَنُوهُ أُقَدِّسُهُمْ لِكَيْ يَكْهَنُوا لِي.٤٤
45 ੪੫ ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
وَأَسْكُنُ فِي وَسَطِ بَنِي إِسْرَائِيلَ وَأَكُونُ لَهُمْ إِلَهًا،٤٥
46 ੪੬ ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
فَيَعْلَمُونَ أَنِّي أَنَا ٱلرَّبُّ إِلَهُهُمُ ٱلَّذِي أَخْرَجَهُمْ مِنْ أَرْضِ مِصْرَ لِأَسْكُنَ فِي وَسْطِهِمْ. أَنَا ٱلرَّبُّ إِلَهُهُمْ.٤٦

< ਕੂਚ 29 >