< ਕੂਚ 30 >

1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
ועשית מזבח מקטר קטרת עצי שטים תעשה אתו
2 ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।
אמה ארכו ואמה רחבו רבוע יהיה ואמתים קמתו ממנו קרנתיו
3 ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।
וצפית אתו זהב טהור את גגו ואת קירתיו סביב--ואת קרנתיו ועשית לו זר זהב סביב
4 ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।
ושתי טבעת זהב תעשה לו מתחת לזרו על שתי צלעתיו--תעשה על שני צדיו והיה לבתים לבדים לשאת אתו בהמה
5 ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।
ועשית את הבדים עצי שטים וצפית אתם זהב
6 ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ।
ונתתה אתו לפני הפרכת אשר על ארן העדת--לפני הכפרת אשר על העדת אשר אועד לך שמה
7 ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।
והקטיר עליו אהרן קטרת סמים בבקר בבקר בהיטיבו את הנרת--יקטירנה
8 ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
ובהעלת אהרן את הנרת בין הערבים יקטירנה--קטרת תמיד לפני יהוה לדרתיכם
9 ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ
לא תעלו עליו קטרת זרה ועלה ומנחה ונסך לא תסכו עליו
10 ੧੦ ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ।
וכפר אהרן על קרנתיו אחת בשנה מדם חטאת הכפרים אחת בשנה יכפר עליו לדרתיכם--קדש קדשים הוא ליהוה
11 ੧੧ ਯਹੋਵਾਹ ਮੂਸਾ ਨੂੰ ਬੋਲਿਆ ਕਿ
וידבר יהוה אל משה לאמר
12 ੧੨ ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
כי תשא את ראש בני ישראל לפקדיהם ונתנו איש כפר נפשו ליהוה בפקד אתם ולא יהיה בהם נגף בפקד אתם
13 ੧੩ ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
זה יתנו כל העבר על הפקדים--מחצית השקל בשקל הקדש עשרים גרה השקל--מחצית השקל תרומה ליהוה
14 ੧੪ ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ।
כל העבר על הפקדים מבן עשרים שנה ומעלה--יתן תרומת יהוה
15 ੧੫ ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
העשיר לא ירבה והדל לא ימעיט ממחצית השקל--לתת את תרומת יהוה לכפר על נפשתיכם
16 ੧੬ ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।
ולקחת את כסף הכפרים מאת בני ישראל ונתת אתו על עבדת אהל מועד והיה לבני ישראל לזכרון לפני יהוה לכפר על נפשתיכם
17 ੧੭ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
וידבר יהוה אל משה לאמר
18 ੧੮ ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ।
ועשית כיור נחשת וכנו נחשת--לרחצה ונתת אתו בין אהל מועד ובין המזבח ונתת שמה מים
19 ੧੯ ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ
ורחצו אהרן ובניו ממנו את ידיהם ואת רגליהם
20 ੨੦ ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।
בבאם אל אהל מועד ירחצו מים--ולא ימתו או בגשתם אל המזבח לשרת להקטיר אשה ליהוה
21 ੨੧ ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ।
ורחצו ידיהם ורגליהם ולא ימתו והיתה להם חק עולם לו ולזרעו לדרתם
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
וידבר יהוה אל משה לאמר
23 ੨੩ ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
ואתה קח לך בשמים ראש מר דרור חמש מאות וקנמן בשם מחציתו חמשים ומאתים וקנה בשם חמשים ומאתים
24 ੨੪ ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
וקדה חמש מאות בשקל הקדש ושמן זית הין
25 ੨੫ ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ।
ועשית אתו שמן משחת קדש--רקח מרקחת מעשה רקח שמן משחת קדש יהיה
26 ੨੬ ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ।
ומשחת בו את אהל מועד ואת ארון העדת
27 ੨੭ ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ
ואת השלחן ואת כל כליו ואת המנרה ואת כליה ואת מזבח הקטרת
28 ੨੮ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ।
ואת מזבח העלה ואת כל כליו ואת הכיר ואת כנו
29 ੨੯ ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ।
וקדשת אתם והיו קדש קדשים כל הנגע בהם יקדש
30 ੩੦ ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ।
ואת אהרן ואת בניו תמשח וקדשת אתם לכהן לי
31 ੩੧ ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ।
ואל בני ישראל תדבר לאמר שמן משחת קדש יהיה זה לי--לדרתיכם
32 ੩੨ ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ।
על בשר אדם לא ייסך ובמתכנתו לא תעשו כמהו קדש הוא קדש יהיה לכם
33 ੩੩ ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
איש אשר ירקח כמהו ואשר יתן ממנו על זר--ונכרת מעמיו
34 ੩੪ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ।
ויאמר יהוה אל משה קח לך סמים נטף ושחלת וחלבנה סמים ולבנה זכה בד בבד יהיה
35 ੩੫ ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
ועשית אתה קטרת רקח מעשה רוקח ממלח טהור קדש
36 ੩੬ ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।
ושחקת ממנה הדק ונתתה ממנה לפני העדת באהל מועד אשר אועד לך שמה קדש קדשים תהיה לכם
37 ੩੭ ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ।
והקטרת אשר תעשה--במתכנתה לא תעשו לכם קדש תהיה לך ליהוה
38 ੩੮ ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
איש אשר יעשה כמוה להריח בה--ונכרת מעמיו

< ਕੂਚ 30 >