< ਕੂਚ 3 >
1 ੧ ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।
Moyses autem pascebat oves Iethro soceri sui sacerdotis Madian: cumque minasset gregem ad interiora deserti, venit ad montem Dei Horeb.
2 ੨ ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।
Apparuitque ei Dominus in flamma ignis de medio rubi: et videbat quod rubus ardebat, et non combureretur.
3 ੩ ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ।
Dixit ergo Moyses: Vadam, et videbo visionem hanc magnam, quare non comburatur rubus.
4 ੪ ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”
Cernens autem Dominus quod pergeret ad videndum, vocavit eum de medio rubi, et ait: Moyses, Moyses. Qui respondit: Adsum.
5 ੫ ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
At ille: Ne appropies, inquit, huc: solve calceamentum de pedibus tuis: locus enim, in quo stas, terra sancta est.
6 ੬ ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
Et ait: Ego sum Deus patris tui, Deus Abraham, Deus Isaac, et Deus Iacob. Abscondit Moyses faciem suam: non enim audebat aspicere contra Deum.
7 ੭ ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ।
Cui ait Dominus: Vidi afflictionem populi mei in Aegypto, et clamorem eius audivi propter duritiam eorum qui praesunt operibus:
8 ੮ ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
et sciens dolorem eius, descendi ut liberem eum de manibus Aegyptiorum, et educam de terra illa in terram bonam, et spatiosam, in terram quae fluit lacte et melle, ad loca Chananaei, et Hethaei, et Amorrhaei, et Pherezaei, et Hevaei, et Iebusaei.
9 ੯ ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ।
Clamor ergo filiorum Israel venit ad me: vidique afflictionem eorum, qua ab Aegyptiis opprimuntur.
10 ੧੦ ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ।
Sed veni, et mittam te ad Pharaonem, ut educas populum meum, filios Israel de Aegypto.
11 ੧੧ ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”
Dixitque Moyses ad Deum: Quis sum ego ut vadam ad Pharaonem, et educam filios Israel de Aegypto?
12 ੧੨ ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।
Qui dixit ei: Ego ero tecum: et hoc habebis signum, quod miserim te: Cum eduxeris populum meum de Aegypto, immolabis Deo super montem istum.
13 ੧੩ ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
Ait Moyses ad Deum: Ecce ego vadam ad filios Israel, et dicam eis: Deus patrum vestrorum misit me ad vos. Si dixerint mihi: Quod est nomen eius? quid dicam eis?
14 ੧੪ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
Dixit Dominus ad Moysen: EGO SUM QUI SUM. Ait: Sic dices filiis Israel: QUI EST, misit me ad vos.
15 ੧੫ ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”
Dixitque iterum Deus ad Moysen: Haec dices filiis Israel: Dominus Deus patrum vestrorum, Deus Abraham, Deus Isaac, et Deus Iacob misit me ad vos: hoc nomen mihi est in aeternum, et hoc memoriale meum in generatione et generationem.
16 ੧੬ ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
Vade, et congrega seniores Israel, et dices ad eos: Dominus Deus patrum vestrorum apparuit mihi, Deus Abraham, Deus Isaac, et Deus Iacob, dicens: Visitans visitavi vos, et vidi omnia quae acciderunt vobis in Aegypto:
17 ੧੭ ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।
Et dixi ut educam vos de afflictione Aegypti in terram Chananaei et Hethaei et Amorrhaei et Pherezaei et Hevaei et Iebusaei, ad terram fluentem lacte et melle.
18 ੧੮ ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
Et audient vocem tuam: ingredierisque tu, et seniores Israel ad regem Aegypti, et dices ad eum: Dominus Deus Hebraeorum vocavit nos: ibimus viam trium dierum in solitudinem, ut immolemus Domino Deo nostro.
19 ੧੯ ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ।
Sed ego scio quod non dimittet vos rex Aegypti ut eatis nisi per manum validam.
20 ੨੦ ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ।
Extendamque manum meam, et percutiam Aegyptum in cunctis mirabilibus meis, quae facturus sum in medio eorum: post haec dimittet vos.
21 ੨੧ ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ।
Daboque gratiam populo huic coram Aegyptiis: et cum egrediemini, non exibitis vacui:
22 ੨੨ ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।
sed postulabit mulier a vicina sua, et ab hospita sua, vasa argentea et aurea, ac vestes: ponetisque eas super filios et filias vestras, et spoliabitis Aegyptum.